ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ: ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 25 ਅਕਤੂਬਰ ਤੋਂ ਸਥਾਨਕ ਮਿੰਨੀ ਸਕੱਤਰੇਤ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਤਿਆਰੀ ਲਈ ਜਥੇਬੰਦੀ ਦੇ ਕਾਰਕੁੰਨਾਂ ਵਲੋਂ ਅੱਜ ਜ਼ਿਲ੍ਹੇ ਦੇ 35 ਪਿੰਡਾਂ ਵਿੱਚ ਪ੍ਰਚਾਰ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਹੋਏ ਨਰਮੇ ਦੇ ਖਰਾਬੇ ਦਾ ਮੁਆਵਜਾ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜਾ ਭੱਤਾ ਤੀਹ ਹਜਾਰ ਰੁਪਏ ਪ੍ਰਤੀ ਪਰਿਵਾਰ ਮੁਆਵਜਾ ਲੈਣ , ਮਾੜੇ ਬੀਜ ਸਪਰੇਅ ਵੇਚਣ ਵਾਲੀਆਂ ਕੰਪਨੀਆਂ ਅਤੇ ਉਨ੍ਹਾਂ ਨਾਲ ਮਿਲੀਭੁਗਤ ਵਾਲੇ ਖੇਤੀਬਾੜੀ ਅਫ਼ਸਰਾਂ ਤੇ ਹੋਰ ਜੰਿਮੇਵਾਰ ਅਧਿਕਾਰੀਆਂ ਖਲਿਾਫ ਸਖਤ ਤੋਂ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਨੂੰ ਘੇਰਿਆਂ ਗਿਆ ਸੀ ਪ੍ਰੰਤੂ ਸਰਕਾਰ ਦੇ ਕੰਨ ’ਤੇ ਜੂੰਅ ਨਹੀਂ ਸਰਕੀ। ਜਿਸਦੇ ਚੱਲਦੇ ਹੁਣ ਸਕੱਤਰੇਤ ਦੇ ਘਿਰਾਓ ਦਾ ਫੈਸਲਾ ਲਿਆ ਗਿਆ। ਇਸ ਮੌਕੇ ਮੋਠੂ ਸਿੰਘ ਕੋਟੜਾ ,ਦਰਸ਼ਨ ਸਿੰਘ ਮਾਈਸਰਖਾਨਾ ,ਸੁਖਦੇਵ ਸਿੰਘ ਰਾਮਪੁਰਾ , ਬੂਟਾ ਸਿੰਘ ਬੱਲੋ, ਜਸਪਾਲ ਸਿੰਘ ਕੋਠਾਗੁਰੂ ,ਬਲਜੀਤ ਸਿੰਘ ਪੂਹਲਾ, ਅਵਤਾਰ ਸਿੰਘ ਪੂਹਲਾ ,ਗੁਰਪਾਲ ਸਿੰਘ ਦਿਉਣ ,ਦੀਨਾ ਸਿੰਘ ਸਿਵੀਆਂ ,ਸੁਖਜੀਵਨ ਸਿੰਘ ਮਹਿਮਾ ਭਗਵਾਨਾ, ਅਜੈਪਾਲ ਸਿੰਘ ਘੁੱਦਾ ,ਰਾਮ ਸਿੰਘ ਕੋਟਗੁਰੂ ,ਜਗਦੇਵ ਸਿੰਘ ਜੋਗੇਵਾਲਾ ਅਤੇ ਹੋਰ ਬਲਾਕਾਂ ਪਿੰਡਾਂ ਦੇ ਆਗੂਆਂ ਨੇ ਸੰਬੋਧਨ ਕੀਤਾ
ਸਕੱਤਰੇਤ ਦੇ ਘਿਰਾਓ ਨੂੰ ਲੈ ਕੇ ਕਿਸਾਨਾਂ ਵਲੋਂ ਤਿਆਰੀਆਂ ਜੋਰਾਂ ’ਤੇ
6 Views