ਸਖ਼ਤ ਮਿਹਨਤ ਨਾਲ ਭਵਿੱਖ ਨੂੰ ਜਾ ਸਕਦਾ ਰੋਸ਼ਨਾਇਆ ਤੇ ਕੀਤੀ ਜਾ ਸਕਦੀ ਹੈ ਚੰਗੇ ਸਮਾਜ ਦੀ ਸਿਰਜਣਾ : ਜਗਰੂਪ ਸਿੰਘ ਗਿੱਲ

Date:

spot_img

ਕਿਹਾ, ਨੇਕ ਇਰਾਦਿਆਂ ਤੇ ਬੁਲੰਦ ਹੌਂਸਲਿਆਂ ਨਾਲ ਕੀਤਾ ਜਾ ਸਕਦਾ ਮੰਜਿਲਾਂ ਨੂੰ ਸਰ
ਬਠਿੰਡਾ, 23 ਸਤੰਬਰ : ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੀ 37ਵੀਂ ਕਨਵੋਕੇਸ਼ਨ ਸਮਾਰੋਹ ਵਿੱਚ ਡਿਗਰੀ ਵੰਡਣ ਦਾ ਕਾਰਜ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਨਿਭਾਇਆ। ਇਸ ਮੌਕੇ ਜਗਰੂਪ ਗਿੱਲ ਨੇ ਵਿਦਿਆਰਥੀਆਂ ਨਾਲ ਆਪਣੀ ਜਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਮੈਂ ਵੀ ਸਧਾਰਨ ਪਰਿਵਾਰ ਵਿੱਚੋਂ ਉਠ ਕੇ ਲੋਕ ਸੇਵਾ ਹਿੱਤ ਕਾਰਜ ਕਰ ਰਿਹਾ ਹਾਂ, ਜਿਸ ਦੇ ਫਲਸਰੂਪ ਲੋਕਾਂ ਨੇ ਮੇਰੀ ਚੋਣ ਖੁਦ ਲੜੀ ਅਤੇ ਮੈਨੂੰ ਸਦਾ ਸਫਲ ਬਣਾਇਆ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਸਮਾਗਮ ਦੌਰਾਨ ਵਿਧਾਇਕ ਸ. ਗਿੱਲ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਿਹਨਤ ਨਾਲ ਚੰਗੇਰੇ ਭਵਿੱਖ ਨੂੰ ਰੋਸ਼ਨਾਇਆ ਜਾ ਸਕਦਾ ਹੈ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਵੱਡੇ ਅਹੁਦਿਆਂ ਤੇ ਪਹੁੰਚਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਨੇਕ ਇਰਾਦਿਆਂ ਤੇ ਬੁਲੰਦ ਹੌਂਸਲਿਆਂ ਨਾਲ ਮੰਜ਼ਿਲਾਂ ਨੂੰ ਸਰ ਕੀਤਾ ਜਾ ਸਕਦਾ ਹੈ।

Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ

ਸਮਾਗਮ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਪੰਜਾਬੀ ਯੂਨੀਵਰਸਿਟੀ ਦੀ 2020-21 ਅਤੇ 2021-22 ਦੀਆਂ ਪ੍ਰੀਖਿਆਵਾਂ ਚੋਂ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ 94 ਪੋਸਟ ਗ੍ਰੇਜੂਏਸ਼ਨ, 191 ਗ੍ਰੈਜੂਏਸ਼ਨ ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਵੱਖ-ਵੱਖ ਗਤੀਵਿਧੀਆਂ ਵਿੱਚੋਂ ਉੱਤਮ ਸਥਾਨ ਪ੍ਰਾਪਤ ਕਰਨ ਵਾਲੇ 06 ਵਿਦਿਆਰਥੀਆਂ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।

ਸੂਬਾ ਸਰਕਾਰ ਸਰਕਾਰੀ ਮੈਡੀਕਲ ਸੰਸਥਾਵਾਂ ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ : ਸਿਹਤ ਮੰਤਰੀ

ਇਸ ਮੌਕੇ ਸ. ਗਿੱਲ ਨੇ ਕਾਲਜ ਦੀ ਸਾਲਾਨਾ ਰਿਪੋਰਟ ਵੀ ਜਾਰੀ ਕੀਤੀ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਜਯੋਤਸਨਾ, ਪ੍ਰੋ. ਮਨਵਿੰਦਰ ਸਿੰਘ, ਕਾਲਜ ਦੀ ਪੀ.ਟੀ.ਏ ਕਮੇਟੀ, ਰੌਸ ਕਮੇਟੀ, ਕਾਲਜ ਦੇ ਸਮੁੱਚੇ ਸਟਾਫ ਤੋਂ ਇਲਾਵਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਤੇ ਪ੍ਰੋਫੈਸਰ ਸਾਹਿਬਾਨ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...