ਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ
ਉਰਦੂ ਦੀ ਸ਼ੇਅਰੋ-ਸ਼ਾਇਰੀ ਤੋਂ ਬਿਨਾਂ ਮਨਪ੍ਰੀਤ ਬਾਦਲ ਕੋਲੋਂ ਪੰਜਾਬ ਤੇ ਭਾਜਪਾ ਦੇ ਭਲੇ ਲਈ ਕੱਖ ਨਹੀਂ ਹੋਣਾ
ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਤੇ ਲੋਕ ਵਿਰੋਧੀ ਪੈਂਤੜਾ ਅਖਤਿਆਰ ਕਰਨ ਉਤੇ ਨਿਸ਼ਾਨਾ ਸਾਧਿਆ
ਪੰਜਾਬੀ ਖ਼ਬਰਸਾਰ ਬਿਉਰੋ
ਅਬੋਹਰ (ਫਾਜ਼ਿਲਕਾ), 20 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ।ਅੱਜ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਮੁਆਵਜ਼ਾ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਿਸ ਕਰਕੇ ਇਹ ਪਾਰਟੀਆਂ ਹੁਣ ਬੁਖਲਾਹਟ ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ
Share the post "ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ-ਭਗਵੰਤ ਮਾਨ"