ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਹੱਲ ਨਾ ਹੋਣ ’ਤੇ ਸੰਘਰਸ਼ ਵਿੱਢਣ ਦਾ ਕੀਤਾ ਐਲਾਨ
ਬਠਿੰਡਾ, 22 ਸਤੰਬਰ: ਸਥਾਨਕ ਨਗਰ ਨਿਗਮ ਅਧੀਨ ਜਨਤਕ ਪਖਾਣਿਆਂ ਦੀ ਸਫ਼ਾਈ ’ਚ ਲੱਗੇ ਕਾਮਿਆਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਦਲਿਤ ਮਹਾਂ ਪੰਚਾਇਤ ਦੇ ਚੇਅਰਮੈਨ ਅਤੇ ਜਰਨਲ ਸਕੱਤਰ ਕਾਂਗਰਸ ਕਿਰਨਜੀਤ ਸਿੰਘ ਗਹਿਰੀ ਨੇ ਕਾਮਿਆਂ ਨੂੰ ਨਾਲ ਲੈਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਾਉਣ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ।
ਵਿਜੀਲੈਂਸ ਬਿਊਰੋ ਵਲੋਂ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਕਾਬੂ
ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ , ਜਿਨ੍ਹਾਂ ਕੋਲ ਨਗਰ ਨਿਗਮ ਕਮਿਸ਼ਨਰ ਦਾ ਵੀ ਚਾਰਜ ਹੈ, ਨੂੰ ਮੰਗ ਪੱਤਰ ਸੌਂਪਦੇ ਹੋਏ ਦੱਸਿਆ ਕਿ ਸਭ ਤੋਂ ਵੱਧ ਲੋਕਾਂ ਦੀ ਸੇਵਾ ਕਰਨ ਵਾਲੇ ਸਫ਼ਾਈ ਕਾਮਿਆਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਬੰਦ ਹੋਣਾ ਚਾਹੀਦਾ ਹੈ। ਗਹਿਰੀ ਨੇ ਕਿਹਾ ਇਨ੍ਹਾਂ ਨੂੰ ਡੀ ਸੀ ਰੇਟ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਨਿਯਮਾਂ ਦੇ ਉਲਟ ਜੁਲਾਈ ਮਹੀਨੇ ’ਚ 5800 ਅਤੇ ਅਗਸਤ ਮਹੀਨੇ ’ਚ ਸਿਰਫ਼ 6402 ਰੁ ਤਨਖਾਹ ਦਿੱਤੀ ਗਈ ਹੈ।ਇਸਤੋਂ ਇਲਾਵਾ ਹਫਤੇ ਦੀ ਛੁੱਟੀ ਵੀ ਨਹੀਂ ਦਿਤੀ ਜਾਂਦੀ ।
ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ
ਡੀ ਸੀ ਨੇ ਭਰੋਸਾ ਦਿਵਾਇਆ ਕਿ ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਜਲਦੀ ਹੱਲ ਕੀਤੀਆਂ ਜਾਣਗੀਆਂ। ਗਹਿਰੀ ਨੇ ਐਲਾਨ ਕੀਤਾ ਜੇਕਰ ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਦੇਰੀ ਹੁੰਦੀ ਹੈ ਤਾਂ ਦਲਿਤ ਭਾਈਚਾਰੇ ਨੂੰ ਨਾਲ ਲੈਕੇ ਨੈਸ਼ਨਲ ਦਲਿਤ ਮਹਾਂ ਪੰਚਾਇਤ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਇਸ ਮਾਮਲੇ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ ਗਹਿਰੀ ਪੰਚ, ਜਸਵੀਰ ਸਿੰਘ ਗੋਬਿੰਦਪੁਰਾ ਅਤੇ ਹੋਰ ਆਗੂ ਵੀ ਹਾਜਰ ਸਨ।