ਤਸਦੀਕ ਹੋਣ ਤੋਂ ਬਾਅਦ ਹੀ ਜਾਰੀ ਹੋਵੇਗੀ ਸਬਸਿਡੀ
ਸੁਖਜਿੰਦਰ ਮਾਨ
ਚੰਡੀਗੜ੍ਹ, 31 ਅਕਤੂਬਰ: ਸੂਬੇ ਦੇ ਉਨ੍ਹਾਂ ਸਾਰੇ ਕਿਸਾਨਾਂ ਜਿੰਨ੍ਹਾਂ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਆਦਿ ਤੋਂ ਮਸੀਨਾਂ ਦੀ ਖਰੀਦ ਲਈ ਮਨਜੂਰੀ ਪ੍ਰਾਪਤ ਕੀਤੀ ਹੈ, ਦੇ ਸੰਦਾਂ ਦੀ ਹੁਣ ਭਲਕੇ ਭੌਤਿਕ ਤਸਦੀਕ ਕੀਤੀ ਜਾਵੇਗੀ। ਇਸ ਸਬੰਧ ਵਿਚ ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫਸਰਾਂ ਦੇ ਦਫਤਰਾਂ ਆਦਿ ਥਾਵਾਂ ਨਿਰਧਾਰਤ ਕੀਤੀਆਂ ਹਨ। ਸੂਚਨਾ ਮੁਤਾਬਕ ਹੁਣ ਮਸੀਨਾਂ ਦੀ ਤਸਦੀਕ ਹੋਣ ਤੋਂ ਬਾਅਦ ਸਬਸਿਡੀ ਜਾਰੀ ਕਰਨ ਦੀ ਪ੍ਰਕਿਰਿਆ ਤੁਰੰਤ ਸੁਰੂ ਕੀਤੀ ਜਾਵੇਗੀ। ਇੱਥੇ ਜਾਰੀ ਇੱਕ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਨੁਸੂਚਿਤ ਜਾਤੀਆਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਦੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸੀਨਾਂ ਲਈ ਬਿਨੈ ਪੱਤਰ ਵਿਭਾਗ ਦੇ ਪੋਰਟਲ . ਰਾਹੀਂ ਜਮ੍ਹਾ ਕਰਵਾਉਣ ਦੀ ਵੀ ਸਲਾਹ ਦਿੱਤੀ।ਕਿਸੇ ਵੀ ਮੁਸਕਲ ਦੀ ਸਥਿਤੀ ਵਿੱਚ ਵਿਭਾਗ ਦੇ ਅਧਿਕਾਰੀਆਂ ਦੁਆਰਾ ਪੋਰਟਲ ’ਤੇ ਅਰਜੀਆਂ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾਵੇਗੀ।
ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਬਿਨਾਂ ਕਿਰਾਏ ਦੇ ਮਸੀਨਾਂ ਮੁਹੱਈਆ ਕਰਵਾਉਣ ਲਈ ਪੰਚਾਇਤਾਂ ਅਤੇ ਸਹਿਕਾਰੀ ਸੰਸਥਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।ਸ. ਨਾਭਾ ਨੇ ਕਿਹਾ ਕਿ ਝੋਨੇ ਦੀ ਕਟਾਈ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਖੇਤੀ ਮਸੀਨਰੀ ਮੁਹੱਈਆ ਕਰਵਾਉਣ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਕੀਮ ਤਹਿਤ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੀ.ਏ.ਸੀ.ਐਸ., ਪੰਚਾਇਤਾਂ, ਕਿਸਾਨ ਸੁਸਾਇਟੀਆਂ ਅਧੀਨ ਰਜਿਸਟਰਡ ਸੀ.ਐਚ.ਸੀਜ਼ ਅਤੇ ਵਿਅਕਤੀਗਤ ਕਿਸਾਨਾਂ ਨੂੰ 31970 ਖੇਤੀ ਮਸੀਨਾਂ/ਉਪਕਰਨ ਖਰੀਦਣ ਲਈ ਹੁਣ ਤੱਕ 10297 ਅਰਜੀਆਂ ਨੂੰ ਪ੍ਰਵਾਨਗੀ ਦਿੱਤੀ ਹੈ।ਇਸ ਵਿੱਚ ਵਿਅਕਤੀਗਤ ਕਿਸਾਨਾਂ ਲਈ 10023; ਸੀਐਚਸੀ ਲਈ 15498 ਮਸੀਨਾਂ; ਪੰਚਾਇਤਾਂ ਲਈ 5543, ਪੀਏਸੀਐਸ ਲਈ 906 ਮਸ਼ੀਨਾਂ ਸ਼ਾਮਲ ਹਨ।
ਸੀਆਰਐਮ ਸਕੀਮ ਦੇ ਤਹਿਤ, ਰਾਜ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਅਤਿ-ਆਧੁਨਿਕ ਮਸੀਨਾਂ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਹੈ ਜਿਸ ਵਿੱਚ ਪਰਾਲੀ ਦੇ ਖੇਤ ਵਿੱਚ ਪ੍ਰਬੰਧਨ ਲਈ ਸੁਪਰ ਐਸਐਮਐਸ, ਸੁਪਰ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸਰੇਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਹਲ ਅਤੇ ਜੀਰੋ ਟਿਲ ਡਰਿੱਲ ਅਤੇ ਪਰਾਲੀ ਦੇ ਖੇਤ ਤੋਂ ਬਾਹਰ ਪ੍ਰਬੰਧਨ ਲਈ ਬੇਲਰ ਅਤੇ ਰੇਕ ਮਸ਼ੀਨਾਂ ਸ਼ਾਮਲ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ 76,626 ਝੋਨੇ ਦੀ ਪਰਾਲੀ ਪ੍ਰਬੰਧਨ ਮਸੀਨਾਂ ਸਬਸਿਡੀ ’ਤੇ ਦਿੱਤੀਆਂ ਗਈਆਂ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਮੋਗਾ, ਲੁਧਿਆਣਾ ਅਤੇ ਮਾਨਸਾ ਨੂੰ ਵੀ ਹੌਟਸਪੌਟ ਜ਼ਿਲ੍ਹਿਆਂ ਵਜੋਂ ਪਛਾਣਿਆ ਗਿਆ ਹੈ, ਜਿੱਥੇ ਪਿਛਲੇ ਸਮੇਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
ਸਬਸਿਡੀ ’ਤੇ ਖ਼ਰੀਦੀ ਮਸ਼ੀਨਰੀ ਦੀ ਖੇਤੀਬਾੜੀ ਵਿਭਾਗ ਕਰੇਗਾ ਵੈਰੀਫਿਕੇਸ਼ਨ
11 Views