Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਾਜ਼ਿਲਕਾ

ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ ’ਤੇ ਲਗਾਏ ਵਿਸ਼ੇਸ਼ ਨਾਕੇ

4 Views

ਆਈਜੀਪੀ ਪ੍ਰਦੀਪ ਕੁਮਾਰ ਯਾਦਵ ਨੇ ਅਬੋਹਰ ਵਿਖੇ ਪੰਜਾਬ ਤੇ ਰਾਜਸਥਾਨ ਪੁਲਿਸ ਅਧਿਕਾਰੀਆਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
ਫਾਜ਼ਿਲਕਾ, 26 ਅਕਤੂਬਰ:ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ ’ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲਾਅ ਐਂਡ ਆਰਡਰ-ਕਮ-ਰਾਜਸਥਾਨ ਚੋਣਾਂ ਲਈ ਪੰਜਾਬ ਪੁਲਿਸ ਦੇ ਨੋਡਲ ਅਧਿਕਾਰੀ ਪ੍ਰਦੀਪ ਕੁਮਾਰ ਯਾਦਵ ਨੇ ਦਿੱਤੀ।

ਜਿਲ੍ਹਾ ਪ੍ਰਸ਼ਾਸਨ ਫਾਜਿਲਕਾ ਦਾ ਨਸਿਆਂ ਖਿਲਾਫ ਵੱਡਾ ਉਪਰਾਲਾ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿਖੇ ਪੰਜਾਬ ਅਤੇ ਰਾਜਸਥਾਨ ਪੁਲਿਸ ਅਧਿਕਾਰੀਆਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਈਜੀਪੀ ਪ੍ਰਦੀਪ ਕੁਮਾਰ ਯਾਦਵ ਨੇ ਰਾਜਸਥਾਨ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਮੁੱਦਿਆਂ ਦੇ ਨਾਲ-ਨਾਲ ਭਗੌੜੇ ਅਪਰਾਧੀਆਂ (ਪੀ.ਓ.), ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ, ਗੈਰ-ਕਾਨੂੰਨੀ ਸ਼ਰਾਬ ਤੇ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਸਮੇਤ ਵੱਖ-ਵੱਖ ਮੁੱਦਿਆਂ ’ਤੇ ਮਜ਼ਬੂਤ ਤਾਲਮੇਲ ਵਿਧੀ ਸਥਾਪਤ ਕਰਨ ਬਾਰੇ ਚਰਚਾ ਕੀਤੀ।

ਮਨਪ੍ਰੀਤ ਪਲਾਟ ਕੇਸ: ਬਿਕਰਮ ਸ਼ੇਰਗਿੱਲ ਤੇ ਪੰਕਜ ਕਾਲੀਆਂ ਦੇ ਅਦਾਲਤ ਵਲੋਂ ਗ੍ਰਿਫਤਾਰੀ ਵਰੰਟ ਜਾਰੀ

ਉਨ੍ਹਾਂ ਕਿਹਾ ਕਿ ਪਿਛਲੇ 7 ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਰਾਜਸਥਾਨ ਦੇ 42 ਤੋਂ ਵੱਧ ਪੀ.ਓਜ਼ ਨੂੰ ਕਾਬੂ ਕੀਤਾ ਗਿਆ ਹੈ।ਆਈਜੀਪੀ ਯਾਦਵ ਅਤੇ ਆਈਜੀਪੀ ਬੀਕਾਨੇਰ ਰੇਂਜ ਓਮ ਪ੍ਰਕਾਸ਼ ਨੇ ਡਿਪਟੀ ਆਬਕਾਰੀ ਕਮਿਸ਼ਨਰ, ਫਿਰੋਜ਼ਪੁਰ ਦੇ ਨਾਲ ਅੰਤਰ-ਰਾਜੀ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਇਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਿਸ ਤੇ ਆਬਕਾਰੀ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ।

BIG NEWS: AIG ਮਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ਨੇ ਇਕ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਆਈਜੀਪੀ ਫਿਰੋਜ਼ਪੁਰ ਰੇਂਜ ਗੁਰਸ਼ਰਨ ਸਿੰਘ ਸੰਧੂ, ਡੀਆਈਜੀ ਅਬੋਹਰ ਸੈਕਟਰ ਬੀਐਸਐਫ ਵਿਜੈ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਹਨੂੰਮਾਨਗੜ੍ਹ, ਸ੍ਰੀ ਗੰਗਾਨਗਰ, ਅਨੂਪਗੜ੍ਹ ਦੇ ਐਸਐਸਪੀਜ਼, ਏ.ਆਈ.ਜੀ ਆਬਕਾਰੀ ਤੇ ਕਰ ਗੁਰਜੋਤ ਸਿੰਘ ਕਲੇਰ, ਜੁਆਇੰਟ ਕਮਿਸ਼ਨਰ ਪੰਜਾਬ ਆਬਕਾਰੀ ਰਾਜਪਾਲ ਖੇੜਾ ਅਤੇ ਰਾਜਸਥਾਨ ਚੋਣਾਂ ਲਈ ਪੰਜਾਬ ਆਬਕਾਰੀ ਵਿਭਾਗ ਦੇ ਨੋਡਲ ਅਫ਼ਸਰ, ਬਠਿੰਡਾ ਰੇਂਜ, ਸੰਗਰੂਰ, ਫਰੀਦਕੋਟ, ਫਾਜ਼ਿਲਕਾ ਦੇ ਏ.ਈ.ਟੀ.ਸੀਜ਼ ਮੌਜੂਦ ਸਨ।

Related posts

ਸਾਫ ਸੁਥਰਾ ਹੋਵੇਗਾ ਫਾਜ਼ਿਲਕਾ, ਸ਼ਹਿਰ ਲਈ 75 ਲੱਖ ਦੀ ਲਾਗਤ ਨਾਲ ਖਰੀਦੀਆਂ 10 ਹੋਰ ਨਵੀਆਂ ਗੱਡੀਆਂ

punjabusernewssite

ਬਾਦਲਾਂ ਨੇ ਪੰਜਾਬ ਵਿਚ ਮਾਫੀਆ ਰਾਜ ਪੈਦਾ ਕੀਤਾਅ ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ-ਚਰਨਜੀਤ ਸਿੰਘ ਚੰਨੀ

punjabusernewssite

ਸੂਗਰਫੈਡ ਦੇ ਚੇਅਰਮੈਨ ਨੇ 4-5 ਸਾਲਾਂ ਤੋਂ ਮੁਲਾਜਮਾਂ ਦੀਆਂ ਰੁਕੀਆਂ ਤਨਖ਼ਾਹਾਂ ਦੇ ਚੈਕ ਵੰਡੇ

punjabusernewssite