WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਬਿਊਰੋ ਨੇ ਪੰਜਾਬ ਸਨਅਤੀ ਨਿਗਮ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 7 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਇਹਨਾਂ ਦੋਸ਼ੀਆਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ. ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

Related posts

SAD-BSP ਗੱਠਜੋੜ ਹੋਇਆ ਖ਼ਤਮ? ਅਕਾਲੀ ਦਲ ਨੂੰ ਆਇਆ ਦਿੱਲੀ ਤੋਂ ਫ਼ੋਨ, I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

punjabusernewssite

ਤਿੰਨ ਪੁਲਿਸ ਕਮਿਸ਼ਨਰ ਅਤੇ ਪੰਜ ਐੱਸਐੱਸਪੀ ਬਦਲੇ

punjabusernewssite

ਪੰਜਾਬ, ਹਰਿਆਣਾ ਅਤੇ ਦਿੱਲੀ ਐਨ.ਸੀ.ਆਰ. ‘ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

punjabusernewssite