ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਈਸਰਖਾਨਾ ਵਿਖੇ ਸਕੂਲ ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਪ੍ਰਦੂਸ਼ਣ ਦੇ ਕਾਰਨ ਵੱਧਦਾ ਤਾਪਮਾਨ ਇੱਕ ਵਿਸ਼ਵ ਵਿਆਪੀ ਸਮੱਸਿਆ ਬਣ ਚੁੱਕਿਆ ਹੈ ,ਜੇ ਆਲਮੀ ਤਪਸ਼ ਇਸੇ ਰਫ਼ਤਾਰ ਨਾਲ ਵਧਦੀ ਗਈ ਤਾਂ ਗਲੇਸ਼ੀਅਰ ਖਤਮ ਹੋ ਜਾਣਗੇ , ਸਮੁੰਦਰਾਂ ਵਿੱਚ ਪਾਣੀ ਵੱਧ ਜਾਵੇਗਾ ਜੋ ਸਮੁੰਦਰ ਕੰਢੇ ਵੱਸਣ ਵਾਲੇ ਕਰੋੜਾਂ ਲੋਕਾਂ ਲਈ ਖਤਰੇ ਦੀ ਘੰਟੀ ਹੋਵੇਗਾ। ਇਸ ਲਈ ਸਾਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ। ਉਹਨਾਂ ਪਲਾਸਟਿਕ ਪ੍ਰਦੂਸ਼ਣ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਾਤਾਵਰਣ ਦੀ ਸੁਰੱਖਿਆ ਸਬੰਧੀ ਸਹੁੰ ਚੁੱਕੀ ਗਈ ਅਤੇ ਸਕੂਲ ਕੰਪਲੈਕਸ ਵਿੱਚ ਬੂਟੇ ਵੀ ਲਗਾਏ ਗਏ। ਇਸ ਮੌਕੇ ਐਮ ਐਲ ਏ ਸੁਖਵੀਰ ਸਿੰਘ ਮਾਈਸਰਖਾਨਾ ਦੇ ਮਾਤਾ ਬਲਵੀਰ ਕੌਰ, ਭੈਣ ਸੁਖਪਾਲ ਕੌਰ, ਚੇਅਰਮੈਨ ਭੋਲਾ ਸਿੰਘ, ਚੇਅਰਮੈਨ ਰਾਜਿੰਦਰ ਸਿੰਘ, ਡਾ ਕ੍ਰਿਸ਼ਨ ਗੋਪਾਲ, ਗੁਰਸ਼ਰਨ ਸਿੰਘ ਗੋਲਡੀ, ਗੁਰਮੀਤ ਸਿੰਘ ਜ਼ਿਲ੍ਹਾ ਮੈਂਟਰ ਕੰਪਿਊਟਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖ਼ਾਨਾ ’ਚ ਵਾਤਾਵਰਣ ਦਿਵਸ ਮਨਾਇਆ
5 Views