Punjabi Khabarsaar
ਮੁਲਾਜ਼ਮ ਮੰਚ

ਸਰਕਾਰ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣਾ ਬੰਦ ਕਰੇ : ਡੀਟੀਐਫ 

ਬੀ ਐੱਲ ਓ ਸਮੇਤ ਹੋਰ ਗੈਰ ਵਿਦਿਅਕ ਡਿਊਟੀਆ ਕੱਟੀਆਂ ਜਾਣ 
ਦਾਖਲਿਆਂ ਲਈ ਬੇਲੋੜਾ ਦਬਾਓ ਬਣਾਉਣਾ ਬੰਦ ਕੀਤਾ ਜਾਵੇ 
ਪੰਜਾਬੀ ਖ਼ਬਰਸਾਰ ਬਿਉਰੋ 
ਬਠਿੰਡਾ, 2 ਅਗਸਤ :ਡੇਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲਾ ਬਠਿੰਡਾ ਵੱਲੋਂ ਜ਼ਿਲਾ ਸਿਖਿਆ ਅਫਸਰ ਸੈਕੰਡਰੀ ਸਿਖਿਆ ਸ਼ਿਵ ਪਾਲ ਗੋਇਲ ਅਤੇ ਐਲੀ.ਸਿੱਖਿਆ ਸ੍ਰੀਮਤੀ ਭੁਪਿੰਦਰ ਕੌਰ ਰਾਹੀਂ ਸਿਖਿਆ ਮੰਤਰੀ ਦੇ ਨਾਮ ਭੇਜੇ ਗਏ। ਇਸ ਦੌਰਾਨ ਜ਼ਿਲਾ ਪ੍ਰਧਾਨ ਜਗਪਾਲ ਬੰਗੀ ਅਤੇ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਨੇ ਦੱਸਿਆ ਕਿ ਅਧਿਆਪਕਾਂ ਦੀ ਵੱਡੇ ਪੱਧਰ ਤੇ ਲੱਗੀ ਬੀ.ਐੱਲ.ਓ. ਡਿਊਟੀ ਲੱਗੀ ਹੈ |ਜਦੋ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਅਤੇ ਹੋਰ ਕਈ ਮਹੱਤਵਪੂਰਨ ਮੰਚਾਂ ਤੋਂ ਉਨ੍ਹਾਂ ਦੀ ਸਰਕਾਰ ਵਿੱਚ ਅਧਿਆਪਕਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ਲੱਗਣ ‘ਤੇ ਮੁਕੰਮਲ ਪਾਬੰਦੀ ਹੋਣ ਦੀ ਗੱਲ ਆਖੀ ਜਾ ਰਹੀ ਹੈ। ਪ੍ਰੰਤੂ ਜਮੀਨੀ ਹਕੀਕਤ ਇਸ ਤੋਂ ਵੱਖਰੀ ਹੈ, ਕਿਉਂਕਿ ਹਾਲੇ ਵੀ ਪੰਜਾਬ ਸਰਕਾਰ ਨੇ 16000 ਤੋਂ ਵਧੇਰੇ ਅਧਿਆਪਕਾਂ ਨੂੰ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਦੀ ਡਿਊਟੀ ‘ਤੇ ਲਗਾਇਆ ਹੋਇਆ ਹੈ। ਜਿਸ ਕਾਰਨ ਜਿੱਥੇ ਸਕੂਲਾਂ ਦਾ ਵਿੱਦਿਅਕ ਮਾਹੋਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਬੀ.ਐੱਲ.ਓ. ਡਿਊਟੀ ਦੇ ਰਹੇ ਅਧਿਆਪਕ ਵੀ ਕੰਮ ਦੇ ਦੂਹਰੇ ਭਾਰ ਤੋਂ ਪੀੜਤ ਹਨ। ਇਸ ਸੰਬੰਧੀ ਡੀ.ਟੀ.ਐੱਫ. ਇਤਰਾਜ਼ ਜਾਹਿਰ ਕਰਦਾ ਹੋਇਆ ਵਿੱਦਿਅਕ ਹਿੱਤਾਂ ਦੇ ਮੱਦੇਨਜ਼ਰ ਅਧਿਆਪਕਾਂ ਦੀਆਂ ਬੀ.ਐੱਲ.ਓ. ਡਿਊਟੀਆਂ ਨੂੰ ਪੱਕੇ ਤੌਰ ‘ਤੇ ਰੱਦ ਕਰਨ ਅਤੇ ਸਾਲ ਭਰ ਚੱਲਣ ਵਾਲੀ ਇਸ ਡਿਊਟੀ ਲਈ ਵੱਖਰੀ ਨਵੀਂ ਭਰਤੀ ਕਰਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਕਰਦਾ ਹੈ।ਬਲਾਕ ਪ੍ਰਧਾਨ ਗੁਰਪਾਲ ਸਿੰਘ,  ਹਰਜਿੰਦਰ ਸੇਮਾ ਅਤੇ ਅਮਰਦੀਪ ਸਿੰਘ   ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਗੈਰ-ਵਿਿਗਆਨਿਕ, ਗੈਰ-ਵਾਜਿਬ ਅਤੇ ਮਕੈਨੀਕਲ ਪੁਹੰਚ ਅਪਣਾਉਂਦੇ ਹੋਏ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ 10% ਦਾਖਲੇ ਨਾ ਵਧਾਉਣ ਵਾਲੇ ਜਿਿਲ੍ਹਆਂ ਦੇ ਜਿਲ੍ਹਾ ਸਿਿਖਆ ਅਫਸਰਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਇਸੇ ਤਰਜ਼ ‘ਤੇ ਅੱਗੇ ਬੀ.ਪੀ.ਈ.ਓਜ਼. ਤੇ ਸਕੂਲ ਮੁੱਖੀਆਂ ਨੂੰ ਵੀ ਨੋਟਿਸ ਜਾਰੀ ਹੋਏ ਹਨ। ਡੀ.ਟੀ.ਐੱਫ. ਨੇ ਹਮੇਸ਼ਾ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਉਤਸ਼ਾਹਿਤ ਕਰਨ ਦੀ ਪ੍ਰੋੜਤਾ ਕੀਤੀ ਹੈ, ਪ੍ਰੰਤੂ ਇਸ ਲਈ ਦਬਾਅ ਬਣਾਉਣ ਦੀ ਨੀਤੀ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ। ਕਿਉਂਕਿ ਦਾਖਲੇ ਘਟਣ ਪਿੱਛੇ ਸਭ ਲਈ ਇੱਕ-ਸਮਾਨ, ਮੁੱਫ਼ਤ ਅਤੇ ਮਿਆਰੀ ਸਿੱਖਿਆ ਦੇਣ ਲਈ ਸਥਾਨਕ ਲੋੜਾਂ ਅਨੁਸਾਰ ਪੰਜਾਬ ਦੀ ਆਪਣੀ ਵਿੱਦਿਅਕ ਨੀਤੀ ਦਾ ਮੌਜੂਦ ਨਾ ਹੋਣਾ, ਸਿੱਖਿਆ ਦਾ ਵਧਦਾ ਨਿੱਜੀਕਰਨ, ਵਿਦੇਸ਼ਾਂ ਵੱਲ ਪ੍ਰਵਾਸ, ਲੋੜ ਅਨੁਸਾਰ ਨਵੇਂ ਸਕੂਲ ਖੋਲਣ ਤੇ ਨਵੀਆਂ ਅਸਾਮੀਆਂ ਨਾ ਦੇਣਾ, ਹਜਾਰਾਂ ਅਸਾਮੀਆਂ ਦਾ ਸਾਲਾਂ ਬੱਧੀ ਖਾਲੀ ਰਹਿਣਾ, ਅਧਿਆਪਕਾਂ ਦੀ ਗੈਰ-ਵਿੱਦਿਅਕ ਡਿਊਟੀ, ਹਰੇਕ ਸਕੂਲ ਵਿੱਚ ਸੇਵਾਦਾਰਾਂ, ਮਾਲੀਆਂ, ਸਫ਼ਾਈ ਸੇਵਕਾਂ, ਚੌਕੀਦਾਰਾਂ, ਨਾਨ-ਟੀਚਿੰਗ ਅਤੇ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਕੇਅਰ ਟੇਕਰ ਦੀ ਪੱਕੀ ਭਰਤੀ ਨਾ ਹੋਣਾ, ਬਹੁਤ ਸਾਰੇ ਸਕੂਲਾਂ ਦਾ ‘ਅਧਿਆਪਕ ਰਹਿਤ’, ‘ਸਿੰਗਲ ਟੀਚਰ’ ਹੋਣਾ ਸ਼ਾਮਿਲ ਹੈ। ਇਸ ਸੰਬੰਧੀ ਮੰਗ ਕਰਦੇ ਹਾਂ ਕਿ ਬੱਚਿਆਂ ਦੇ ਦਾਖਲੇ ਘੱਟ ਹੋਣ ਦੇ ਸਮੁੱਚੇ ਪੱਖਾਂ ਦੀ ਪੜਤਾਲ ਕਰਕੇ ਲੋੜੀਂਦੇ ਕਦਮ ਉਠਾਏ ਜਾਣ ਨਾ ਕੇ ਬੇਲੋੜਾ ਦਬਾਅ ਪਾ ਕੇ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਮਾਜ ਵਿੱਚ ਅਕਸ਼ ਧੁੰਦਲਾ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਮਲਕਾਣਾ, ਨਰਿੰਦਰ ਸਿੰਘ ਬੱਲੂਆਣਾ,ਨੱਛਤਰ ਸਿੰਘ ਜੇਠੂਕੇ, ਸੁਨੀਲ ਕੁਮਾਰ,ਗੁਰਸੇਵਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਿਰ ਸਨ ।

Related posts

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਬਦੀ ਦੇ ਪ੍ਰਤੀਕ ਮੁੱਖ ਮੰਤਰੀ ਦਾ ਦਿਉ ਕੱਦ ਪੂਤਲਾ ਫੂਕਿਆ

punjabusernewssite

ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

punjabusernewssite

4161 ਮਾਸਟਰ ਕਾਡਰ ਭਰਤੀ ਦੀ ਦੂਜੀ ਲਿਸਟ ਤੁਰੰਤ ਜਾਰੀ ਕਰਨ ਦੀ ਮੰਗ

punjabusernewssite