ਬਠਿੰਡਾ, 2 ਨਵੰਬਰ (ਅਸ਼ੀਸ਼ ਮਿੱਤਲ): ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦੇ ਦੋਸ਼ ਲਗਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਸੂਬਾ ਸਰਕਾਰ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਅੱਜ ਪਿਛਲੇ ਦਿਨੀ ਮਾਲ ਰੋਡ ‘ਤੇ ਦੋ ਨਕਾਬਪੋਸ਼ ਨੌਜਵਾਨਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਨੌਜਵਾਨ ਹਰਜਿੰਦਰ ਜੌਹਲ ਉਰਫ ਮੇਲਾ ਦੇ ਘਰ ਅਫਸੋਸ ਪ੍ਰਗਟ ਕਰਨ ਆਏ ਬੀਬੀ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਉਸ ਸਮੇਂ ਤੋਂ ਹੀ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਹਰ ਰੋਜ਼ ਕਤਲ ਲੁੱਟਖੋਹ ਜਾਰੀ ਹੈ।
ਪਲਾਟ ਕੇਸ ਵਿੱਚ ਪੀਸੀਐਸ ਅਧਿਕਾਰੀ ਬਿਕਰਮਜੀਤ ਸ਼ੇਰਗਿੱਲ ਨੂੰ ਵੀ ਮਿਲੀ ਅੰਤ੍ਰਿਮ ਜਮਾਨਤ
ਪ੍ਰੰਤੂ ਪੰਜਾਬ ਸਰਕਾਰ ਤੇ ਇਸਦੇ ਨੁਮਾਇੰਦੇ ਸਿਰਫ ਕੁਰਸੀ ਦਾ ਆਨੰਦ ਮਾਣ ਰਹੇ ਹਨ ਅਤੇ ਲੋਕਾਂ ਪ੍ਰਤੀ ਆਪਣੀ ਜਿੰਮੇਵਾਰੀ ਤੋਂ ਭੱਜ ਰਹੇ ਹਨ। ਉਹਨਾਂ ਇਸ ਨੌਜਵਾਨ ਦੇ ਹੋਏ ਕਤਲ ਉੱਪਰ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਉਹਨਾਂ ਦੇ ਨੁਮਾਇੰਦਿਆਂ ਨੂੰ ਸੋਚਣਾ ਚਾਹੀਦਾ ਹੈ ਕਿ ਜਦੋਂ ਅਜਿਹੀ ਘਟਨਾ ਵਾਪਰਦੀ ਹੈ ਤਾਂ ਪੀੜਿਤ ਪਰਿਵਾਰ ਉੱਪਰ ਕੀ ਬੀਤਦਾ ਹੈ। ਉਹਨਾਂ ਗੁੱਸਾ ਜਾਹਰ ਕਰਦਿਆਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਤਲ ਹੋਏ ਨੂੰ ਇੰਨੇ ਦਿਨ ਬੀਤਣ ਦੇ ਬਾਵਜੂਦ ਵੀ ਹਾਲੇ ਤੱਕ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਅਫਸੋਸ ਪ੍ਰਗਟ ਕਰਨ ਨਹੀਂ ਆਇਆ।ਬੀਬੀ ਵੜਿੰਗ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੀ ਪਰਿਵਾਰ ਦੀ ਬਾਂਹ ਨਹੀਂ ਫੜੀ ਜਾ ਰਹੀ।ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਡਿਪਟੀ ਮੇਅਰ ਮਾਸਟਰ ਹਰਿਮੰਦਰ ਸਿੰਘ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ,ਸਾਬਕਾ ਮੇਅਰ ਬਲਵੰਤ ਰਾਏ ਨਾਥ, ਸੀਨੀਅਰ ਆਗੂ ਦਰਸ਼ਨ ਸਿੰਘ ਜੀਦਾ, ਬਲਜਿੰਦਰ ਸਿੰਘ ਠੇਕੇਦਾਰ, ਸਾਬਕਾ ਐਮ ਸੀ ਜੁਗਰਾਜ ਸਿੰਘ ਤੇ ਯੂਥ ਆਗੂ ਬਲਜੀਤ ਸਿੰਘ ਸਹਿਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
Share the post "ਸਰਕਾਰ ਜੇ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨਹੀਂ ਸੰਭਾਲ ਸਕਦੀ ਤਾਂ ਗੱਦੀ ਛੱਡੇ :ਅੰਮ੍ਰਿਤਾ ਵੜਿੰਗ"