Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਡਾ ਬਲਜੀਤ ਕੌਰ

5 Views

ਐਸ.ਏ.ਐਸ.ਨਗਰ, 4 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ।

ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਸਪੀਕਰ ਸੰਧਵਾਂ

ਅੱਜ ਕੇਂਦਰ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ, ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਕਟਕ, ਜਬਲਪੁਰ ਅਤੇ ਬਰੇਲੀ ਵਿਖੇ ਚਲਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਪਾਈਨ ਇੰਜਰੀ ਕੇਂਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਗੁਆਂਢੀ ਰਾਜਾਂ-ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਵੀ ਉੱਤਰੀ ਖੇਤਰ ਵਿੱਚ ਇੱਕ ਪ੍ਰਮੁੱਖ ਸਪੈਸ਼ਲਿਟੀ ਸੰਸਥਾ ਵਜੋਂ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਮੈਡੀਕਲ ਸੰਸਥਾ ਰੀੜ੍ਹ ਦੀ ਹੱਡੀ ਦੀ ਅਸਮਰੱਥਤਾ ਵਾਲੇ ਮਰੀਜ਼ਾਂ ਅਤੇ ਆਰਥੋਪੀਡਿਕ ਅਤੇ ਨਿਊਰੋਲੋਜੀਕਲ ਸਮੱਸਿਆਵਾਂ ਵਾਲੇ ਮਰੀਜ਼ਾਂ ਦੇ ਜੀਵਨ ਨੂੰ ਪਹਿਲਾਂ ਵਰਗਾ ਨਵਾਂ-ਨਰੋਆ ਬਣਾਉਣ ਸਬੰਧੀ ਉਪਾਅ ਪ੍ਰਦਾਨ ਕਰਦੀ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਅੱਗੇ ਕਿਹਾ ਕਿ ਬਹੁਤ ਕਿਫਾਇਤੀ ਇਲਾਜ ਦਰਾਂ ਅਤੇ ਆਧੁਨਿਕ ਮਸ਼ੀਨਾਂ ਦੀ ਉਪਲੱਬਧਤਾ ਕਾਰਨ ਰੀੜ੍ਹ ਦੀ ਸੱਟ ਵਾਲੇ ਮਰੀਜ਼ ਇੱਥੇ ਇਲਾਜ ਵੱਲ ਆਕਰਸ਼ਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਕੋਲ ਓਪਨ ਐਮ.ਆਰ.ਆਈ. ਮਸ਼ੀਨ ਹੈ ਜੋ ਪੂਰੇ ਖੇਤਰ ਵਿੱਚ ਸਿਰਫ਼ ਪੀ.ਜੀ.ਆਈ. ਚੰਡੀਗੜ੍ਹ ਕੋਲ ਹੀ ਉਪਲੱਬਧ ਹੈ। ਪੂਰੇ ਸਰੀਰ ਦੇ ਐਮ.ਆਰ.ਆਈ. ਸਕੈਨ ਦੀ ਫੀਸ ਸਿਰਫ 2500 ਰੁਪਏ ਹੈ।ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਸੰਸਥਾ ਦੀ ਮਜ਼ਬੂਤੀ ਅਤੇ ਵਿਸਤਾਰ ਦੇ ਨਾਲ-ਨਾਲ ਬੈੱਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

 

Related posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਕੀਤੀ ਖ਼ੁ.ਦਕਸ਼ੀ

punjabusernewssite

ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਜਾਇਜ਼ਾ

punjabusernewssite

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੋਹਾਲੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

punjabusernewssite