ਤਨਖਾਹਾਂ ਨਾ ਮਿਲੀਆਂ ਤਾਂ ਸੰਘਰਸ ਰਹੇਗਾ ਜਾਰੀ – ਹਰਗੋਬਿੰਦ ਕੌਰ
ਸੁਖਜਿੰਦਰ ਮਾਨ
ਬਠਿੰਡਾ , 13 ਅਕਤੂਬਰ: – ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਬਠਿੰਡਾ ਵੱਲੋਂ ਜੋ ਰੋਸ ਧਰਨਾ ਪਿਛਲੇਂ ਤਿੰਨ ਦਿਨਾਂ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਬੂਹੇ ਅੱਗੇ ਲਗਾਇਆ ਗਿਆ ਸੀ ਉਹ ਧਰਨਾ ਪੰਜਾਬ ਸਰਕਾਰ ਵੱਲੋਂ ਤਨਖਾਹਾਂ ਸਬੰਧੀ ਪੋਸਟਾਂ ਦੀ ਮਨਜੂਰੀ ਵਾਲੀ ਚਿੱਠੀ ਜਾਰੀ ਕਰਨ ਤੋਂ ਬਾਅਦ ਅੱਜ ਚੁੱਕ ਲਿਆ ਗਿਆ ਹੈ । ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ । ਉਹਨਾਂ ਕਿਹਾ ਕਿ ਐਨ ਜੀ ਓ ਅਧੀਨ ਆਉਂਦੇ ਬਲਾਕਾਂ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਤਨਖਾਹਾਂ ਹਰ ਮਹੀਨੇ ਸਮੇਂ ਸਿਰ ਦਿੱਤੀਆਂ ਜਾਣ । ਪਿਛਲੇਂ ਸਾਢੇ ਚਾਰ ਮਹੀਨਿਆਂ ਤੋਂ ਇਹਨਾਂ ਦੀਆਂ ਤਨਖਾਹਾਂ ਰੁਕੀਆਂ ਪਈਆਂ ਸਨ ਤੇ ਵਰਕਰਾਂ ਅਤੇ ਹੈਲਪਰਾਂ ਬੜੇ ਔਖੇ ਦੌਰ ਵਿਚੋਂ ਗੁਜਰ ਰਹੀਆਂ ਸਨ । ਜੇਕਰ ਅਜਿਹਾ ਨਾ ਹੋਇਆ ਤਾਂ ਜਥੇਬੰਦੀ ਸੰਘਰਸ ਜਾਰੀ ਰੱਖੇਗਾ । ਉਹਨਾਂ ਇਹ ਵੀ ਕਿਹਾ ਕਿ ਇਹਨਾਂ ਬਲਾਕਾਂ ਦਾ ਸੈਂਟਰ ਫੰਡ ਵੀ ਜਲਦੀ ਰਲੀਜ ਕੀਤਾ ਜਾਵੇ । ਇਸ ਮੌਕੇ ਗੁਰਮੀਤ ਕੌਰ ਗੋਨੇਆਣਾ , ਜਸਵੀਰ ਕੌਰ ਬਠਿੰਡਾ , ਅੰਮਿ੍ਰਤਪਾਲ ਕੌਰ ਬੱਲੂਆਣਾ , ਸੋਮਾ ਰਾਣੀ ਬਠਿੰਡਾ , ਲੀਲਾਵਤੀ , ਨਵਜੋਤ ਕੌਰ , ਮਨਪ੍ਰੀਤ ਕੌਰ , ਨਸੀਬ ਕੌਰ ਅਤੇ ਰਣਜੀਤ ਕੌਰ ਆਦਿ ਆਗੂ ਮੌਜੂਦ ਸਨ ।
Share the post "ਸਰਕਾਰ ਵੱਲੋਂ ਚਿੱਠੀ ਜਾਰੀ ਹੋਣ ਤੋਂ ਬਾਅਦ ਆਂਗਣਵਾੜੀ ਵਰਕਰਾਂ ਨੇ ਧਰਨਾ ਚੁੱਕਿਆ"