ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੁਫਤ ਬਲੱਡ ਗਰੁੱਪ ਟੈਸਟ ਦੀ ਸ਼ੁਰੂਆਤ

Date:

spot_img

ਬਠਿੰਡਾ, 1 ਨਵੰਬਰ: ਡਾ. ਐਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਵਲੋਂ ਦੁਸ਼ਹਿਰੇ ਦੇ ਤਿਉਹਾਰ ਮੌਕੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਬਲੱਡ ਗਰੁੱਪ ਟੈਸਟ ਮੁਫਤ ਕਰਵਾਉਣ ਦਾ ਜੋ ਐਲਾਨ ਕੀਤਾ ਸੀ। ਉਸ ਲੜੀ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਅਤੇ ਡਾ. ਦਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਬੱਤ ਦਾ ਭਲਾ ਬਠਿੰਡਾ ਇਕਾਈ ਵਲੋਂ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।

ਮਨਪ੍ਰੀਤ ਬਾਦਲ ਨੇ ਭੁਗਤੀ ਵਿਜੀਲੈਂਸ ਦੀ ਪੇਸ਼ੀ, ਕੇਸ ਸੀਬੀਆਈ ਨੂੰ ਸੌਪਣ ਦੀ ਕੀਤੀ ਮੰਗ

ਇਸ ਸਕੂਲ ਦੇ 303 ਵਿਦਿਆਰਥੀਆਂ ਦਾ ਮੁਫਤ ਬਲੱਡ ਗਰੁੱਪ ਟੈਸਟ ਸੰਨੀ ਉਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਤਲਵੰਡੀ ਸਾਬੋ ਦੇ ਟੈਕਨੀਸ਼ੀਅਨ ਲਵਪਿੰਦਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਸਰਬੱਤ ਦਾ ਭਲਾ ਬਠਿੰਡਾ ਇਕਾਈ ਦੇ ਮੈਂਬਰ ਸ. ਸੁਖਮੰਦਰ ਸਿੰਘ, ਅਵਤਰਨ ਸਿੰਘ ਅਤੇ ਰਘੁਬੀਰ ਸ਼ਰਮਾ ਮੌਜੂਦ ਸਨ। ਅੰਤ ਵਿਚ ਪ੍ਰਿ. ਕੁਲਵਿੰਦਰ ਸਿੰਘ ਅਤੇ ਇੰਚਾਰਜ ਸ੍ਰੀਮਤੀ ਬਲਦੇਵ ਕੌਰ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ ਵਲੋਂ ਡਾ. ਐਸ.ਪੀ. ਸਿੰਘ ਉਬਰਾਏ, ਬਠਿੰਡਾ ਇਕਾਈ ਦੇ ਜਿਲ੍ਹਾ ਪ੍ਰਧਾਨ ਪ੍ਰੋਫੈਸਰ ਜਸਵੰਤ ਸਿੰਘ ਬਰਾੜ ਅਤੇ ਸਮੁੱਚੀ ਬਠਿੰਡਾ ਇਕਾਈ ਦਾ ਧੰਨਵਾਦ ਕੀਤਾ।

 

spot_img
spot_img

Share post:

Popular

More like this
Related

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Delhi News: ਦਿੱਲੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ...

Amritsar Rural Police ਨੂੰ ਮਿਲੀ ਵੱਡੀ ਸਫਲਤਾ; AK-47 ਤੇ 2 ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Amritsar News: Amritsar Rural Police (ਅੰਮ੍ਰਿਤਸਰ ਦਿਹਾਤੀ ਪੁਲਿਸ) ਵੱਲੋਂ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਰਵਾਨਾ

👉ਤੀਰਥ ਯਾਤਰਾ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸੁਖਦ ਯਾਦਗਾਰੀ ਅਨੁਭਵ...