ਬਠਿੰਡਾ, 22 ਅਕਤੂਬਰ: ਪਿੰਡ ਜਿਉਂਦ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋਫੈਸਰ ਜਸਵੰਤ ਸਿੰਘ ਬਰਾੜ ਨੇ ਕੀਤਾ। ਉਹਨਾਂ ਦੱਸਿਆ ਇਸ ਪਿੰਡ ਵਿੱਚ ਇਸ ਸੰਸਥਾ ਵਲੋਂ ਇਹ ਪਹਿਲਾ ਕੈਂਪ ਲਾਇਆ ਜਾ ਰਿਹਾ ਹੈ।ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਬਠਿੰਡਾ ਇਕਾਈ ਵਲੋਂ ਲਗਾਏ ਇਸ ਕੈਂਪ ਵਿੱਚ ਡਾਕਟਰ ਹਰਮਨਪ੍ਰੀਤ ਭੰਗੂ ਅਤੇ ਡਾਕਟਰ ਪਲਕਦੀਪ ਨੇ ਪੇਟ, ਲੀਵਰ, ਛਾਤੀ, ਸ਼ੂਗਰ ਤੇ ਬੀਪੀ ਨਾਲ ਸੰਬਧਿਤ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ।
ਨਸ਼ਾ ਤਸਕਰੀ ਦੇ ਸ਼ੱਕ ’ਚ ਨੌਜਵਾਨ ਦਾ ਕਤਲ ਕਰਨ ਦੇ ਦੋਸ਼ਾਂ ਹੇਠ ਨਸ਼ਾ ਛੁਡਾਊ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼
ਡਾਕਟਰ ਢਾਲੀਆ ਤੇ ਡਾਕਟਰ ਪੰਪਾ ਓਪਟਰੋਮਿਸਟ ਨੇ ਅੱਖਾਂ ਦੇ ਮਰੀਜਾਂ ਨੂੰ ਚੈੱਕ ਕੀਤਾl ਟਰੱਸਟ ਦੀ ਟੀਮ ਵਲੋਂ ਮੌਕੇ ਤੇ ਮੁਫ਼ਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਕੁਲ 310 ਮਰੀਜਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ, ਇਹਨਾਂ ਵਿਚੋਂ ਅੱਖਾਂ ਦੇ ਆਪ੍ਰੇਸ਼ਨ ਯੋਗ ਮਰੀਜਾਂ ਦੇ ਅੱਖਾਂ ਦੇ ਆਪ੍ਰੇਸ਼ਨ ਐਸ ਪੀ ਹੱਸਪਤਾਲ ਮੌੜ ਮੰਡੀ ਵਿਖੇ ਕਰਵਾਏ ਜਾਣਗੇ।ਇਸ ਮੌਕੇ ਟਰੱਸਟ ਦੀ ਬਠਿੰਡਾ ਇਕਾਈ ਵਲੋਂ ਪ੍ਰੋ ਜਸਵੰਤ ਸਿੰਘ ਬਰਾੜ ਤੋਂ ਇਲਾਵਾ ਮੈਂਬਰ ਜੰਟਾ ਸਿੰਘ,ਗੁਰਦੇਵ ਸਿੰਘ, ਪਰਮਜੀਤ ਸਿੰਘ ਢਿੱਲੋਂ, ਬਲਜੀਤ ਸਿੰਘ ਨਰੂਆਣਾ, ਅਮਨਜੋਤ ਕੌਰ ਤੇ ਸੁਖਮੰਦਰ ਸਿੰਘ ਇਸ ਕੈਂਪ ਹਾਜ਼ਰ ਸਨ।
ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ
ਇਸ ਕੈਂਪ ਵਿੱਚ ਸਮੂਹ ਨਗਰ ਪੰਚਾਇਤ ,ਸ਼੍ਰੀ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਸਮੂਹ ਕਲੱਬਾਂ ਦੇ ਮੈਂਬਰਾਂ ਤੋਂ ਇਲਾਵਾ ਨਗਰ ਨਿਵਾਸੀਆਂ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ,ਸਵਰਨਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਮਨ ਸਿੰਘ, ਮਨਪ੍ਰੀਤ ਸਿੰਘ,ਗੁਰਜੋਤ ਸਿੰਘ ਗੁਰਪਾਲ ਸਿੰਘ, ਤਰਵਿੰਦਰ ਸਿੰਘ ਸਿੱਧੂ, ਅਮਨਜੋਤ ਕੌਰ ਤੇ ਜਸਵੀਰ ਕੌਰ ਵਲੋਂ, ਕੈਂਪ ਦੇ ਸੰਚਾਲਨ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਕੈਂਪ ਦੀ ਸਮਾਪਤੀ ‘ਤੇ ਪ੍ਰੋ ਜਸਵੰਤ ਸਿੰਘ ਬਰਾੜ ਨੇ ਸਾਰੇ ਮੈਡੀਕਲ ਸਟਾਫ ਤੇ ਸਮੂਹ ਸਹਿਯੋਗੀ ਸੱਜਣਾ ਦਾ ਕੈਂਪ ਦੀ ਸਫਲਤਾ ਲਈ ਧੰਨਵਾਦ ਕੀਤਾ।