ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 3 ਜਨਵਰੀ : ਮਾਲਬਰੋਜ਼ ਸ਼ਰਾਬ ਫੈਕਟਰੀ ਜੀਰਾ ਨੂੰ ਬੰਦ ਕਰਾਉਣ ਲਈ ਸੰਘਰਸ਼ ਕਰ ਰਹੇ ਸਾਂਝਾ ਮੋਰਚਾ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹੇ ਦੇ 30 ਪਿੰਡਾਂ ਵਿਚ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ। ਅੱਜ ਦੇ ਇਕੱਠਾਂ ਨੂੰ ਸੰਬੋਧਨ ਵਾਲੇ ਮੁੱਖ ਬਲਾਰਿਆਂ ਹਰਜਿੰਦਰ ਸਿੰਘ ਬਸੰਤ ਸਿੰਘ ਕੋਠਾਗੁਰੂ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਉਘਾ ਕਮੇਡੀਅਨ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਨਲਕਿਆਂ ਅਤੇ ਟਿਊਬਵੈਲਾਂ ਵਿਚੋਂ ਆ ਰਿਹਾ ਦੂਸ਼ਿਤ ਪਾਣੀ ਦਿਖਾ ਦਿਖਾ ਕੇ ਮੌਜੂਦਾ ਸਰਕਾਰਾਂ ਤੇ ਦੋਸ਼ ਲਾਉਂਦਾ ਸੀ ਕੇ ਇਨ੍ਹਾਂ ਦੀ ਮਿਲੀਭੁਗਤ ਨਾਲ ਫੈਕਟਰੀਆਂ ਵੱਲੋਂ ਪਾਣੀ ਤੇ ਹਵਾ ਨੂੰ ਪ੍ਰਦੂਸ਼ਤ ਕੀਤਾ ਜਾ ਰਿਹਾ ਹੈ । ਹੁਣ ਮੁੱਖ ਮੰਤਰੀ ਦੀ ਗੱਦੀ ਤੇ ਬਿਰਾਜਮਾਨ ਭਗਵੰਤ ਮਾਨ ਤੋਂ ਜ਼ੀਰਾ ਹਲਕੇ ਦੇ ਲੋਕ ਪੰਜ ਮਹੀਨਿਆਂ ਤੋਂ ਸੰਘਰਸ਼ ਕਰਕੇ ਮੰਗ ਰਹੇ ਹਨ ਕਿ ਮਾਲਬਰੋਜ ਸ਼ਰਾਬ ਦੀ ਫੈਕਟਰੀ ਨੂੰ ਬੰਦ ਕੀਤਾ ਜਾਵੇ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਫੈਕਟਰੀ ਬੰਦ ਕਰਨ ਦੀ ਬਜਾਏ ਸ਼ਰਾਬ ਕੰਪਨੀ ਦੇ ਮਾਲਕ ਦੀਪ ਮਲਹੋਤਰਾ ਨੂੰ ਸਰਕਾਰੀ ਖਜ਼ਾਨੇ ਵਿੱਚੋਂ ਕੋਰਟ ਦੇ ਪਹਿਲੇ ਬੋਲ 20 ਕਰੋੜ ਰੁਪਏ ਅਦਾ ਕਰ ਦਿੱਤੇ। ਬੁਲਾਰਿਆਂ ਨੇ ਮੰਗ ਕੀਤੀ ਕਿ ਫੈਕਟਰੀ ਨੂੰ ਬੰਦ ਕੀਤਾ ਜਾਵੇ ਫੈਕਟਰੀ ਦੇ ਪ੍ਰਦੂਸ਼ਣ ਪਾਣੀ ,ਜਮੀਨ ਅਤੇ ਹਵਾ ਨਾਲ ਇਲਾਕੇ ਦੇ ਲੋਕਾਂ ਦੇ ਹੋਏ ਜਾਨੀ ਨੁਕਸਾਨ ਦੇ ਪਰਚੇ ਦਰਜ ਕੀਤੇ ਜਾਣ ਅਤੇ ਮਾਲੀ ਨੁਕਸਾਨ ਦੀ ਭਰਪਾਈ ਫੈਕਟਰੀ ਮਾਲਕ ਤੋਂ ਕਰਵਾਈ ਜਾਵੇ ਅੰਦੋਲਨਕਾਰੀ ਲੋਕਾਂ ਤੇ ਦਰਜ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ ਸਮੇਤ ਸਾਂਝੇ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਅੱਜ ਦੇ ਇਕੱਠਾਂ ਨੂੰ ਕਾਲਾ ਸਿੰਘ ਚੱਠੇਵਾਲਾ ਗੁਰਪਾਲ ਸਿੰਘ ਦਿਉਣ, ਅਜੇਪਾਲ ਸਿੰਘ ਘੁੱਦਾ, ਰਾਜਵਿੰਦਰ ਸਿੰਘ ਰਾਮਨਗਰ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਜਸਪਾਲ ਸਿੰਘ ਕੋਠਾਗੁਰੂ ਨੇ ਵੀ ਸੰਬੋਧਨ ਕੀਤਾ।
ਸਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਿਸਾਨਾਂ ਨੇ ਸਾੜੀਆਂ ਅਰਥੀਆਂ
8 Views