WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਸਰੀਰਕ ਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਸਹਾਈ ਸਿੱਧ ਹੁੰਦੀਆਂ ਹਨ ਖੇਡਾਂ : ਚੰਦਰ ਗੈਂਦ

ਕਿਹਾ, ਹਿੰਦੁਸਤਾਨ ਦੀ ਨੀਂਹ ਨੂੰ ਮਜ਼ਬੂਤ ਕਰਦੇ ਹਨ ਨੌਜਵਾਨ ਖਿਡਾਰੀ
ਖੇਡਾਂ ਰਾਹੀਂ ਦੇਸ਼ ਦਾ ਨਾਮ ਚਮਕਾ ਸਕਦੇ ਹਨ ਨੌਜਵਾਨ : ਸ਼ੌਕਤ ਅਹਿਮਦ ਪਰੇ
ਕਰੀਬ 23 ਹਜ਼ਾਰ ਖਿਡਾਰੀਆਂ ਨੇ ਕੀਤੀ ਖੇਡਾਂ ਚ ਸ਼ਮੂਲੀਅਤ
ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ ਜਿਲ੍ਹਾ ਪੱਧਰੀ ਖੇਡਾਂ
ਸੁਖਜਿੰਦਰ ਮਾਨ
ਬਠਿੰਡਾ, 21 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਹਿੱਤ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ“ ਦੇ ਜ਼ਿਲ੍ਹਾ ਪੱਧਰੀ ਸਮਾਪਤੀ ਸਮਾਰੋਹ ਮੌਕੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਚੰਦਰ ਗੈਂਦ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮਿ੍ਰੰਤ ਲਾਲ ਅਗਰਵਾਲ ਹਾਜ਼ਰ ਰਹੇ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਚੰਦਰ ਗੈਂਦ ਨੇ ਖੇਡੋ, ਪੜ੍ਹੋ ਤੇ ਪੜ੍ਹਾਓ ਅਤੇ ਪੰਜਾਬ ਨੂੰ ਅੱਗੇ ਲਿਆਓ ਦਾ ਨਾਅਰਾ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਸਿੱਧ ਹੁੰਦੀਆਂ ਹਨ। ਉਨ੍ਹਾਂ ਖੇਡਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨ ਖਿਡਾਰੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ, ਉੱਥੇ ਹੀ ਉਹ ਖੇਡਾਂ ਰਾਹੀਂ ਆਪਣੇ ਮਾਤਾ-ਪਿਤਾ ਅਤੇ ਦੇਸ਼ ਦਾ ਨਾਮ ਚਮਕਾਅ ਸਕਦੇ ਹਨ।
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸੰਬੋਧਨ ਕਰਦਿਆਂ ਖੇਡਾਂ ਨੂੰ ਸੂਬਾ ਸਰਕਾਰ ਦਾ ਸ਼ਲਾਘਾ ਯੋਗ ਕਦਮ ਦੱਸਿਆ। ਉਨ੍ਹਾਂ ਕਿਹਾ ਕਿ 12 ਸਤੰਬਰ ਤੋਂ ਸ਼ੁਰੂ ਹੋਈਆਂ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਜ਼ਿਲ੍ਹੇ ਦੇ ਕਰੀਬ 23 ਹਜ਼ਾਰ ਦੇ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਜਿੱਥੇ ਜ਼ਿਲ੍ਹਾ ਪੱਧਰੀ ਖੇਡਾਂ ਚ ਜੇਤੂ ਰਹੇ ਖਿਡਾਰੀਆਂ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਜੇਤੂ ਖਿਡਾਰੀਆਂ ਕੋਲੋਂ ਸਟੇਟ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਕਾਮਨਾ ਵੀ ਕੀਤੀ। ਸਮਾਰੋਹ ਦੌਰਾਨ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਚੰਦਰ ਗੈਂਦ ਤੋਂ ਇਲਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਲੋਂ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਤੋਂ ਇਲਾਵਾ ਜਿੰਮਨਾਸਟਿਕ ਦੇ ਜੌਹਰ ਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ. ਸਾਰੰਗਪ੍ਰੀਤ ਸਿੰਘ ਔਜਲਾ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਜ਼ਿਲ੍ਹਾ ਸਿੱਖਿਆ ਪ੍ਰਾਇਮਰੀ ਸ਼੍ਰੀ ਸ਼ਿਵਪਾਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਆਦਿ ਸਖਸ਼ੀਅਤਾਂ ਹਾਜ਼ਰ ਸਨ।

Related posts

ਹਰਰੰਗਪੁਰਾ ਦੇ ਕਬੱਡੀ ਟੂਰਨਾਮੈਂਟ ਵਿੱਚ ਕਲਿਆਣ ਸੁੱਖਾ ਦੀਆਂ ਕੁੜੀਆਂ ਦੀ  ਬੱਲੇ – ਬੱਲੇ

punjabusernewssite

ਬਲਾਕ ਪੱਧਰੀ ਖੇਡਾਂ ਵਿੱਚ ਬਾਜਕ ਅਤੇ ਜੰਗੀਰਾਣਾ ਸਕੂਲ ਦੇ ਖਿਡਾਰੀਆਂ ਨੇ ਸਕੂਲਾਂ ਦਾ ਨਾਮ ਰੋਸ਼ਨ ਕੀਤਾ

punjabusernewssite

ਨੌਜਵਾਨ ਖਿਡਾਰੀਆਂ ਲਈ “ਪੇਂਡੂ ਓਲੰਪਿਕ ਖੇਡਾਂ“ ਹੋਣਗੀਆਂ ਸਹਾਈ ਸਿੱਧ : ਬਾਬੂ ਸਿੰਘ ਰਤਨ

punjabusernewssite