ਬਠਿੰਡਾ, 29 ਸਤੰਬਰ : ਸਿਹਤ ਸੰਸਥਾਵਾਂ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵਲੋਂ ’ਸਵੱਛਤਾ ਹੀ ਸੇਵਾ’ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਮੁਹਿੰਮ ਦੀ ਸ਼ੁਰੂਆਤ ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਵਲੋਂ ਦਫਤਰ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਸਵੱਛਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਮਨਪ੍ਰੀਤ ਬਾਦਲ ਨੇ ਮੁੜ ਮੰਗੀ ਅਗਾਊਂ ਜਮਾਨਤ, 4 ਅਕਤੂਬਰ ਨੂੰ ਹੋਵੇਗੀ ਸੁਣਵਾਈ
ਇਸ ਸਬੰਧ ਵਿਚ ਜਿਲ੍ਹਾ ਸਿਹਤ ਵਿਭਾਗ ਵਲੋਂ ਸਵੱਛਤਾ ਮਹਿੰਮ 25/09/2023 ਤੋਂ 09/10/2023 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਲੋਕਾਂ ਨੂੰ ਆਲਾ-ਦੁਆਲਾ ਸਾਫ ਸੁਥਰਾ ਰੱਖਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਵੱਲੋਂ ਵੀ ਸਫ਼ਾਈ ਅਭਿਆਨ ਵੀ ਲਗਾਤਾਰ ਜਾਰੀ ਹੈ।
ਪੰਜਾਬ ਸਰਕਾਰ ਵਿਰੁਧ ਬਠਿੰਡਾ ’ਚ ਇਕਜੁਟ ਨਜਰ ਆਈ ਕਾਂਗਰਸ, ਦਿੱਤਾ ਵਿਸਾਲ ਧਰਨਾ
ਇਸ ਮੌਕੇ ਡਾ. ਰਮਨਦੀਪ ਸਿੰਗਲਾ, ਡਾ. ਊਸ਼ਾ ਗੋਇਲ, ਡਾ. ਮਿਯੰਕਜੋਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ, ਡਿਪਟੀ ਮਾਸ ਮੀਡੀਆ ਕ੍ਰਿਸ਼ਨ ਲਾਲ ਆਦਿ ਹਾਜ਼ਰ ਸਨ।