WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਧਰਮ ਤੇ ਵਿਰਸਾ

ਸ਼ਰਧਾ ਦੀ ਨਿੱਘ ਨੇ ਕੜਾਕੇ ਦੀ ਠੰਢ ਤੇੇ ਸੰਘਣੀ ਧੁੰਦ ਨੂੰ ਪਾਈ ਮਾਤ

ਸਲਾਬਤਪੁਰਾ ਭੰਡਾਰੇ ’ਚ ਸਖ਼ਤ ਧੁੰਦ ਦੇ ਬਾਵਜੂਦ ਹੁੰਮ-ਹੁਮਾ ਕੇ ਪੁੱਜੀ ਸਾਧ-ਸੰਗਤ
ਨਸ਼ਿਆਂ ਨੂੰ ਜੜ੍ਹੋਂ ਪੁੱਟਣ ਤੇ ਮਾਨਵਤਾ ਭਲਾਈ ਕਾਰਜਾਂ ਨੂੰ ਰਫਤਾਰ ਦੇਣ ਦਾ ਲਿਆ ਪ੍ਰਣ
ਪੰਜਾਬੀ ਖ਼ਬਰਸਾਰ ਬਿਉਰੋ
ਸਲਾਬਤਪੁਰਾ, 8 ਜਨਵਰੀ : ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਭੰਡਾਰੇ ਦੇ ਰੂਪ ਵਿੱਚ ਕੀਤੀ ਗਈ ਨਾਮ ਚਰਚਾ ’ਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਬਾਵਜੂਦ ਹੁੰਮ-ਹੁਮਾ ਕੇ ਪੁੱਜੀ। ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਸੀ। ਨਾਮਚਰਚਾ ’ਤੇ ਆਉਣ ਵਾਲੀ ਸਾਧ-ਸੰਗਤ ਦੇ ਵਾਹਨਾਂ ਦੀਆਂ ਸੜਕ ’ਤੇ ਲੰਮੀਆਂ-ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਕਵੀਰਾਜ ਵੀਰਾਂ ਨੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸ਼ਬਦਾਂ ਨਾਲ ਗੁਰੂਜੱਸ ਗਾਇਆ। ਇਸ ਖੁਸ਼ੀ ਦੇ ਮੌਕੇ ਪੂਰੇ ਦਰਬਾਰ ਨੂੰ ਸੁੰਦਰ ਲੜੀਆਂ ਨਾਲ ਸਜਾਇਆ ਗਿਆ ਸੀ । ਪੰਡਾਲ ਵਿੱਚ ਰੰਗ-ਬਰੰਗੇ ਗੁਬਾਰੇ, ਰੰਗੋਲੀ ਤੇ ਫੁੱਲਾਂ ਨਾਲ ਵੱਖ-ਵੱਖ ਤਰ੍ਹਾਂ ਦੀ ਸਜਾਵਟ ਕੀਤੀ ਗਈ ਸੀ। ਵੱਡੀ ਗਿਣਤੀ ਵਿੱਚ ਸਾਧ-ਸੰਗਤ ਪੁੱਜਣ ਕਰਕੇ ਮੁੱਖ ਪੰਡਾਲ ਤੋਂ ਇਲਾਵਾ ਬਾਹਰ ਵੀ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਸਨ। ਇਸ ਤੋਂ ਇਲਾਵਾ ਸਾਧ-ਸੰਗਤ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ। ਨਾਮ ਚਰਚਾ ਦੀ ਸਮਾਪਤੀ ’ਤੇ ਆਈ ਹੋਈ ਸਾਧ-ਸੰਗਤ ਨੂੰ ਪ੍ਰਸ਼ਾਦ ਵੰਡਿਆ ਗਿਆ ਤੇ ਕੁਝ ਹੀ ਮਿੰਟਾਂ ’ਚ ਲੰਗਰ ਛਕਾਇਆ ਗਿਆ।

ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਪੂਜਨੀਕ ਗੁਰੂ ਜੀ ਨੇ ਚਲਾਈ ‘ਡੈੱਪਥ’ ਮੁਹਿੰਮ: ਰਾਮ ਸਿੰਘ
ਇਸ ਮੌਕੇ ਸਾਧ-ਸੰਗਤ ਰਾਜਨੀਤਿਕ ਵਿੰਗ ਦੇ ਚੇਅਰਮੈਨ ਰਾਮ ਸਿੰਘ ਇੰਸਾਂ ਨੇ ਕਿਹਾ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਤੇ ਪੰਜਾਬ ਦੀ ਭੰਡਾਰੇ ਰੂਪੀ ਨਾਮਚਰਚਾ ਦੀ ਸਾਧ-ਸੰਗਤ ਨੂੰ ਪਵਿੱਤਰ ਨਾਅਰਾ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ ’ ਲਾ ਕੇ ਵਧਾਈ ਦਿੱਤੀ। ਉਹਨਾ ਕਿਹਾ ਕਿ ਅੱਜ ਜੋ ਕਲਿਯੁਗ ਦਾ ਸਮਾਂ ਹੈ, ਇਸ ਵਿੱਚ ਕੋਈ ਆਪਣੇ ਪਿੰਡੇ ਦਾ ਵਾਲ ਤੱਕ ਨਹੀਂ ਦਿੰਦਾ ਪਰ ਇਹ ਪੂਜਨੀਕ ਗੁਰੂ ਜੀ ਦੀ ਸਿੱਖਿਆ ਤੇ ਰਹਿਮੋ ਕਰਮ ਹੈ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਿਨ-ਰਾਤ 147 ਮਾਨਵਤਾ ਭਲਾਈ ਕਾਰਜਾਂ ’ਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦੇਸ਼ ’ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਡੈੱਪਥ’ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ‘ਜਾਗੋ ਦੁਨੀਆ ਦੇ ਲੋਕੋ, ਨਸ਼ਾ ਜੜ੍ਹ ਤੋਂ ਪੁੱਟਣੈ’ ਗੀਤ ਰਿਲੀਜ ਕੀਤਾ, ਜੋ ਕਿ ਅੱਜ ਘਰ-ਘਰ ’ਚ ਦਿਨ-ਰਾਤ ਚੱਲ ਰਿਹਾ ਹੈ। ਅੱਜ ਨਸ਼ਿਆਂ ਕਾਰਨ ਨੌਜਵਾਨ ਤੇ ਜਵਾਨੀ ਖ਼ਤਮ ਹੋ ਰਹੀ ਹੈ, ਜਿਸ ਲਈ ਪੂਜਨੀਕ ਗੁਰੂ ਜੀ ਨੇ ਜਵਾਨੀ ਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ‘ਡੈੱਪਥ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਨੂੰ ਅੱਜ ਪ੍ਰਸ਼ਾਸਨ ਤੇ ਪਿੰਡਾਂ ਦੀਆਂ ਪੰਚਾਇਤਾਂ ਨੇ ਅਪਣਾਇਆ ਹੈ ਤੇ ਨਸ਼ਿਆਂ ਦੇ ਖਾਤਮੇ ਲਈ ਪਿੰਡ-ਪਿੰਡ ’ਚ ਮਤੇ ਪਾਏ ਜਾ ਰਹੇ ਹਨ। ਇਸ ਮੌਕੇ ਸਾਰੀ ਸਾਧ-ਸੰਗਤ ਨੇ ਹੱਥ ਖੜ੍ਹੇ ਕਰਕੇ ਪ੍ਰਣ ਲਿਆ ਕਿ ਉਹ ਆਪਣੇ ਮਾਲਕ ’ਤੇ ਦਿ?ਰੜ ਵਿਸ਼ਵਾਸ ਰੱਖਦਿਆਂ ਡੇਰਾ ਸੱਚਾ ਸੌਦਾ ਦੇ 147 ਮਾਨਵਤਾ ਭਲਾਈ ਕਾਰਜਾਂ ਨੂੰ ਵੱਧ ਚੜ੍ਹ ਕੇ ਕਰਦੇ ਰਹਿਣਗੇ ਤੇ ਨਸ਼ਿਆਂ ਦੇ ਖਾਤਮੇ ਲਈ ਪੂਜਨੀਕ ਗੁਰੂ ਜੀ ਵੱਲੋਂ ਚਲਾਈ ਮੁਹਿੰਮ ਨੂੰ ਘਰ-ਘਰ ਪਹੁੰਚਾਵਾਂਗੇ। ਨਾਮਚਰਚਾ ਦੀ ਕਾਰਵਾਈ ਡੇਰਾ ਸੱਚਾ ਸੌਦਾ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਇੰਸਾਂ ਨੇ ਚਲਾਈ। ਇਸ ਮੌਕੇ ਉਹਨਾਂ ਸਾਧ-ਸੰਗਤ ਨੂੰ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੰਦਿਆਂ ਮਾਨਵਤਾ ਭਲਾਈ ਦੇ ਕਾਰਜ ਵੱਧ-ਚੜ੍ਹ ਕੇ ਕਰਨ ਦਾ ਸੱਦਾ ਦਿੱਤਾ।

Related posts

ਪੰਥਕ ਮੇਲ ਨਹੀਂ, ਬਲਕਿ ਸਰਨਾ ਤੇ ਬਾਦਲ ਦੋ ਪਰਿਵਾਰਾਂ ਦਾ ਹੋਇਆ ਹੈ ਆਪਸੀ ਮੇਲ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

punjabusernewssite

ਐਮਐਸਡੀ ਗਰੁੱਪਵੱਲੋਂ ਗੁਰਪੁਰਬ ਨੂੰ ਸਮਰਪਤ ਸਕੂਲ ਵਿੱਚ ਕਰਵਾਏ ਧਾਰਮਿਕ ਸਮਾਗਮ

punjabusernewssite

ਹੁਣ ਮਾਈਸਰਖ਼ਾਨਾ ’ਚ ਬਣੇ ਸਵਰਨਕਾਰ ਦੁਰਗਾ ਮੰਦਰ ਦੀ ਕਮੇਟੀ ਦਾ ਭਖਿਆ ਵਿਵਾਦ

punjabusernewssite