Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਸ਼ਰਾਬ ਦੇ ਠੇਕਿਆਂ, ਮੈਡੀਕਲ ਸਟੋਰਾਂ ਤੇ ਤੰਬਾਕੂ ਦੀਆਂ ਦੁਕਾਨਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ

20 Views

ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਨਾ ਹੋਣ ਸ਼ਰਾਬ ਦੇ ਠੇਕੇ ਜਾਂ ਤੰਬਾਕੂ ਆਦਿ ਦੀਆਂ ਦੁਕਾਨਾਂ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 28 ਫ਼ਰਵਰੀ : ਜ਼ਿਲੇ ਵਿਚ ਹੁਣ ਸ਼ਰਾਬ ਦੇ ਠੇਕਿਆਂ, ਮੈਡੀਕਲ ਸਟੋਰਾਂ ਤੇ ਤੰਬਾਕੂ ਦੀਆਂ ਦੁਕਾਨਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ ਦਿੱਤੇ ਗਏ ਹਨ। ਇਸ ਸਬੰਧ ਵਿਚ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਨੈਸ਼ਨਲ ਕਮਿਸ਼ਨਰ ਫ਼ਾਰ ਪ੍ਰੋਟਕਸ਼ਨ ਆਫ਼ ਚਾਇਲਡ ਰਾਈਟਸ (ਐਨਸੀਪੀਸੀਆਰ) ਦੀ ਹਦਾਇਤਾਂ ਅਤੇ ਜੁਆਇੰਟ ਐਕਸ਼ਨ ਪਲਾਨ ਤਹਿਤ ‘‘ਇੱਕ ਯੁੱਧ ਨਸ਼ੇ ਦੇ ਵਿਰੁੱਧ’’ ਦੇ ਸਬੰਧ ਚ ਇੱਕ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਹੁਕਮ ਜਾਰੀ ਕੀਤੇ ਗਏ। ਇਸਦੇ ਨਾਲ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਸੁਚੇਤ ਕਰਨ ਤੇ ਇਸ ਸਬੰਧੀ ਜ਼ਿਲ੍ਹੇ ਅੰਦਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਇਹ ਯਕੀਨੀ ਬਣਾਉਣ ਲਈ ਵੀ ਹਿਦਾਇਤਾਂ ਦਿੱਤੀਆਂ ਕਿ ਕੋਈ ਵੀ ਸ਼ਰਾਬ ਦਾ ਠੇਕਾ ਜਾਂ ਤੰਬਾਕੂ ਆਦਿ ਦੀ ਦੁਕਾਨ ਸਕੂਲ ਦੇ 100 ਮੀਟਰ ਦੇ ਘੇਰੇ ਅੰਦਰ ਨਾ ਖੁੱਲੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਬੱਚੇ ਨੂੰ ਡਰੱਗਜ਼ ਵੇਚਦਾ ਹੈ ਜਾਂ ਇਸ ਕੰਮ ਵਿੱਚ ਉਸ ਨੂੰ ਸ਼ਾਮਿਲ ਕਰਦਾ ਹੈ ਤਾਂ ਉਸ ਉੱਪਰ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟਕਸ਼ਨ ਆਫ਼ ਚਿਲਡਰਨ) ਸੋਧ ਐਕਟ 2021 ਅਨੁਸਾਰ ਸੈਕਸ਼ਨ 77 ਅਤੇ 78 ਅਧੀਨ ਬਣਦੀ ਕਾਰਵਾਈ ਆਰੰਭੀ ਜਾਵੇ। ਇਸ ਮੌਕੇ ਉਨ੍ਹਾਂ ਡਰੱਗ ਇਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸ਼ਹਿਰੀ ਤੇ ਦਿਹਾਤੀ ਮੈਡੀਕਲ ਸਟੋਰ ਦਾ ਰਿਕਾਰਡ ਡਿਜੀਟੀਲਾਈਜੇਸ਼ਨ ਹੋਣਾ ਜ਼ਰੂਰੀ ਹੋਵੇ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਠੇਕਿਆਂ, ਮੈਡੀਕਲ ਸਟੋਰਾਂ ਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲੱਗੇ ਹੋਣੇ ਵੀ ਯਕੀਨੀ ਬਣਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਹੀਨੇ ਵਿੱਚ ਇੱਕ ਦਿਨ ਸਕੂਲੀ ਬੱਚਿਆਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ, ਅਧਿਕਾਰੀ ਰਾਜਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਡਰੱਗ ਇੰਸਪੈਕਟਰ, ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਸੁਰਿੰਦਰ ਸਿੰਘ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related posts

ਨਵੀਂ ਪਹਿਲਕਦਮੀ: ਬਠਿੰਡਾ ਦੇ ਸਕੂਲ ’ਚ ਖੁੱਲੀ ‘ਇਮਾਨਦਾਰੀ ਦੀ ਹੱੱਟੀ’

punjabusernewssite

ਸਾਬਕਾ ਵਿਧਾਇਕ ਪਹੁੰਚੇ ਵਕੀਲ ਭਾਈਚਾਰੇ ਦੇ ਦਰਬਾਰ, ਮੰਗੀਆਂ ਵਿਕਾਸ ਦੇ ਨਾਮ ‘ਤੇ ਵੋਟਾਂ

punjabusernewssite

ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਨੂੰ ਸੋਂਪਿਆ ਮੰਗ ਪੱਤਰ

punjabusernewssite