WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਧਰਮ ਤੇ ਵਿਰਸਾ

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ

ਬਠਿੰਡਾ, 1 ਨਵੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਐਸਜੀਪੀਸੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ-ਸਾਰਣੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 05 ਦਸੰਬਰ 2023 ਨੂੰ ਕੀਤੀ ਜਾਵੇਗੀ।

‘ਕੁਲਚਾ ਵਪਾਰੀ’ ਦਾ ਕਾਤਲ ਪੁਲਿਸ ਮੁਕਾਬਲੇ ਤੋਂ ਬਾਅਦ ਜੀਰਕਪੁਰ ’ਚ ਕਾਬੂ, ਪੁਛਗਿਛ ਜਾਰੀ

ਮੁਢਲੀ ਪ੍ਰਕਾਸ਼ਤ ਕੀਤੀ ਵੋਟਰ ਸੂਚੀ ਤੇ ਦਾਅਵੇ/ਇਤਰਾਜ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜ਼ਿਲ੍ਹੇ ਵਿੱਚ ਪੈਂਦੇ ਬੋਰਡ ਚੋਣ ਹਲਕਾ 31-ਭਗਤਾ, 32-ਰਾਮਪੂਰਾ ਫੂਲ, 33-ਬਠਿੰਡਾ, 34-ਬਲੂਆਣਾ, 35-ਤਲਵੰਡੀ ਸਾਬੋ ਤੇ 36-ਮੌੜ ਲਈ ਕਰਮਵਾਰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ, ਉਪ-ਮੰਡਲ ਮੈਜਿਸਟਰੇਟ ਰਾਮਪੁਰਾ ਫੂਲ, ਉਪ-ਮੰਡਲ ਮੈਜਿਸਟਰੇਟ ਬਠਿੰਡਾ, ਵਧੀਕ ਮੁੱਖ ਪ੍ਰਸ਼ਾਸਕ ਬੀ.ਡੀ.ਏ. ਬਠਿੰਡਾ, ਉਪ-ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਅਤੇ ਉਪ-ਮੰਡਲ ਮੈਜਿਸਟਰੇਟ ਮੌੜ ਨੂੰ ਵੋਟਰ ਸੂਚੀ ਤਿਆਰ ਕਰਨ ਲਈ ਰਿਵਾਇਜਿੰਗ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ।

ਏਮਜ਼ ਤੋਂ ਵਧੀਆ ਮਾਲਵੇ ਚ ਸਿਹਤ ਸੇਵਾਵਾਂ ਲਈ ਹੋਰ ਕੋਈ ਮੈਡੀਕਲ ਅਦਾਰਾ ਨਹੀਂ : ਸੋਮ ਪ੍ਰਕਾਸ਼

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 1 ਪੇਂਡੂ ਖੇਤਰਾਂ ਚ ਸਬੰਧਤ ਪਟਵਾਰੀ ਹਲਕਾ ਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮ/ਨਗਰ ਕੌਂਸਲ ਜਾਂ ਲੋਕਲ ਅਥਾਰਟੀ ਦੇ ਕਰਮਚਾਰੀਆਂ ਨੂੰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫਾਰਮ ਨੰਬਰ 1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ bathinda.nic.in ਤੇ ਉਪਲੱਬਧ ਹੈ।ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰੂਦੁਆਰਾ ਬੋਰਡ ਰੂਲਜ 1959 ਦੇ ਰੂਲ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਫਾਰਮ ਭਰ ਸਕਦੇ ਹਨ।

 

Related posts

ਵਿਸਾਖੀ ਮੌਕੇ ਦਮਦਮਾ ਸਾਹਿਬ ’ਚ ਵੱਡੀਆਂ ਸਿਆਸੀ ਧਿਰਾਂ ਨਹੀਂ ਕਰਨਗੀਆਂ ਸਿਆਸੀ ਕਾਨਫਰੰਸਾਂ

punjabusernewssite

ਗੁਰਦੁਆਰਾ ਬੁੰਗਾ ਨਾਨਕਸਰ ਦੀ ਜ਼ਮੀਨ ’ਤੇ ਸ਼੍ਰੋਮਣੀ ਕਮੇਟੀ ਦੇ ਕਬਜ਼ੇ ਦਾ ਮਾਮਲਾ ਗਰਮਾਇਆ

punjabusernewssite

ਪੈਰੋਲ ’ਤੇ ਆਇਆ ਡੇਰਾ ਮੁਖੀ ਹੁਣ ਪਹਿਲੀ ਵਾਰ ਪੰਜਾਬ ’ਚ ਕਰੇਗਾ ਆਨ-ਲਾਈਨ ਸੰਤਸੰਗ

punjabusernewssite