ਸੁਖਜਿੰਦਰ ਮਾਨ
ਬਠਿੰਡਾ, 15 ਸਤੰਬਰ: ਵਿਧਾਨ ਸਭਾ ਹਲਕਾ ਮੌੜ ਦੇ ਸਰਕਲ ਮਾਈਸਰਖਾਨਾ ਦੇ ਪਿੰਡ ਰਾਮਗੜ੍ਹ ਭੂੰਦੜ ਵਿੱਚੋਂ ‘ਮੇਰੀ ਮਿੱਟੀ, ਮੇਰਾ ਦੇਸ਼’ ਦੇ ਪ੍ਰੋਗਰਾਮ ਤਹਿਤ ਪ੍ਰਧਾਨ ਮੋਹਨ ਸਿੰਘ ਦੇ ਘਰ ਤੋਂ ਮਿੱਟੀ ਇਕੱਠੀ ਕਰਨ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਭਾਜਪਾ ਦੇ ਸੂਬਾ ਉੱਪ ਪ੍ਰਧਾਨ ਅਤੇ ਹਲਕਾ ਮੌੜ ਦੇ ਇੰਚਾਰਜ ਦਿਆਲ ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੀ ਜੋ ਯਾਦਗਾਰ ਅੰਮ੍ਰਿਤਾ ਵਾਟਿਕਾ ਦੇ ਰੂਪ ਵਿੱਚ ਨਵੀਂ ਦਿੱਲੀ ਵਿਖੇ ਬਣਾਈ ਜਾਣੀ ਹੈ ਉਸ ਦੇ ਲਈ ਪਿੰਡ ਦੇ ਹਰ ਘਰ ਦੀ ਮਿੱਟੀ ਪੈਣੀ ਚਾਹੀਦੀ ਹੈ ਜਿਸ ਕਰਕੇ ਸਾਰੇ ਦੇਸ਼ ਵਿੱਚ ਮੇਰੀ ਮਿੱਟੀ, ਮੇਰਾ ਦੇਸ਼ ਦਾ ਪ੍ਰੋਗਰਾਮ ਆਰੰਭਿਆ ਗਿਆ ਹੈ।
ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ
ਇਸ ਮੌਕੇ ਦਿਆਲ ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵਨ ਪੈਨਸ਼ਨ,ਵਨ ਰੈਂਕ ਦਾ ਵਾਅਦਾ ਪੂਰਾ ਕਰ ਕੇ ਸਾਬਕਾ ਫੌਜੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਜਰਨਲ ਸਕੱਤਰ ਹਰਤਾਬਲ ਸਿੰਘ ਸੁੱਖੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਿੰਡ ਦੇ ਲੋਕਾਂ ਨੂੰ ਮਾਣ ਮਹਿਸੂਸ ਹੋਵੇਗਾ ਕਿ ਸ਼ਹੀਦਾ ਦੀ ਯਾਦਗਾਰ ਵਿੱਚ ਸਾਡੇ ਪਿੰਡ ਦੀ ਮਿੱਟੀ ਵੀ ਹਿੱਸਾ ਬਣੀ ਹੈ। ਇਸ ਮੌਕੇ ਤੇ ਮਾਈਸਰਖਾਨਾ ਦੇ ਮੰਡਲ ਪ੍ਰਧਾਨ ਮਲਕੀਤ ਸਿੰਘ ਰਾਏ ਖਾਨਾ, ਸੂਬੇਦਾਰ ਮੇਜਰ ਗੁਰਮੀਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਜਗਮੋਹਨ ਸਿੰਘ, ਜਗਦੇਵ ਸਿੰਘ ਮੈਂਬਰ, ਜਗਸੀਰ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ, ਬਿੰਦਰ ਸਿੰਘ, ਧਰਮ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ।
Share the post "ਸ਼ਹੀਦਾਂ ਦੀ ਯਾਦ ’ਚ ਨਵੀਂ ਦਿੱਲੀ ਵਿਖੇ ਬਣਨ ਵਾਲੀ ‘ਅੰਮ੍ਰਿਤਾ ਵਾਟਿਕਾ’ ਲਈ ਹਰ ਪਿੰਡ ਦੀ ਮਿੱਟੀ ਬਣੇਗੀ ਹਿੱਸਾ: ਦਿਆਲ ਸੋਢੀ"