WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸ਼ਹੀਦ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਜਗਰੂਪ ਸਿੰਘ ਗਿੱਲ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਵਰ੍ਹੇਗੰਢ ਦਿਵਸ ਨੂੰ ਸਮਰਪਿਤ ਕੱਢਿਆ ਕੈਂਡਲ ਮਾਰਚ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸਮਾਰਕ ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ
ਸ਼ਹੀਦਾਂ ਦੇ ਨਕਸ਼ੇ ਕਦਮਾਂ ਤੇ ਚੱਲਣ ਲਈ ਚੁੱਕੀ ਸਹੁੰ
ਸੁਖਜਿੰਦਰ ਮਾਨ
ਬਠਿੰਡਾ, 28 ਸਤੰਬਰ : ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਜੋ ਲਾਸਾਨੀ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾ ਨਾਮ ਹਮੇਸ਼ਾ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵਸਿਆ ਰਹੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸੈਲਫ਼ੀ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਵਰ੍ਹੇਗੰਢ ਦਿਵਸ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿੰਤ ਲਾਲ ਅਗਰਵਾਲ, ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਚੇਅਰਮੈਨ ਟ੍ਰੇਡਰਜ਼ ਬੋਰਡ ਸ਼੍ਰੀ ਅਨਿੱਲ ਠਾਕੁਰ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜਨਮ ਦਿਵਸ ਦੀ ਵਧਾਈ ਵੀ ਦਿੱਤੀ। ਇਸ ਮੌਕੇ ਰਾਜਨੀਤਿਕ ਨੁਮਾਇੰਦਿਆਂ, ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਬਠਿੰਡਾ ਵਾਸੀਆਂ ਨੇ ਸ਼ਹੀਦਾਂ ਦੇ ਨਕਸ਼ੇ ਕਦਮਾਂ ਤੇ ਚੱਲਣ ਲਈ ਸਹੁੰ ਵੀ ਚੁੱਕੀ। ਇਸ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇਸ ਮੌਕੇ ਸੈਲਫ਼ੀ ਚੌਂਕ ਤੋਂ ਲੈ ਕੇ ਆਰੀਆ ਸਮਾਜ ਚੌਂਕ ਵਿਖੇ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸਮਾਰਕ ਤੱਕ ਕੈਂਡਲ ਮਾਰਚ ਕੱਢਿਆ ਗਿਆ। ਜਿਸ ਵਿੱਚ ਸਿਵਲ ਪ੍ਰਸ਼ਾਨਿਕ ਅਧਿਕਾਰੀਆਂ, ਸ਼ਹਿਰ ਵਾਸੀਆਂ ਅਤੇ ਭਾਰੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸ਼ਹੀਦਾਂ ਦੀ ਸਮਾਰਕ ਤੇ ਪਹੁੰਚ ਕੇ ਵਿਧਾਇਕ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਹੋਰ ਸ਼ਖਸ਼ੀਅਤਾਂ ਤੇ ਨੌਜਵਾਨਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੇ ਦੇਸ਼ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਲਈ ਜੋ ਸੁਪਨਾ ਦੇਖਿਆ ਸੀ, ਉਸ ਸੁਪਨੇ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਕਰਕੇ ਹੀ ਅੱਜ ਅਸੀਂ ਆਜ਼ਾਦੀ ਦੇ ਨਿੱਘ ਦਾ ਆਨੰਦ ਮਾਣ ਰਹੇ ਹਾਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ, ਐਸਡੀਐਮ ਮੈਡਮ ਇਨਾਯਤ, ਆਪ ਦੀ ਸੂਬਾ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ ਕਾਲਝਰਾਨੀ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਸ. ਗੁਰਇਕਬਾਲ ਸਿੰਘ ਚਹਿਲ ਤੋਂ ਇਲਾਵਾ ਬਠਿੰਡਾ ਵਾਸੀ ਤੇ ਭਾਰੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।

Related posts

ਜੋਧਪੁਰ ਪਾਖਰ ਦੇ ਗਰਿੱਡ ’ਚ ਅੱਗ ਲੱਗਣ ਕਾਰਨ ਪਾਵਰਕਾਮ ਦੇ ਕਰੋੜਾਂ ਰੁਪਏ ਦਾ ਨੁਕਸਾਨ

punjabusernewssite

ਸਿਹਤ ਵਿਭਾਗ ਨੇ ਪੋਸ਼ਣ ਅਭਿਆਨ ਤਹਿਤ ਵਿੱਢੀ ਜਾਗਰੂਕਤਾ ਮੁਹਿੰਮ

punjabusernewssite

ਛੋਟੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਨਾ ਵੇਚੇ ਜਾਣ ਐਨਰਜੀ ਡਰਿੰਕਸ : ਸ਼ੌਕਤ ਅਹਿਮਦ ਪਰੇ

punjabusernewssite