ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਣੀ ਕਮੇਟੀ ਦੇ ਆਗੂਆਂ ਦੀ ਮੀਟਿੰਗ ਹੋਈ

0
9

ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ : ਪਿਛਲੇ ਦਿਨੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਮੁੱਖ ਕਨਵੀਨਰ ਜਸਵੀਰ ਸਿੰਘ ਮਹਿਰਾਜ ਦੀ ਅਗਵਾਈ ਹੇਠ ਹੋਈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਕਨਵੀਨਰ ਬੁਲਾਰੇ ਦੇਸ ਰਾਜ ਛੱਤਰੀਵਾਲਾ ਨੇ ਦੱਸਿਆ ਕਿ ਸੰਤ ਮਾਰਗਦਰਸ਼ਕ ਸਾਹਿਬ ਸ਼੍ਰੀ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਫਰਵਰੀ ਦਿਨ ਸ਼ਨੀਵਾਰ ਨੂੰ ਸ਼੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਅੰਬੇਡਕਰ ਨਗਰ ਸ਼੍ਰੀ ਗੁਰੂ ਰਵਿਦਾਸ ਮੰਦਿਰ ‘ਚ ਸਜਾਇਆ ਗਿਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਸ਼੍ਰੀ ਗੁਰੂ ਰਵਿਦਾਸ ਨਗਰ (ਆਵਾ ਬਸਤੀ) ਸ਼੍ਰੀ ਗੁਰੂ ਰਵਿਦਾਸ ਮੰਦਰ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਵਿੱਚ ਸੁੰਦਰ ਝਾਕੀਆਂ, ਗੱਤਕਾ, ਬੈਂਡ ਸਾਜ਼ ਆਦਿ ਨਗਰ ਕੀਰਤਨ ਦੀ ਸ਼ੋਭਾ ਵਿੱਚ ਵਾਧਾ ਕਰਨਗੇ। ਇਸ ਮੌਕੇ ਮੁੱਖ ਕਨਵੀਨਰ ਜਸਵੀਰ ਸਿੰਘ ਮਹਿਰਾਜ, ਕਨਵੀਨਰ ਗੌਰੀ ਸ਼ੰਕਰ, ਓਮ ਪ੍ਰਕਾਸ਼ ਡਡੀਆ, ਬਲਬੀਰ ਸਿੰਘ ਮੰਡੀਕਲਾਂ, ਨੰਦ ਲਾਲ ਸਰੋਆ, ਹਰਪਾਲ ਪਾਲਾ, ਦੁਲੀ ਚੰਦ ਕਿਲਾਨੀਆਂ , ਪਵਨ ਕੁਮਾਰ ਢੋਸੀਵਾਲ, ਪਵਨ ਸਾਰਵਾਲ , ਕੁਲਵੰਤ ਅਤੇ ਦੇਸ ਰਾਜ ਛੱਤਰੀਵਾਲਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here