WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ ਲੋਕ ਸਭਾ ਚੋਣਾਂ ਲਈ ਵਧਾਈ ਸਰਗਰਮੀ

ਕਾਂਗਰਸ ਅਤੇ ਆਪ ਦੀ ਸਰਕਾਰ ਸਮੇਂ ਪੰਜਾਬ ਦਾ ਹੋਇਆ ਬੁਰਾ ਹਾਲ, ਲੋਕ ਚਾਹੁੰਦੇ ਹਨ ਸ਼੍ਰੋਮਣੀ ਅਕਾਲੀ ਦਲ : ਬਬਲੀ ਢਿੱਲੋਂ
ਵਾਰਡ ਮੀਟਿੰਗਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਹਰ ਵਰਗ ਦਾ ਸਮਰਥਨ
ਬਠਿੰਡਾ, 25 ਅਗਸਤ: ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਵਿੱਚ ਪਾਰਟੀ ਲੀਡਰਸ਼ਿਪ ਵੱਲੋ ਲੋਕਾਂ ਨੂੰ ਪਾਰਟੀ ਦੇ ਨਾਲ ਜੋੜਨ ਲਈ ਵਾਰਡ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ।

ਵਿਜੀਲੈਂਸ ਵਲੋਂ ਬਠਿੰਡਾ ’ਚ ‘ਖੁੰਬਾਂ’ ਵਾਂਗ ਉੱਗੀਆਂ ਪ੍ਰਾਈਵੇਟ ਕਲੌਨੀਆਂ ਦੀ ਜਾਂਚ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਸੰਗੂਆਣਾ ਬਸਤੀ ਵਿੱਚ ਨਰਿੰਦਰ ਪਾਲ ਸਿੰਘ ਨਿੰਦਰ ਦੀ ਅਗਵਾਈ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਈ। ਸੰਗੂਆਣਾ ਬਸਤੀ ਵਿੱਖੇ ਹੋਈ ਮੀਟਿੰਗ ਨੂੰ ਹਰ ਵਰਗ ਦਾ ਭਰਪੂਰ ਸਮਰਥਨ ਮਿਲਿਆ।

CM Mann VS Governor: ਰਾਜਪਾਲ ਦਾ CM ਮਾਨ ਨੂੰ ਦੋ ਟੁੱਕ ਜਵਾਬ, ਜਵਾਬ ਦਵੋ ਜਾਂ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਈ ਰਹੋ ਤਿਆਰ

ਇਸ ਦੌਰਾਨ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਇੱਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮਿਲੀਆਂ ਅਤੇ ਬਠਿੰਡਾ ਦਾ ਵਿਕਾਸ ਹੋਇਆ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦੇਣ ਲਈ ਏਮਜ਼ ਹਸਪਤਾਲ ਵਰਗਾ ਵੱਡਾ ਪ੍ਰੋਜੈਕਟ ਵੀ ਅਕਾਲੀ ਦਲ ਦੀ ਦੇਣ ਹੈ, ਪਰੰਤੂ ਕਾਂਗਰਸ ਦੇ 5 ਸਾਲ ਅਤੇ ਆਪ ਦੀ ਸਰਕਾਰ ਵਿੱਚ ਪੰਜਾਬ ਦਾ ਨੁਕਸਾਨ ਹੀ ਹੋਇਆ ਹੈ ਅਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ, ਇਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਵੀ ਮੌਜੂਦਾ ਸਮੇਂ ਵਿੱਚ ਬੰਦ ਕਰ ਦਿੱਤੀਆਂ ਹਨ।

ਭਾਰਤ ਭੂਸ਼ਣ ਆਸ਼ੂ ਬਦਲਣਗੇ ਪਾਰਟੀ! ਪਤਨੀ ਨੇ ਦੱਸੀ ਸੱਚਾਈ

ਉਹਨਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਪ ਦੇ ਹੋਏ ਸਿਆਸੀ ਗੱਠਜੋੜ ਨੇ ਸਾਰੇ ਚਿਹਰੇ ਬੇਨਕਾਬ ਕਰਕੇ ਰੱਖ ਦਿੱਤੇ ਹਨ, ਜਿਸ ਕਰਕੇ ਹੁਣ ਪੰਜਾਬ ਦੇ ਵਿਕਾਸ ਦੀ ਕੋਈ ਉਮੀਦ ਨਹੀਂ ਰਹਿ ਗਈ ਹੈ ਅਤੇ ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਮਜਬੂਤ ਹੋ ਕੇ ਉੱਭਰੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।

20 ਲੱਖ ਰਿਸ਼ਵਤ ਕਾਂਡ ’ਚ ਫਰਾਰ ਇੰਸਪੈਕਟਰ ਖੇਮ ਚੰਦ ਪ੍ਰਾਸਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ

ਢਿੱਲੋਂ ਨੇ ਕਿਹਾ ਕਿ ਬਠਿੰਡਾ ਸ਼ਹਿਰੀ ਖੇਤਰ ਵਿੱਚੋਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਾਰਡ ਵਿਚ ਪਾਰਟੀ ਦੇ ਸੀਨੀਅਰ ਮੈਂਬਰਾਂ ਦੇ ਸਹਿਯੋਗ ਨਾਲ ਵੱਡੀ ਲੀਡ ਹੋਵੇਗੀ। ਸੰਗੂਆਣਾ ਬਸਤੀ ਵਿਖੇ ਪਹੁੰਚਣ ਤੇ ਇਕਬਾਲ ਸਿੰਘ ਬਬਲੀ ਢਿੱਲੋਂ ਦਾ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸਨਮਾਨ ਵੀ ਕੀਤਾ ਗਿਆ।

Related posts

ਲੰਬਿਤ ਪਏ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

punjabusernewssite

ਕੌਮੀ ਲੋਕ ਅਦਾਲਤ ਦੌਰਾਨ ਕੁੱਲ 13425 ਲਗਾਏ ਕੇਸ,5976 ਕੇਸਾਂ ਦਾ ਕੀਤਾ ਨਿਪਟਾਰਾ

punjabusernewssite

ਬਠਿੰਡਾ ’ਚਕਰੋਨਾ ਦਾ ਕਹਿਰ ਮੁੜ ਵਧਣ ਲੱਗਿਆ, ਇੱਕ ਦਿਨ ’ਚ 32 ਨਵੇਂ ਕੇਸ ਮਿਲੇ

punjabusernewssite