Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

6 Views

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ
ਚੰਡੀਗੜ੍ਹ, 27 ਸਤੰਬਰ:ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ।ਸੂਬੇ ਭਰ ਵਿੱਚ 1806 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਚੌਲ ਮਿੱਲਾਂ ਨੂੰ ਕੰਪਿਊਟਰਾਈਜ਼ਡ ਜੀ.ਪੀ.ਐੱਸ. ਸਿਸਟਮ ਰਾਹੀਂ ਇਨ੍ਹਾਂ ਮੰਡੀਆਂ ਨਾਲ ਜੋੜਿਆ ਗਿਆ ਹੈ।

ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ

ਸਾਉਣੀ ਮੰਡੀਕਰਨ ਸੀਜ਼ਨ 2023-24 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਡਿਪਟੀ ਡਾਇਰੈਕਟਰਾਂ, ਡੀ.ਐਫ.ਐਸ.ਸੀਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਜਿਵੇਂ ਕਿ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ ਅਤੇ ਸਮੇਂ ਸਿਰ ਫਸਲ ਦੀ ਚੁਕਾਈ ਅਤੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇ।ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਮੰਡੀ ਵਿੱਚ ਕਿਸਾਨਾਂ ਦੀ ਬਾਇਓ-ਮੀਟ੍ਰਿਕ ਪ੍ਰਣਾਲੀ ਰਾਹੀਂ ਪ੍ਰਮਾਣਿਕਤਾ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧਾਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਹਰੇਕ ਮੰਡੀ ਲਈ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ।

ਕਿਸਾਨਾਂ ਨੂੰ ਮੰਦਹਾਲੀ ‘ਚੋ ਕੱਢਣਾ ਤੇ ਛੋਟੇ ਕਿਸਾਨਾਂ ਦੀ ਬਾਂਹ ਫ਼ੜਨਾ ਪੰਜਾਬ ਸਰਕਾਰ ਦਾ ਇਖਲਾਖੀ ਫ਼ਰਜ਼ : ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਚੌਲ ਮਿੱਲ ਨੂੰ ਖਰੀਦ ਕੇਂਦਰ ਨਹੀਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਰੱਖਣ ਵਾਲੇ ਕਾਰਟੇਜ ਠੇਕੇਦਾਰਾਂ ਦੇ ਨਾਲ-ਨਾਲ ਮਿੱਲਰਾਂ ਲਈ ਵੀ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੇ ਕੋਲ ਉਪਲਬਧ ਮਾਤਰਾ ਬਾਰੇ ਦੱਸਣ। ਉਨ੍ਹਾਂ ਵਾਹਨ ਟਰੈਕਿੰਗ ਸਿਸਟਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵੀ ਹਿਦਾਇਤ ਕੀਤੀ। ਇਸ ਤੋਂ ਇਲਾਵਾ ਆਨਲਾਈਨ ਗੇਟ ਪਾਸ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ।
ਇਹ ਦੱਸਦੇ ਹੋਏ ਕਿ ਬਾਰਦਾਨੇ ਦਾ ਢੁਕਵੀਂ ਗਿਣਤੀ ਵਿੱਚ ਪ੍ਰਬੰਧ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਇਸ ਵਾਰ 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣ ਗਈਆਂ ਹਨ। ਸਮੁੱਚੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਵਕਾਲਤ ਕਰਦਿਆਂ ਕੈਬਨਿਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਇਸ ਵਾਰ ਖਰੀਦ ਦਾ ਟੀਚਾ 182 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਮਿੱਥਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਝੋਨੇ ਦੇ ਖਰੀਦ ਸੀਜ਼ਨ ਲਈ ਆਰ.ਬੀ.ਆਈ. ਵੱਲੋਂ 37625.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਾਰੀਆਂ ਸੰਭਾਵਿਤ ਥਾਵਾਂ ‘ਤੇ ਨਾਕੇ ਲਗਾਏ ਜਾਣ ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਡੀ.ਐਫ.ਐਸ.ਸੀ. ਨੂੰ ਕਿਹਾ ਕਿ ਕੇ.ਐਮ.ਐਸ. 2023-24 ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡੀ.ਐਫ.ਐਸ.ਸੀਜ਼ ਨੂੰ ਆਰ.ਐਮ.ਐਸ. 2023-24 ਦੀ ਤਰਜ਼ ’ਤੇ ਸਨਮਾਨਿਤ ਕੀਤਾ ਜਾਵੇਗਾ।

ਖੰਡੂਰ ਸਾਹਿਬ ਦੇ MLA ਨੇ ਆਪਣੇ ਜ਼ਿਲ਼੍ਹੇ ਦੇ SSP ਖਿਲਾਫ਼ ਖੋਲ੍ਹੀਆਂ ਮੋਰਚਾਂ, ਲਗਾਏ ਗੰਭੀਰ ਦੋਸ਼

ਰਾਸ਼ਨ ਕਾਰਡਾਂ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਕਮੇਟੀ ਦੇ ਮੈਂਬਰਾਂ ਦੇ ਸੰਪਰਕ ਨੰਬਰ ਅਤੇ ਸਾਰੀ ਲੋੜੀਂਦੀ ਜਾਣਕਾਰੀ ਵੈਰੀਫਿਕੇਸ਼ਨ ਲਈ ਆਨਲਾਈਨ ਅਪਲੋਡ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਰਾਸ਼ਨ ਕਾਰਡਾਂ ਦੇ ਸਬੰਧ ਵਿੱਚ ਸਰਵੇਖਣ ਪ੍ਰਕਿਰਿਆ ਦੇ ਹਿੱਸੇ ਵਜੋਂ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਪੜਤਾਲ ਲਈ ਫੀਲਡ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ.ਅੰਜੁਮਨ ਭਾਸਕਰ ਅਤੇ ਸਮੂਹ ਡੀ.ਐਫ.ਐਸ.ਸੀਜ਼ ਹਾਜ਼ਰ ਸਨ।

 

Related posts

ਹੁਸ਼ਿਆਰਪੁਰ ਵਿਚਲੇ ਭੰਗੀ ਚੋਅ ਨੂੰ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੀ ਤਰਜ਼ ‘ਤੇ ਕੀਤਾ ਜਾਵੇਗਾ ਵਿਕਸਤ: ਬ੍ਰਮ ਸ਼ੰਕਰ ਜਿੰਪਾ

punjabusernewssite

ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ

punjabusernewssite

ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

punjabusernewssite