WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਦੇ ਭਾਜਪਾ ਵਿਚ ਸਮੂਲੀਅਤ ਤੋਂ ਬਾਅਦ ਬਦਲਣਗੇ ਬਠਿੰਡਾ ਦੇ ਸਿਆਸੀ ਸਮੀਕਰਨ

ਭਾਜਪਾ ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦੀ ਚਰਚਾ
ਸੁਖਜਿੰਦਰ ਮਾਨ
ਬਠਿੰਡਾ, 18 ਜਨਵਰੀ : ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀਆਂ ਸਿਆਸੀ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਅੱਜ ਸਾਬਕਾ ਮੰਤਰੀ ਤੇ ਕਾਂਗਰਸ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜ ਲਿਆ। ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਹਾਰਨ ਤੋਂ ਬਾਅਦ ਲਗਾਤਾਰ ਕਾਂਗਰਸ ਪਾਰਟੀ ਦੇ ਸਮਾਗਮਾਂ ਤੋਂ ਦੂਰੀ ਬਣਾ ਕੇ ਚੱਲ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਦੇ ਕੱਟੜ ਸਿਆਸੀ ਵਿਰੋਧੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ ਤੋਂ ਬਾਅਦ ਸ: ਬਾਦਲ ਪੂਰੀ ਤਰ੍ਹਾਂ ਕਾਂਗਰਸ ਦੀ ਸਿਆਸਤ ਵਿਚ ਹਾਸ਼ੀਏ ’ਤੇ ਚਲੇ ਗਏ ਸਨ, ਜਿਸਦੇ ਚੱਲਦੇ ਉਨ੍ਹਾਂ ਰਾਹੁਲ ਗਾਂਧੀ ਦੀ ਅਗਵਾਈ ਪੰਜਾਬ ’ਚ ਪੂਰੇ ਦਸ ਦਿਨ ਚੱਲੀ ਭਾਰਤ ਜੋੜੋ ਯਾਤਰਾ ਵਿਚ ਵੀ ਹਿੱਸਾ ਨਹੀਂ ਲਿਆ ਸੀ। ਪਤਾ ਲੱਗਿਆ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਹੀ ਮਨਪ੍ਰੀਤ ਸਿੰਘ ਬਾਦਲ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਤੇ ਇਸ ਸਬੰਧ ਵਿਚ ਪਹਿਲਾਂ ਹਰਿਆਣਾ ਨਾਲ ਸਬੰਧਤ ਚੋਟਾਲਾ ਪ੍ਰਵਾਰ ਦੇ ਸਿਆਸੀ ਫਰਜੰਦ ਵਲੋਂ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਤੇ ਇਸਤਂੋ ਇਲਾਵਾ ਭਾਜਪਾ ਦੇ ਹੀ ਇੱਕ ਹੋਰ ਕੇਂਦਰੀ ਆਗੂ ਨੇ ਵੀ ਉਨ੍ਹਾਂ ਦੀ ਸਮੂਲੀਅਤ ਲਈ ਪਹਿਲ ਕੀਤੀ ਸੀ ਪ੍ਰੰਤੂ ਹੁਣ ਪੰਜਾਬ ਨਾਲ ਸਬੰਧਤ ਭਾਜਪਾ ਆਗੂ ਤਰੁਣ ਚੁੱਘ ਤੋਂ ਇਲਾਵਾ ਮਾਝਾ ਇਲਾਕੇ ਵਿਚ ਇੱਕ ਵੱਡੇ ਧਾਰਮਿਕ ਡੇਰੇ ਦੀ ਮਿਹਨਤ ਰੰਗ ਲਿਆਈ ਤੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਪਿਊਸ ਗੋਇਲ ਦੀ ਅਗਵਾਈ ਹੇਠ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਗਈ। ਜਿਸਦੇ ਚੱਲਦੇ ਉਨ੍ਹਾਂ ਅਪਣੀ ਸਮੂਲੀਅਤ ਤੋਂ ਕੁੱਝ ਸਮਾਂ ਪਹਿਲਾਂ ਹੀ ਰਾਹੁਲ ਗਾਂਧੀ ਨੂੰ ਅਪਣਾ ਅਸਤੀਫ਼ਾ ਭੇਜ ਦਿੱਤਾ। ਜਿਕਰ ਇਹ ਵੀ ਕਰਨਾ ਬਣਦਾ ਹੈ ਕਿ ਸਾਲ 1995 ਦੀ ਗਿੱਦੜਵਹਾ ਉਪ ਚੋਣ ਵਿਚ ਅਪਣੇ ਤਾਏ ਪ੍ਰਕਾਸ਼ ਸਿੰਘ ਬਾਦਲ ਦੀ ਉਂਗਲ ਫ਼ੜ ਕੇ ਸਿਆਸਤ ਵਿਚ ਆਉਣ ਵਾਲੇ ਮਨਪ੍ਰੀਤ ਸਿੰਘ ਬਾਦਲ ਦੀ ਅਪਣੇ ਸਿਆਸੀ ਸਫ਼ਰ ਦੇ ਦੌਰਾਨ ਇਹ ਚੌਥੀ ਪਾਰਟੀ ਹੈ। ਉਨ੍ਹਾਂ 2011 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ, ਜਿਸਤੋਂ ਬਾਅਦ ਉਨ੍ਹਾਂ ਅਪਣੀ ਪੀਪਲਜ਼ ਪਾਰਟੀ ਆਫ਼ ਪੰਜਾਬ ਦਾ ਗਠਨ ਕਰ ਲਿਆ ਸੀ ਪ੍ਰੰਤੂ 2014 ਵਿਚ ਉਹ ਇਸ ਪਾਰਟੀ ਨੂੰ ਭੰਗ ਕਰਕੇ ਕਾਂਗਰਸ ਵਿਚ ਸਾਮਲ ਹੋ ਗਏ ਸਨ। ਇਸਤੋਂ ਬਾਵਜੂਦ ਉਨ੍ਹਾਂ ਦੀ ਟਕਸਾਲੀ ਕਾਂਗਰਸੀਆਂ ਨਾਲ ਨਿਭ ਨਾ ਸਕੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਦੇ ਹੱਥੋਂ ਹਾਰ ਗਏ ਸਨ। ਹੁਣ ਚਰਚਾ ਮੁਤਾਬਕ ਪੰਜਾਬ ਵਿਚ ਅਪਣਾ ਭਵਿੱਖ ਦੇਖ ਰਹੀ ਭਾਜਪਾ ਵਲੋਂ ਉਨ੍ਹਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਹਲਕੇ ਤੋਂ ਚੋਣ ਲੜਾਈ ਜਾ ਸਕਦੀ ਹੈ, ਹਾਲਾਂਕਿ ਇਸ ਹਲਕੇ ਤੋਂ ਪਹਿਲਾਂ ਹੀ ਕਾਂਗਰਸ ਵਿਚੋਂ ਆਏ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ ਤੇ ਅਕਾਲੀ ਦਲ ਛੱਡ ਕੇ ਆਏ ਜਗਦੀਪ ਸਿੰਘ ਨਕਈ ਨੂੰ ਦਾਅਵੇਦਾਰ ਮੰਨਿਆ ਜਾ ਰਿਹਾ ਹੈ।

Related posts

ਜਾਗਰੂਕਤਾ ਮੁਹਿੰਮ ਤਹਿਤ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

punjabusernewssite

ਸ਼ਹਿਰ ਦੇ ਪਾਰਕ ਨੰਬਰ-39 ਤੋਂ ਨਜਾਇਜ ਕਬਜਾ ਹਟਾਉਣ ਲਈ ਮੰਤਰੀ ਨੂੰ ਦਿੱਤਾ ਮੰਗ ਪੱਤਰ

punjabusernewssite

ਕਿਸਾਨ ਜਥੇਬੰਦੀ ਵੱਲੋਂ ਮਨਿਸਟਰੀਅਲ ਕਾਮਿਆਂ ਅਤੇ ਆਗੂਆਂ ਨਾਲ ਕੀਤੀ ਮੀਟਿੰਗ  

punjabusernewssite