ਸੁਖਜਿੰਦਰ ਮਾਨ
ਬਠਿੰਡਾ, 21ਅਗਸਤ:-ਪੰਜਾਬ ਕਾਂਗਰਸ ਦੇ ਇਤਿਹਾਸ ਵਿਚ ਕਰੀਬ 20 ਸਾਲਾਂ ਬਾਅਦ ਪਹਿਲੀ ਵਾਰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ’ਤੇ ਜਿਲ੍ਹਾ ਪੱਧਰ ਦੇ ਬਣਾਏ ਗਏ ਪਾਰਟੀ ਅਹੁਦੇਦਾਰਾਂ ਨੂੰ ਸ਼ਿਨਾਖ਼ਤੀ ਪੱਤਰ ਅਤੇ ਕਾਰਡ ਦਿੱਤੇ ਗਏ। ਇਸ ਸਬੰਧ ਵਿਚ ਵਿਸੇਸ ਤੌਰ ’ਤੇ ਸਥਾਨਕ ਕਾਂਗਰਸ ਭਵਨ ਪੁੱਜੇ ਸਾਬਕਾ ਕੈਬਨਿਟ ਮੰਤਰੀ ਦੇ ਜਿਲ੍ਹਾ ਬਠਿੰਡਾ ਦੇ ਇੰਚਾਰਜ ਵਿਜੇ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਪਾਰਟੀ ਹਮੇਸ਼ਾ ਅਪਣੇ ਵਫ਼ਾਦਾਰ ਸਿਪਾਹਸਲਾਰਾਂ ਦੇ ਨਾਲ ਖੜੀ ਹੈ। ਉਨ੍ਹਾਂ ਪ੍ਰਸਾਸਨਿਕ ਅਧਿਕਾਰੀਆਂ ਨੂੰ ਵੀ ਤਾੜਣਾ ਕਰਦਿਆਂ ਕਿਹਾ ਕਿ ਉਹ ਸੱਤਾਧਿਰ ਦੀ ਸਹਿ ’ਤੇ ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਪਾਰਟੀ ਅਹੁੱਦੇਦਾਰਾਂ ਵਲੋਂ ਲੋਕ ਹਿੱਤ ਵਿਚ ਚੁੱਕੇ ਮੁੱਦਿਆਂ ਨੂੰ ਹੱਲ ਕਰਨ ਵਿਚ ਸਹਿਯੋਗ ਕਰਨ। ਕਾਂਗਰਸ ਭਵਨ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਅਹੁਦੇਦਾਰ, ਬਲਾਕ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
ਮਿਸ਼ਨ 2024: ਦੋ ‘ਬੀਬੀਆਂ’ ਵਲੋਂ ਬਠਿੰਡਾ ਲੋਕ ਸਭਾ ਦੇ ਵੋਟਰਾਂ ਦੀ ਨਬਜ਼ ਟਟੋਲਣੀ ਸ਼ੁਰੂ
ਇਸ ਮੌਕੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਸਤਖ਼ਤਾ ਨਾਲ ਜਨਰਲ ਸਕੱਤਰ ਅਤੇ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਦੇ ਦਸਤਖਤਾਂ ਹੇਠ ਜਾਰੀ ਕੀਤੇ ਸ਼ਨਾਖ਼ਤੀ ਪੱਤਰ ਅਤੇ ਕਾਰਡ ਸ਼੍ਰੀ ਸਿੰਗਲਾ ਵੱਲੋਂ ਅਹੁਦੇਦਾਰਾਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲਾ ਵਰਕਰ ਇਸ ਸਨਮਾਨ ਤੋਂ ਰਹਿ ਗਿਆ ਹੈ ਤਾਂ ਉਸਨੂੰ ਵੀ ਆਉਂਦੇ ਦਿਨਾਂ ਵਿੱਚ ਇਹ ਸਨਮਾਨ ਪੱਤਰ ਜਾਰੀ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਦਿੱਤੀ ਕਿ ਭਾਰਤ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਲਾਮਬੰਦ ਕੀਤਾ ਜਾਵੇ।
ਬਠਿੰਡਾ ’ਚ ਮਲੋਟ ਰੋਡ ’ਤੇ ਬਣਨ ਵਾਲਾ ਨਵਾਂ ਬੱਸ ਅੱਡਾ ਹੁਣ ਹੋਰ ਅੱਗੇ ਵੱਲ ਹੋਵੇਗਾ ਸਿਫ਼ਟ!
ਇਸ ਮੌਕੇ ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨਾਂ ਦਿਨ ਵਿਗੜ ਰਹੇ ਹਨ ਜਿਸ ਪਾਸੇ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ। ਇਸ ਮੌਕੇ ਜਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਉਹਦੇਦਰਾਂ ਦਾ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਸੀਨੀ ਡਿਪਟੀ ਮੇਅਰ ਅਸ਼ੋਕ ਕੁਮਾਰ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਨ ਵਧਾਵਣ, ਸੀਨੀਅਰ ਆਗੂ ਪਵਨ ਮਾਨੀ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਟਿੰਕੂ ਗਰੋਵਰ, ਬਲਾਕ ਪ੍ਰਧਾਨ ਬਲਰਾਜ ਪੱਕਾ, ਹਰਵਿੰਦਰ ਸਿੰਘ ਲੱਡੂ, ਉਪ ਪ੍ਰਧਾਨ ਰੁਪਿੰਦਰ ਬਿੰਦਰਾ , ਯੂਥ ਆਗੂ ਬਲਜੀਤ ਸਿੰਘ, ਸੁਰਿੰਦਰਜੀਤ ਸਾਹਨੀ ਅਤੇ ਸਨਦੀਪ ਵਰਮਾ ਆਦਿ ਆਗੂ ਤੇ ਵਰਕਰ ਹਾਜ਼ਰ ਸਨ।





