WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਾਬਕਾ ਵਿਧਾਇਕ ਨੇ ਲਾਏ ਸਿਆਸੀ ਤੁਣਕੇ ,ਕਿਹਾ ਤਿੰਨੇ ਕਾਂਗਰਸੀਆਂ ਦੀ ਚੋਣਾਂ ਵਿੱਚ ਕੱਟਾਂਗੇ ਪਤੰਗ

ਸੁਖਜਿੰਦਰ ਮਾਨ
ਬਠਿੰਡਾ 5 ਫ਼ਰਵਰੀ: ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਸੀਟ ਤੋਂ ਉਮੀਦਵਾਰ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਅੱਜ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਪਤੰਗ ਉਡਾਉਂਦੇ ਹੋਏ ਬਸੰਤ ਪੰਚਮੀ ਦੇ ਤਿਉਹਾਰ ਦੀ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸਿਆਸੀ ਤੁਣਕਾ ਲਾਉਂਦੇ ਹੋਏ ਕਿਹਾ ਕਿ ਇਸ ਤਿਉਹਾਰ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਮੁਕਾਬਲੇ ਰਲ ਮਿਲ ਕੇ ਮੈਦਾਨ ਵਿਚ ਉੱਤਰੇ ਤਿੰਨੇ ਕਾਂਗਰਸੀਆਂ ਦੀ ਪਤੰਗ ਕੱਟ ਕੇ ਰਹਾਂਗੇ ਤੇ ਅੱਜ ਉਨ੍ਹਾਂ ਦੀ “ਆਈ-ਬੋ” ਕਰ ਦਿੱਤੀ ਹੈ, ਕਿਉਂਕਿ ਇੱਕ ਪਾਸੇ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਵਾਲਾ ਸਿੰਗਲਾ ਪਰਿਵਾਰ ਅਤੇ ਦੂਜੇ ਪਾਸੇ ਕੈਸੀਨੋ, ਜੂਏ ਦੇ ਅੱਡੇ, ਨਸ਼ਾ ਸਮੱਗਲਿੰਗ ,ਨਾਜਾਇਜ਼ ਕਬਜ਼ੇ ਕਰਵਾਉਣ ਵਾਲਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਸਦਾ ਸਾਲਾ ਜੋਜੋ ਟੀਮ ਤੇ ਕਾਂਗਰਸ ਦੇ ਹੀ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਤੇ ਭਾਜਪਾ ਉਮੀਦਵਾਰ ਰਾਜ ਨੰਬਰਦਾਰ ਹਨ ਜਿਨ੍ਹਾਂ ਦਾ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਢਾਹ ਲਾਉਣਾ ਹੈ, ਪਰ ਇਸ ਵਾਰ ਲੋਕ ਵਿਕਾਸ ਦੇ ਨਾਮ ਤੇ ਅਕਾਲੀ ਬਸਪਾ ਗੱਠਜੋਡ਼ ਦਾ ਸਹਿਯੋਗ ਕਰਨਗੇ ਤੇ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸ਼ਹਿਰ ਬਠਿੰਡਾ ਤੋਂ ਰਿਕਾਰਡ ਜਿੱਤ ਹੋਵੇਗੀ। ਸਿੰਗਲਾ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੇ ਸ਼ਹਿਰ ਦਾ ਵਿਕਾਸ ਹੈ, ਜਿਸ ਲਈ ਉਨ੍ਹਾਂ ਹਮੇਸ਼ਾ ਹੀ ਯਤਨ ਕੀਤਾ ਅਤੇ ਇਸੇ ਤਰ੍ਹਾਂ ਬਠਿੰਡਾ ਸ਼ਹਿਰ ਦੇ ਪਰਿਵਾਰ ਨੂੰ ਖੁਸ਼ਹਾਲ ਬਣਾਉਣ ਲਈ ਯਤਨ ਕਰਦੇ ਰਹਾਂਗੇ।ਉਨ੍ਹਾਂ ਅਕਾਲੀ ਬਸਪਾ ਗੱਠਜੋੜ ਲਈ ਵੋਟ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਹਰ ਵਰਗ ਨੂੰ ਸਰਕਾਰ ਦੀਆਂ ਬੁਨਿਆਦੀ ਸਹੂਲਤਾਂ ਦਾ ਹੱਕ ਮਿਲੇਗਾ ਤੇ ਹਰ ਮੁਸ਼ਕਲ ਨੂੰ ਦੂਰ ਕਰਨ ਦੇ ਯਤਨ ਕਰਾਂਗੇ । ਇਸ ਮੌਕੇ ਉਨਾਂ ਦੇ ਨਾਲ ਇਕਬਾਲ ਸਿੰਘ ਬਬਲੀ ਢਿੱਲੋਂ, ਯਾਦਵਿੰਦਰ ਸਿੰਘ ਯਾਦੀ, ਮੋਹਿਤ ਗੁਪਤਾ, ਹਰਪਾਲ ਸਿੰਘ ਢਿੱਲੋਂ, ਰਾਜਵਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ ਸਮੇਤ ਅਕਾਲੀ ਬਸਪਾ ਗੱਠਜੋੜ ਦੀ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸਨ ।

Related posts

ਬਠਿੰਡਾ ਪੁਲਿਸ ਲਾਈਨ ਵਿੱਚ ਸ਼ਹੀਦੀ ਦਿਵਸ ਮਨਾਇਆ

punjabusernewssite

ਬਲੀਦਾਨ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

punjabusernewssite

ਖੇਤਰੀ ਖੋਜ ਕੇਂਦਰ ਬਠਿੰਡਾ ਵਲੋਂ ਨਰਮੇ ਦੇ ਚੰਗੇ ਉਤਪਾਦਨ ਲਈ ਲਗਾਤਾਰ ਸਰਵੇਖਣ ਜਾਰੀ

punjabusernewssite