ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੱਲੋ ਵਿਦਿਆਰਥੀਆਂ  ਦਾ ਸਨਮਾਨ

0
18
ਬਠਿੰਡਾ, 18 ਅਗਸਤ : ਸ਼ਹਿਰ ਦੇ ਗੁਰੂ ਨਾਨਕਪੁਰਾ ਮੁਹੱਲੇ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਦੀ ਹੈੱਡ ਮਿਸਟ੍ਰੈਸ ਪੂਜਾ ਰਾਣੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਅਯੋਜਿਤਿ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਅੰਮ੍ਰਿਤ ਲਾਲ ਅਗਰਵਾਲ ਚੈਅਰਮੈਨ ਜਿਲ੍ਹਾ ਯੋਜਨਾ ਬੋਰਡ ਬਠਿੰਡਾ ਅਤੇ ਵਿਸ਼ੇਸ਼ ਮਹਿਮਾਨ ਸ਼ਿਵ ਪਾਲ ਗੋਇਲ ਜ਼ਿਲਾ ਸਿੱਖਿਆ ਅਫਸਰ (ਸ) ਬਠਿੰਡਾ ਸਕੂਲ ਦੇ ਵਿਦਿਆਰਥੀਆਂ ਦਾ ਹੋਂਸਲਾ ਵਧਾਉਣ ਲਈ ਸ਼ਾਮਿਲ ਹੋਏ।  ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ।
 ਚੇਅਰਮੈਨ  ਅੰਮ੍ਰਿਤ ਲਾਲ ਅਗਰਵਾਲ ਅਤੇ ਜ਼ਿਲਾ ਸਿੱਖਿਆ ਅਫਸਰ ਸ਼ਿਵ ਪਾਲ ਗੋਇਲ ਅਤੇ ਸਕੂਲ ਮੁਖੀ ਪੂਜਾ ਰਾਣੀ ਵੱਲੋਂ ਸੈਸ਼ਨ 2022-23 ਦੇ ਛੇਵੀਂ ਤੋਂ ਦਸਵੀਂ ਜਮਾਤ ਵਿੱਚ ਪਹਿਲੀ ਦੂਜੀ ਅਤੇ ਤੀਜੀ ਪੁਜੀਸ਼ਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਵਿਦਿਆਰਥਣ  ਅੈਂਜਲ   ਜਿਸ ਨੇ ਐਨ .ਐਮ.ਐਮ. ਐਸ. ਦੀ ਪ੍ਰੀਖਿਆ ਪਾਸ ਕੀਤੀ,ਉਸ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ  ਸਨਮਾਨਿਤ ਕੀਤਾ ਗਿਆ।   ਸਮਾਗਮ ਦੌਰਾਨ ਬੱਚਿਆਂ   ਦੀਅਾਂ   ਪ੍ਰਾਪਤੀਆਂ ਦੇਖ ਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅਗਰਵਾਲ ਨੇ ਸਕੂਲ ਨੂੰ 10 ਹਜ਼ਾਰ ਰੁਪਏ   ਸਕੂਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਦੇਣ ਦਾ ਐਲਾਨ ਕੀਤਾ।
 ਸਮਾਗਮ ਵਿੱਚ ਸਮਾਜ ਸੇਵੀ ਅਤੇ ਜਿਲ੍ਹਾ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਜਗਜੀਤ ਸਿੰਘ,  ਪ੍ਰੀਤਮ ਸਿੰਘ ਗੁਰਨਾਮ ਸਿੰਘ   ਅਤੇ ਉਹਨਾਂ ਦੇ ਸਾਥੀਆਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ ਗਈਆਂ।  ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਚੇਅਰਮੈਨ  ਜਿਲ੍ਹਾ ਯੋਜਨਾ ਬੋਰਡ ਬਠਿੰਡਾ  ਅਤੇ ਜਿਲ੍ਹਾ ਸਿੱਖਿਆ ਅਫਸਰ ਤੋਂ ਸਕੂਲ ਲਈ ਯੋਗ ਥਾਂ ਤੇ ਬਿਲਡਿੰਗ ਬਣਾਉਣ ਦੀ ਮੰਗ ਪੂਰੇ ਜ਼ੋਰ ਨਾਲ ਰੱਖੀ ਗਈ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਬਲਜਿੰਦਰ ਸਿੰਘ ਸ.ਸ. ਮਾਸਟਰ ਅਤੇ ਸ਼ਿਲਪਾ ਬਾਂਸਲ ਨੇ ਨਿਭਾਈ ।
ਸਕੂਲ ਦੇ ਸਮਾਗਮ ਨੂੰ ਸਫਲ ਬਣਾਉਣ ਲਈ ਸਕੂਲ ਅਤੇ ਅਧਿਆਪਿਕਾ ਨੀਤੂ ਗੋਇਲ, ਵੀਰਪਾਲ ਕੌਰ, ਜਸਮੀਤ ਕੌਰ, ਹਰਪ੍ਰੀਤ ਕੌਰ, ਹਰਬੰਸ ਸਿੰਘ, ਰਜਨੀ ਗੁਪਤਾ,ਨਿਤਿਕਾ ਅਗਰਵਾਲ ਨੇ ਅਹਿਮ ਭੂਮਿਕਾ ਨਿਭਾਈ। ਸਕੂਲ ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰੀਤੀ ਐਮ.ਸੀ.ਕਿਰਨਾਂ ਰਾਣੀ  ਸਕੂਲ ਦੇ ਸਿੱਖਿਆ ਸਲਾਹਕਾਰ ਸ੍ਰੀ ਗੋਬਿੰਦ ਲਾਲ  ਅਤੇ ਸਮਾਜਸੇਵੀ ਚੱਕਰਵਰਤੀ ਗੋਇਲ ਨੇ ਹੈੱਡ ਮਿਸਟ੍ਸ ਪੂਜਾ ਰਾਣੀ ਅਤੇ ਸਮੂਹ ਸਟਾਫ ਨੂੰ  ਸਫਲ ਪ੍ਰੋਗਰਾਮ ਲਈ ਵਧਾਈ ਦਿੱਤੀ।

LEAVE A REPLY

Please enter your comment!
Please enter your name here