ਭਗਤ ਸਿੰਘ ਹਰ ਦੇਸ਼ ਵਾਸੀ ਦੇ ਆਦਰਸ਼ਵਾਦੀ: ਸੁਖਪਾਲ ਸਰਾਂ
ਸਿਮਰਨਜੀਤ ਮਾਨ ਦੀ ਲੋਕ ਸਭਾ ਮੈਂਬਰਸ਼ੀਪ ਹੋਵੇ ਰੱਦ:- ਭਾਜਪਾ ਯੁਵਾ ਮੋਰਚਾ
ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਦੇਸ਼ ਭਗਤੀ ਦੇ ਗੀਤ ਰੰਗ ਦੇ ਬਸੰਤੀ ਚੋਲਾ ਗਾਉਂਦੇ ਹੋਏ ਹੱਸਦੇ ਹੱਸਦੇ ਫਾਂਸੀ ਦਾ ਫੰਦਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸਰਾਂ ਨੇ ਕਿਹਾ ਕਿ ਇਸ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਭਗਤ ਸਿੰਘ ਵੱਲੋਂ ਜਿਥੇ ਦੇਸ਼ ਲਈ ਕੁਰਬਾਨੀ ਦਿੱਤੀ ਗਈ, ਉੱਥੇ ਹੀ ਆਜ਼ਾਦੀ ਦੀ ਨਵੀਂ ਲਹਿਰ ਖੜ੍ਹੀ ਕੀਤੀ ਗਈ। ਅਤੇ ਹਰ ਦੇਸ਼ ਵਾਸੀ ਵਿੱਚ ਦੇਸ਼ ਦੇ ਮਰਨ ਮਿਟਣ ਦਾ ਜਨੂੰਨ ਪੈਦਾ ਕੀਤਾ। ਅਜਿਹੇ ਮਹਾਨ ਦੇਸ਼ ਭਗਤ ਨੂੰ ਚੁਣੇ ਹੋਏ ਮੈਂਬਰ ਪਾਰਲੀਮੈਂਟ ਵੱਲੋਂ ਮਾੜੀ ਭਾਸ਼ਾ ਬੋਲਦੇ ਹੋਏ ਅੱਤਵਾਦੀ ਕਹਿਣਾ ਬੇਹੱਦ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦੀ ਲੋਕ ਸਭਾ ਮਾਨਤਾ ਤੁਰੰਤ ਰੱਦ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕੇਜਰੀਵਾਲ ਵੀ ਸਿਮਰਨਜੀਤ ਮਾਨ ਨਾਲ ਮਿਲੇ ਹੋਏ ਹਨ। ਕਿਉਂਕਿ ਜਿਥੇ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਦੀ ਫੋਟੋ ਲਗਾਉਣ ਦਾ ਡਰਾਮਾ ਕਰ ਰਹੇ ਹਨ। ਉੱਥੇ ਹੀ ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਵਾਲੇ ਸਿਮਰਨਜੀਤ ਮਾਨ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਦੇ। ਜੋ ਕਿ ਸਾਫ ਕਰਦਾ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦਾ ਨਾਮ ਵਰਤ ਕੇ ਡਰਾਮਾ ਰਚ ਰਹੇ ਹਨ। ਸਰਾਂ ਨੇ ਕਿਹਾ ਕਿ ਜੇਕਰ ਪੁਲੀਸ ਵੀ ਕਾਨੂੰਨੀ ਕਾਰਵਾਈ ਨਹੀਂ ਕਰਦੀ ਤਾਂ ਉਹ ਮਜਬੂਰਨ ਮਾਨਯੋਗ ਉੱਚ ਅਦਾਲਤ ਦਾ ਦਰਵਾਜ਼ਾ ਖਟਖਟਾਉਣਗੇ । ਇਸ ਮੌਕੇ ਭਾਜਪਾ ਯੁਵਾ ਮੋਰਚਾ ਜ਼ਿਲਾ ਪ੍ਰਧਾਨ ਸੰਦੀਪ ਅਗਰਵਾਲ, ਸੂਬਾ ਮੀਤ ਪ੍ਰਧਾਨ ਆਸ਼ੂਤੋਸ਼ ਤਿਵਾਡ਼ੀ, ਰਜਿੰਦਰ ਕਾਲੀਆ ਵੀ ਹਾਜ਼ਰ ਸਨ।
ਸਿਮਰਨਜੀਤ ਮਾਨ ਖ਼ਿਲਾਫ਼ ਭਾਜਪਾ ਨੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ
8 Views