ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ : ਸਥਾਨਕ ਡੱਬਵਾਲੀ ਰੋਡ ’ਤੇ ਸਥਿਤ ਸਿਲਵਰ ਓਕਸ ਸਕੂਲ ਵਿਖੇ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਨੂੰ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ’ਤੇ ਮੁੱਖ ਮਹਿਮਾਨ ਡਾਇਰੈਕਟਰ ਆਫ਼ ਸਿਲਵਰ ਓਕਸ ਸਕੂਲ ਸ੍ਰੀਮਤੀ ਬਰਨਿੰਦਰ ਪੌਲ ਸੇਖਂੋ ਦੁਆਰਾ ਸ਼ਿਰਕਤ ਕੀਤੀ ਗਈ।ਸਕੂਲ ਦੇ ਮੁੱਖ ਅਧਿਆਪਕਾ ਮਿਸ ਰਵਿੰਦਰ ਸਰਾਂ ਦੁਆਰਾ ਆਏ ਹੋਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਇਸ ਸ਼ੁੱਭ ਮੌਕੇ ਤੇ ਪਹੁੰਚਣ ਲਈ ਧੰਨਵਾਦ ਕੀਤਾ। ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਸ਼ੁੱਭ ਮੌਕੇ ਉੱਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਭਾਵਨਾ ਨੂੰ ਉਜਾਗਰ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ ਗਈ ਅਤੇ ਸ਼ਬਦ ਗਾਇਨ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸੰਬੰਧੀ ਭਾਸ਼ਣ ਦੁਆਰਾ ਵਿਸ਼ੇਸ਼ ਤੌਰ ’ਤੇ ਚਾਨਣਾ ਪਾਇਆ ਗਿਆ।ਸ਼ੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਨੂੰ ਪੇਸ਼ ਕਰਨ ਲਈ ਕਵਿਤਾ, ਕੋਰੇਓਗ੍ਰਾਫੀ ਅਤੇ ਸਕਿੱਟ ਪੇਸ਼ ਕੀਤੀ ਗਈ ਅਤੇ ਮਨੁੱਖੀ ਜੀਵਨ ਵਿੱਚ ਗੁਰੂ ਦੀ ਮਹੱਤਤਾ ਨੂੰ ਦਰਸਾਇਆ ਗਿਆ। ਮੁੱਖ ਮਹਿਮਾਨ ਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਤੇ ਸਕੂਲ ਦੇ ਵਿਦਿਆਰਥੀਆਂ ਅਤੇ ਸਾਰੀ ਹੀ ਸਿਲਵਰ ਓਕਸ ਟੀਮ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਦਰਜ ਗੁਰਬਾਣੀ ਦੇ ਅਨੁਸਾਰ ਸੱਚ ਦੇ ਰਾਹ ਉੱਤੇ ਚੱਲਦੇ ਹੋਏ ਮਿਹਨਤ ਕਰਕੇ ਇਮਾਨਦਾਰੀ ਨਾਲ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਉਹਨਾਂ ਨੇ ਆਉਣ ਵਾਲੇ ਸਮੇਂ ਵਿੱਚ ਸਕੂਲ ਤੇ ਵਿਦਿਆਰਥੀਆਂ ਨੂੰ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।
ਸਿਲਵਰ ਓਕਸ ਸਕੂਲ ’ਚ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ
6 Views