Punjabi Khabarsaar
ਸਿੱਖਿਆ

ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਵਲੋਂ ਯੂਥ ਪਾਰਲੀਮੈਂਟ ਦਾ ਆਯੋਜਨ

ਸੁਖਜਿੰਦਰ ਮਾਨ
ਬਠਿੰਡਾ, 9 ਅਕਤੂਬਰ: ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਦੇ ਵਿਦਿਆਰਥੀਆਂ ਵਲੋਂ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਲੋਕਤੰਤਰ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨਾ , ਗਿਆਨ ਵਿੱਚ ਵਾਧਾ , ਅਨੁਸ਼ਾਸਨ ਦੀਆਂ ਸਿਹਤਮੰਦ ਆਦਤਾਂ, ਦੂਜਿਆਂ ਦੇ ਵਿਚਾਰਾਂ ਪ੍ਰਤੀ ਸਹਿਣਸ਼ੀਲਤਾ ਪੈਦਾ ਕਰਨਾ ਸੀ। ਵਿਦਿਆਰਥੀ ਵਰਗ ਨੂੰ ਸੰਸਦੀ ਸੰਸਥਾਵਾਂ ਦੇ ਕੰਮਕਾਜ ਨੂੰ ਸਮਝਣ ਦੇ ਯੋਗ ਬਣਾਉਣ ਲਈ ਸਕੂਲ ਪ੍ਰਬੰਧਕਾਂ ਵਲੋਂ ਸਮੁੱਚੇ ਸਮਾਗਮ ਦਾ ਆਯੋਜਨ ਸੰਸਦ ਦੇ ਦੋ ਸਦਨਾਂ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਕੀਤਾ ਗਿਆ।

ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਈ ਹਵਾਈ ਸੇਵਾ , ਕਿਰਾਇਆ 1999

ਇਸ ਦੌਰਾਨ ਸ਼੍ਰੀਮਤੀ ਆਕਾਂਕਸ਼ਾ, ਸ਼੍ਰੀਮਤੀ ਸ਼ਿਵਾਨੀ, ਮੁਹੰਮਦ ਕੈਫ ਅਤੇ ਕੁਮਾਰ ਅਭਿਨਵ ਕਾਨੂੰਨ ਵਿਭਾਗ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਖੋਜ ਵਿਦਵਾਨਾਂ ਨੇ ਦੋਵਾਂ ਸਦਨਾਂ ਦੀ ਪ੍ਰਧਾਨਗੀ ਕੀਤੀ। ਜਦਕਿ ਇਸ ਮੌਕੇ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਡਾਇਰੈਕਟਰ ਸਿਲਵਰ ਓਕਸ ਸਕੂਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਿਲਵਰ ਓਕਸ ਸਕੂਲ ਦੀਆਂ ਸਾਰੀਆਂ ਸਹਿਯੋਗੀ ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਬਠਿੰਡਾ ਦੀ ਮੇਅਰ ਨੂੰ ‘ਗੱਦੀਓ’ ਉਤਾਰਨ ਲਈ ਮੁੜ ਸਰਗਰਮ ਹੋਏ ‘ਕਾਂਗਰਸੀ’, ਕੀਤੀ ਮੀਟਿੰਗ

ਯੂਥ ਪਾਰਲੀਮੈਂਟ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਾਸ਼ਣ, ਆਲੋਚਨਾਤਮਕ ਸੋਚ ਅਤੇ ਲੀਡਰਸ਼ਿਪ ਦੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕਠੇ ਹੋਣ ਦਾ ਮੌਕਾ ਪ੍ਰਦਾਨ ਕਰਦੀ ਹੈ।ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਨੇ ਵਿਦਿਆਰਥੀਆਂ ਅਤੇ ਪ੍ਰਬੰਧਕੀ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਬਹੁਮੁੱਲਾ ਪ੍ਰੋਗਰਾਮ ਸਿਲਵਰ ਓਕਸ ਸਕੂਲ ਦੇ ਸਭ ਤੋਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਉਤਸ਼ਾਹੀ ਬਹਿਸ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰੇਗਾ।

Related posts

ਸਕੂਲ ਖੁਲਵਾਉਣ ਲਈ ਕਿਸਾਨ ਜਥੇਬੰਦੀ ਨੇ ਦਿੱਤਾ ਮੰਗ ਪੱਤਰ

punjabusernewssite

ਸਖ਼ਤ ਮਿਹਨਤ ਤੇ ਲਗਨ ਨਾਲ ਕਿਸੇ ਵੀ ਮੰਜ਼ਿਲ ਨੂੰ ਕੀਤਾ ਜਾ ਸਕਦਾ ਹਾਸਿਲ : ਗੁਲਨੀਤ ਸਿੰਘ ਖੁਰਾਣਾ

punjabusernewssite

ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

punjabusernewssite