18 Views
ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ : ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅੱਜ ਜਿਲ੍ਹਾ ਸਿਹਤ ਵਿਭਾਗ ਵੱਲੋ ਦਫ਼ਤਰ ਸਿਵਲ ਸਰਜਨ ਵਿਖੇ ਪੰਜਾਬ ਰਾਜ “ਨੋ ਤੰਬਾਕੂ ਦਿਵਸ” ਦੇ ਸਬੰਧ ਵਿੱਚ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦਾ ਸੇਵਨ ਨਾ ਕਰਨ ਦੀ ਸਹੁੰ ਚੁਕਵਾਈ ਗਈ। ਇਸ ਮੌਕੇ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਅਤੇ ਹੋਰ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਆਦਿ ਤੋਂ ਬਚਾਅ ਸਕੀਏ। ਉਹਨਾਂ ਵੱਲੋਂ ਸਮੂਹ ਸਟਾਫ਼ ਨੂੰ ਤੰਬਾਕੂ ਜਾਂ ਤੰਬਾਕੂ ਯੁਕਤ ਪਦਾਰਥਾਂ ਦੇ ਸੇਵਨ ਕਿਸੇ ਵੀ ਰੂਪ ਵਿੱਚ ਨਾ ਕਰਨ, ਪਰਿਵਾਰ ਦੇ ਕਿਸੇ ਵੀ ਮੈਂਬਰ ਜਾਂ ਰਿਸ਼ਤੇਦਾਰ ਅਤੇ ਮਿੱਤਰ ਜੋ ਕਿਸੀ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰਦਾ ਹੈ, ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਹ ਆਦਤ ਨੂੰ ਛੁਡਵਾਉਣ ਵਿੱਚ ਮੱਦਦ ਕਰਨ ਦੀ ਸਹੁੰ ਚੁਕਵਾਈ। ਉਹਨਾਂ ਸਰਕਾਰ ਵੱਲੋਂ ਚਲਾਈ ਤੰਬਾਕੂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਵੀ ਕਿਹਾ। ਇਸ ਸਮੇਂ ਡਾ ਅਨੁਪਮਾ ਸ਼ਰਮਾਂ ਸਹਾਇਕ ਸਿਵਲ ਸਰਜਨ, ਡਾ ਡਿੰਪੀ ਕੱਕੜ ਅਤੇ ਸਿਵਲ ਸਰਜਨ ਦਫ਼ਤਰ ਦਾ ਸਟਾਫ਼ ਹਾਜਰ ਸੀ।