ਜਿਲ੍ਹੇੇ ਵਿੱਚ ਲਿੰਗ ਅਨੁੁਪਾਤ ਵਿਚ ਸਮਾਨਤਾ ਲਿਆਉਣ ’ਤੇ ਦਿੱਤਾ ਜੋਰ
ਸੁਖਜਿੰਦਰ ਮਾਨ
ਬਠਿੰਡਾ, 10 ਅਕਤੂਬਰ : ਜਿਲ੍ਹੇ ਵਿੱਚ ਲਿੰਗ ਅਨੁੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀਸੀਪੀਐਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਐਪ੍ਰੋਪ੍ਰਾਈੲਟ ਅਥਾਰਟੀ ਕਮ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋ ਦੀ ਅਗਵਾਈ ਵਿੱਚ ਮੰਗਲਵਾਰ ਨੂੰ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ।
ਵੱਡੀ ਖ਼ਬਰ: ਸੁਖਪਾਲ ਖਹਿਰਾ ਦੇ ਪੁਲਿਸ ਰਿਮਾਂਡ ਵਿਚ ਦੋ ਦਿਨਾਂ ਦਾ ਵਾਧਾ, ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਮੀਟਿੰਗ ਵਿੱਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਜਿਵੇਂ ਰੇਡੀਓਲੋਜਿਸਟਾਂ ਵੱਲੋਂ ਕਲੀਨਿਕਾਂ-ਹਸਪਤਾਲਾਂ ਵਿੱਚ ਅਲਟਰਾਸਾਊਂਡ ਕਰਨ ਦੀ ਮਨਜੂਰੀ ਲੈਣਾ, ਰਜਿਸ਼ਟਰੇਸ਼ਨ ਰੱਦ ਕਰਨ, ਜਿਲ੍ਹੇੇ ਵਿੱਚ ਪ੍ਰਾਈਵੇਟ-ਸਰਕਾਰੀ ਹਸਪਤਾਲਾਂ ਵੱਲੋਂ ਨਵੀਆਂ ਮਸ਼ੀਨਾਂ ਦੀ ਰਜਿਸਟਰੇਸ਼ਨ ਕਰਵਾਉਣੀ ਜਾਂ ਰੱਦ ਕਰਨਾ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁੁਹਿੰਮਾਂ ਤੇਜ਼ ਕਰਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ।
ਬਿਕਰਮ ਸੇਰਗਿੱਲ ਤੇ ਪੰਕਜ ਕਾਲੀਆ ਦੀ ਜਮਾਨਤ ਦੇ ਕੇਸ ’ਚ ਹੋਈ ਬਹਿਸ, ਹੁਣ ਫੈਸਲਾ ਇਸ ਦਿਨ!
ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਕੁੁਝ ਸਾਲਾਂ ਵਿੱਚ ਜਿਲ੍ਹੇੇ ਵਿੱਚ ਪੀਸੀਪੀਐਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ ਲਿੰਗ ਅਨੁੁਪਾਤ ਵਿੱਚ ਕਾਫ਼ੀ ਸੁੁਧਾਰ ਆਇਆ ਹੈ ਅਤੇ ਹੋਰ ਸੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ। ਮੀਟਿੰਗ ਵਿੱਚ ਜਿਲ੍ਹੇੇ ਵਿੱਚ ਰੇਡੀਓਲੋਜਿਸਟਾਂ ਵੱਲੋਂ ਵੱਖ ਵੱਖ ਅਲਟਰਾ ਸਾਉਂਡ ਸੈਂਟਰਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਅਤੇ ਰੀਨਿਊਅਲ ਕਰਵਾਉਣ ਲਈ ਦਿੱਤੇ ਪੱਤਰਾਂ ਦੀ ਘੋਖ ਪੜਤਾਲ ਕਰਕੇ ਪ੍ਰਵਾਨਗੀ ਦੇਣ ਸਬੰਧੀ ਫੈਸਲੇ ਵੀ ਲਏ ਗਏ।
‘ਚਹੇਤਿਆਂ’ ਦੀ ਭਰਤੀ ਦਾ ਮਾਮਲਾ: ਮੁੱਖ ਮੰਤਰੀ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ
ਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਜਿਲ੍ਹੇ ਵਿੱਚ ਪੀ ਸੀ ਪੀ ਐਨ ਡੀ ਟੀ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ, ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸਿਆ ਜਾਵੇਗਾ। ਇਸ ਸਮੇਂ ਡਾ ਪ੍ਰੀਤ ਮਨਿੰਦਰ ਚੇਅਰਪਰਸਨ, ਡਾ ਜਗਰੂਪ ਸਿੰਘ, ਡਾ ਏਪੀ ਗਰੋਵਰ, ਡਾ ਰਵੀਕਾਂਤ, ਡਾ ਨਰਿੰਦਰ ਬੱਸੀ, ਵਿਨੋਦ ਖੁੁਰਾਣਾ, ਕੁੁਲਵੰਤ ਸਿੰਘ ਅਤੇ ਸੁੁਮਨ ਹਾਜ਼ਰ ਸਨ।