ਸੁਖਜਿੰਦਰ ਮਾਨ
ਬਠਿੰਡਾ, 28 ਸਤੰਬਰ : ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਵੱਲੋਂ ਵੀਰਵਾਰ ਨੂੰ ਵੱਖ ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਸਿਵਲ ਸਰਜਨ ਦਫਤਰ ਵਿਖੇ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਅਰਬਨ ਮੈਡੀਕਲ ਅਫ਼ਸਰ, ਦਫ਼ਤਰੀ ਸਟਾਫ਼ ਦੀ ਰੀਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ।
..’ਤੇ ਜਦ ਮਨਪ੍ਰੀਤ ਬਾਦਲ ਨੂੰ ਫ਼ੜਣ ਗਈ ਵਿਜੀਲੈਂਸ ਟੀਮ ਨਾਲ ‘ਕਲੋਲ’ ਹੋ ਗਈ!
ਇਸ ਸਮੇਂ ਜਿਲ੍ਹੇ ਵਿੱਚ 13 ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਬਾਰੇ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਾਈ ਰਿਸਕ ਗਰਭਵਤੀ ਔਰਤਾਂ ਲਈ ਐਕਸ਼ਨ ਪਲਾਨ ਬਣਾ ਕੇ ਉਸ ਦਾ 100 ਪ੍ਰਤੀਸ਼ਤ ਰਜਿਸ਼ਟਰੇਸ਼ਨ ਅਤੇ ਫਾਲੋਅੱਪ ਕੀਤਾ ਜਾਵੇ। ਇਸ ਸਮੇਂ ਅਕਤੂਬਰ ਮਹੀਨੇ ਦੌਰਾਨ ਨੈਸ਼ਨਲ ਦਿਵਸ ਮਨਾਉਣ ਸਬੰਧੀ ਵੀ ਹਦਾਇਤਾਂ ਕੀਤੀਆਂ ਗਈਆਂ ਅਤੇ ਮਾਸ ਮੀਡੀਆ ਬ੍ਰਾਂਚ ਅਤੇ ਮਲੇਰੀਆ ਵਿੰਗ ਨੂੰ ਸਰਕਾਰੀ ਸਿਹਤ ਸਕੀਮਾਂ ਸਬੰਧੀ ਫੀਲਡ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕਰਨ ਲਈ ਵੀ ਹਦਾਇਤਾਂ ਕੀਤੀਆਂ ਗਈਆਂ।
Share the post "ਸਿਵਲ ਸਰਜਨ ਵੱਲੋਂ ਜਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਐਸ.ਐਮ.ਓਜ਼ ਨਾਲ ਕੀਤੀ ਮਹੀਨਾਵਾਰ ਮੀਟਿੰਗ"