ਸੁਖਜਿੰਦਰ ਮਾਨ
ਬਠਿੰਡਾ, 7 ਅਗਸਤ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਅਤੇ ਡਾ ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖਰੇਖ ਵਿੱਚ ਅੱਜ ਕੰਮਕਾਜੀ ਮਾਪਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਰਾਜੀਵ ਅਰੋੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਮੇਂ ਸਮੇਂ ਤੇ ਸਿਹਤ ਵਿਭਾਗ ਦੇ ਵੱਖ ਵੱਖ ਪ੍ਰੋਗ੍ਰਾਮਾਂ ਨੂੰ ਆਕਾਸ਼ਵਾਣੀ ਤੋਂ ਪ੍ਰਸਾਰਿਤ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਡਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ ਜ਼ੋ ਬੱਚੇ ਨੂੰ ਸਾਰੀ ਉਮਰ ਬਹੁਤ ਬਿਮਾਰੀਆਂ ਤੋਂ ਬਚਾਉਂਦੇ ਹਨ। ਉਹਨਾਂ ਦੱਸਿਆ ਕਿ ਬੱਚੇ ਨੂੰ ਗੁੜਤੀ ਕਿਸੇ ਹੋਰ ਵਸਤੂ ਦੀ ਨਾ ਦੇ ਕੇ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ।
ਬਠਿੰਡਾ ’ਚ ਫ਼ੂਡ ਸੇਫ਼ਟੀ ਵਿਭਾਗ ਵਲੋਂ ਨਕਲੀ ਐਨਰਜੀ ਡਰਿੰਕ ਦਾ ਟਰੱਕ ਬਰਾਮਦ
ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਜਿਵੇ ਖਿਚੜੀ, ਦਾਲ ਵਗੈਰਾ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ ਅਤੇ ਸਰੀਰਕ ਅਤੇ ਦਿਮਾਗੀ ਵਿਕਾਸ ਵੀ ਜ਼ਿਆਦਾ ਹੁੰਦਾ ਹੈ। ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਬਲਕਿ ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ।
ਪੁਲਿਸ ਵਲੋਂ ਨਸ਼ਾ ਤਸਕਰ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਵੀ ਪਰਚਾ ਦਰਜ਼
ਦੁੱਧ ਪਿਲਾਉਣ ਵਾਲੇ ਪੀਰੀਅਡ ਵਿੱਚ ਗਰਭਵਤੀ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ। ਡਾ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ। ਉਹਨਾਂ ਸਮੂਹ ਹਾਜ਼ਰੀਨ ਨੂੰ ਅੱਜ ਦਾ ਸੁਨੇਹਾ ਘਰ ਘਰ ਪਹੰੁਚਾਉਣ ਦੀ ਅਪੀਲ ਕੀਤੀ ਅਤੇ ਆਏ ਹੋਏ ਸਭਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਹੁਣ ਕੋਈ ਵੀ ਦੁੱਧ ਪਿਲਾਉਂਦੀ ਮਾਤਾ ਇਸ ਬਰੈਸਟਫੀਡਿੰਗ ਕਾਰਨਰ ਵਿੱਚ ਬੈਠ ਕੇ ਬੱਚੇ ਨੂੰ ਦੁੱਧ ਪਿਲਾ ਸਕਦੀ ਹੈ। ਇਸ ਸਮੇਂ ਵਿਨੋਦ ਖੁਰਾਣਾ ਨੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਸਮੇਂ ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ, ਗਗਨਦੀਪ ਸਿੰਘ ਭੁੱਲਰ ਅਤੇ ਪਵਨਜੀਤ ਕੌਰ ਬੀਈਈ, ਮੈਡਮ ਸੁਖਦੇਵ ਕੌਰ ਮੈਟਰਨ, ਰਜਿੰਦਰ ਕੌਰ ਬਲਵਿੰਦਰ ਕੌਰ ਸਵਰਨ ਕੌਰ ਨਰਸਿੰਗ ਸਿਸਟਰ, ਮੈਡਮ ਸ਼ੀਨੂੰ ਹਾਜ਼ਰ ਸਨ।