WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪਟਿਆਲਾ

ਸਿਵ ਸੈਨਾ ਦੇ ਸੱਦੇ ਤੋਂ ਬਾਅਦ ਪਟਿਆਲਾ ’ਚ ਹਿੰਸਕ ਝੜਪਾਂ, ਕਰਫ਼ਿਊ ਲਗਾਇਆ

ਗੋਲੀਬਾਰੀ ਦੌਰਾਨ ਇੱਕ ਜਖ਼ਮੀ, ਪੁਲਿਸ ਮੁਲਾਜਮਾਂ ਦੇ ਵੀ ਲੱਗੀਆਂ ਸੱਟਾਂ
ਸਿਵ ਸੈਨਾ ਦੇ ਆਗੂ ਹਰੀਸ ਸਿੰਗਲਾ ਨੂੰ ਪਾਰਟੀ ਵਿਚੋਂ ਕੱਢਿਆ
ਮੁੱਖ ਮੰਤਰੀ ਨੇ ਘਟਨਾ ’ਤੇ ਦੁੱਖ ਜਤਾਇਆ
ਸੁਖਜਿੰਦਰ ਮਾਨ
ਪਟਿਆਲਾ, 29 ਅਪ੍ਰੈਲ: ਪਿਛਲੇ ਕੁੱਝ ਦਿਨਾਂ ਤੋਂ ਸ਼ਿਵ ਸੈਨਾ ਦੇ ਆਗੂਆਂ ਵੱਲੋਂ ਖਾਲਿਸਤਾਨ ਦੇ ਵਿਰੋਧ ’ਚ ਪਟਿਆਲਾ ਵਿਖੇ ਰੋਸ਼ ਮਾਰਚ ਕੱਢਣ ਤੇ ਗਰਮਖਿਆਲੀਆਂ ਦਾ ਪੁਤਲਾ ਫੂਕਣ ਦੇ ਦਿੱਤੇ ਸੱਦੇ ਕਾਰਨ ਅੱਜ ਸ਼ਹਿਰ ਵਿਚ ਸਥਿਤੀ ਤਨਾਅਪੂਰਨ ਹੋ ਗਈ। ਇਸ ਦੌਰਾਨ ਮਾਰਚ ਕੱਢ ਰਹੇ ਸਿਵ ਸੈਨਿਕਾਂ ਤੇ ਸਿੱਖਾਂ ਵਿਚਕਾਰ ਪੱਥਰਬਾਜ਼ੀ ਵੀ ਹੋਈ ਤੇ ਗੋਲੀ ਲੱਗਣ ਕਾਰਨ ਇੱਕ ਸਿੱਖ ਜਖ਼ਮੀ ਵੀ ਹੋ ਗਿਆ। ਇਸਤੋਂ ਇਲਾਵਾ ਕੁੱਝ ਪੁਲਿਸ ਮੁਲਾਜਮਾਂ ਤੇ ਇੱਕ ਸਿਵ ਸੈਨਿਕ ਦੇ ਵੀ ਸੱਟ ਲੱਗਣ ਦੀ ਸੂਚਨਾ ਹੈ। ਮਾਮਲਾ ਵਧਦਾ ਦੇਖ ਸ਼ਹਿਰ ਵਿਚ ਵੱਡੀ ਗਿਣਤੀ ’ਚ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਐਸ.ਐਸ.ਪੀ ਨਾਨਕ ਸਿੰਘ ਖ਼ੁਦ ਅੱਗੇ ਹੋ ਕੇ ਦੋਨਾਂ ਧਿਰਾਂ ਨੂੰ ਸ਼ਾਂਤ ਕਰਦੇ ਨਜ਼ਰ ਆਏ। ਇਸਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਸ਼ਹਿਰ ਵਿਚ ਅੱਜ ਸ਼ਾਮ 7 ਵਜੇਂ ਤੋਂ ਸਵੇਰ 6 ਵਜੇਂ ਤੱਕ ਕਰਫ਼ਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਘਟਨਾ ਦਾ ਜਾਇਜ਼ਾ ਲੈਣ ਲਈ ਪੰਜਾਬ ਪੁਲਿਸ ਦੇ ਮੁਖੀ ਸਹਿਤ ਉਚ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ’ਤੇ ਦੁੱਖ ਜਤਾਉਂਦਿਆਂ ਐਲਾਨ ਕੀਤਾ ਹੈ ਕਿ ਸੂਬੇ ਵਿਚ ਅਮਨ ਤੇ ਕਾਨੂੰਨ ਨੂੰ ਹਰ ਹਾਲਾਤ ਵਿਚ ਬਰਕਰਾਰ ਰੱਖਿਆ ਜਾਵੇਗਾ। ਇਹ ਵੀ ਪਤਾ ਚੱਲਿਆ ਹੈ ਕਿ ਸਿਵ ਸੈਨਾ ਬਾਲ ਠਾਕਰੇ ਨੇ ਪੰਜਾਬ ਦੇ ਕਾਰਜ਼ਕਾਰੀ ਪ੍ਰਧਾਨ ਤੇ ਇਸ ਮਾਰਚ ਦਾ ਸੱਦਾ ਦੇਣ ਵਾਲੇ ਆਗੂ ਹਰੀਸ਼ ਸਿੰਗਲਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਦਸਣਾ ਬਣਦਾ ਹੈ ਕਿ ਸਿਵ ਸੈਨਿਕਾਂ ਨੇ ਗੁਰਪਤਵੰਤ ਪੰਨੂੰ ਦੀਆਂ ਗਰਮ ਖਿਆਲੀ ਤਕਰੀਰਾਂ ਦੇ ਵਿਰੋਧ ’ਚ ਅੱਜ ਖ਼ਾਲਿਸਤਾਨ ਵਿਰੁਧ ਰੋਸ਼ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਇਸਤੋਂ ਇਲਾਵਾ ਉਨ੍ਹਾਂ ਵਲੋਂ ਆਰੀਆ ਸਮਾਜ ਚੌਕ ’ਚ ਪੁਤਲਾ ਫ਼ੂਕਣ ਦੀ ਤਿਆਰੀ ਸ਼ੁਰੂ ਕੀਤੀ ਜਾ ਰਹੀ ਸੀ। ਇਸ ਦੀ ਭਿਣਕ ਲੱਗਦਿਆਂ ਹੀ ਸੈਕੜੇ ਸਿੱਖ ਇਕੱਠੇ ਹੋਣੇ ਸ਼ੁਰੂ ਹੋ ਗਏ ਤੇ ਦੋਵੇਂ ਧਿਰ ਆਹਮੋ-ਸਾਹਮਣੇ ਹੋ ਗਈਆਂ। ਮੌਕੇ ਦੀ ਨਜ਼ਾਕਤ ਦੇਖਦਿਆਂ ਐਸ.ਐਸ.ਪੀ ਡਾ ਨਾਨਕ ਸਿੰਘ ਦੇ ਆਦੇਸ਼ਾਂ ’ਤੇ ਪੁਲਿਸ ਨੇ ਹਵਾਈ ਫਾਇਰ ਵੀ ਕੀਤੇ। ਇਸ ਦੌਰਾਨ ਮੌਕੇ ’ਤੇ ਪੁੱਜੇ ਆਈਜੀ ਪਟਿਆਲਾ ਰੇਂਜ ਰਾਕੇਸ ਕੁਮਾਰ ਅਗਰਵਾਲ ਨੇ ਵੀ ਲੋਕਾਂ ਨੂੰ ਸਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ।ੲਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲ਼ਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।”

Related posts

ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਰੀ ਹੋਏ ਸਮਨ

punjabusernewssite

ਪਾਵਰ ਕਾਰਪੋਰੇਸਨ ਦੀ ਮੈਨੇਜਮੈਂਟਵਿਤਕਰੇਬਾਜੀ ਬੰਦ ਕਰਕੇਆਊਟਸੋਰਸ ਮੁਲਾਜਮਾਂ ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕਰੇ!

punjabusernewssite

ਅੰਬੇਦਕਰ ਜਯੰਤੀ ਮੌਕੇ ’ਆਪ’ ਵੱਲੋਂ ਮੋਦੀ ਸਰਕਾਰ ਦੀ ਤਾਨਾਸ਼ਾਹੀ ਵਿਰੁੱਧ ’ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਅੰਦੋਲਨ

punjabusernewssite