ਸੁਖਜਿੰਦਰ ਮਾਨ
ਬਠਿੰਡਾ, 25 ਅਪ੍ਰੈਲ: ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ’ਤੇ ਸਥਾਨਕ ਜੀ.ਐਨ.ਐਮ. ਟ੍ਰੇਨਿੰਗ ਸਕੂਲ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਅਯੋਜਨ ਸਿਵਲ ਸਰਜਨ ਡਾ. ਬਲਵੰਤ ਸਿੰਘ ਦੀ ਦੇਖ ਰੇਖ ਹੇਠ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਹਲਕਾ ਸ਼ਹਿਰੀ ਐਮ.ਐਲ.ਏ. ਜਗਰੂਪ ਸਿੰਘ ਗਿੱਲ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾਂ , ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਐਸ.ਐਮ.ਓ. ਡਾ. ਮਨਿੰਦਰਪਾਲ ਸਿੰਘ , ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਮਯੰਕਜੋਤ ਸਿੰਘ,ਜ਼ਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ,ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼ਿਵਪਾਲ,ਡਿਪਟੀ ਐਮ.ਈ.ਆਈ.ਓ. ਕੁਲਵੰਤ ਸਿੰਘ, ਏ.ਯੂ.ਓ. ਮੱਘਰ ਸਿੰਘ, ਰਮੇਸ਼ ਕੁਮਾਰ,ਹਰਿੰਦਰ ਸਿੰਘ, ਐਸ.ਆਈ. ਜ਼ਸਵਿੰਦਰ ਸ਼ਰਮਾਂ , ਹਰਜੀਤ ਸਿੰਘ ਹਾਜ਼ਰ ਸਨ । ਇਸ ਮੌਕੇ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਲੇਰੀਆ ਐਨੋਫਲੀਸ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਤੇਜ਼ ਬੁਖਾਰ , ਕਾਂਬਾ,ਉਲਟੀਆਂ, ਸਿਰ ਦਰਦ , ਕਮਜੋਰੀ ਵਰਗੀਆਂ ਅਲਾਮਤਾਂ ਆ ਜਾਂਦੀਆਂ ਹਨ ਅਤੇ ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਉਣ ਨਾਲ ਇਹ ਦਿਮਾਗੀ ਬੁਖਾਰ ਦਾ ਰੂਪ ਧਾਰਨ ਕਰ ਲੈਂਦਾ ਹੈ ਅਤੇ ਮਰੀਜ਼ ਦੀ ਮੌਤ ਵੀ ਹੋ ਸਕਤੀ ਹੈ । ਇਸ ਲਈ ਦੱਸੇ ਗਏ ਲੱਛਣ ਹੋਣ ਦੀ ਸੂਰਤ ਵਿੱਚ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ ਤਾਂ ਜੇ ਸਮੇਂ ਸਿਰ ਇਲਾਜ ਹੋ ਸਕੇ । ਮਲੇਰੀਆ ਬੁਖਾਰ ਫੈਲਾਉਣ ਵਾਲਾ ਮੱਛਰ ਗਲੀਆਂ ਨਾਲੀਆਂ ਵਿੱਚ ਇੱਕਠੇ ਹੋਏ ਸਾਫ ਪਾਣੀ ਉੱਪਰ ਪੈਦਾ ਹੁੰਦਾ ਹੈ । ਇਸ ਲਈ ਮੱਛਰਾਂ ਦੇ ਖਾਤਮੇ ਲਈ ਕਿਤੇ ਵੀ ਫਾਲਤੂ ਪਾਣੀ ਨਾ ਖੜ੍ਹਨ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਸ਼ਰਿਰ ਦਾ ਹਰ ਵਸਨੀਕ ਇਸ ਮੁਹਿੰਮ ਵਿੱਚ ਵੱਡਾ ਰੋਲ ਨਿਭਾ ਸਕਦਾ ਹੈ ।ਇਸ ਮੌਕੇ ਮ.ਪ.ਹ.ਵਰਕਰ ਵਰਿੰਦਰ ਸਿੰਘ ਵੱਲੋਂ ਮਲੇਰੀਆ ਦੇ ਇਤਿਹਾਸ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ । ਉਨ੍ਹਾਂ ਦੱਸਿਆ ਕਿ ਜ਼ੇਕਰ ਅਸੀਂ ਮਲੇਰੀਆ ਫੈਲਉਣ ਵਾਲੇ ਮੱਛਰਾਂ ਦਾ ਜੀਵਨ ਚੱਕਰ ਨਸ਼ਟ ਕਰ ਦੇਈਏ ਤਾਂ ਅਸੀਂ ਉਸ ਦਾ ਖਾਤਮਾ ਕਰ ਸਕਦੇ ਹਾਂ। ਗਲੀਆਂ ਮੁਹੱਲਿਆਂ ਵਿੱਚ ਪਾਣੀ ਦੀਆਂ ਹੋਦੀਆਂ ਅਤੇ ਕਟੋਰਿਆਂ ਨੂੰ ਰਾਤ ਸਮੇਂ ਖਾਲੀ ਕੀਤਾ ਜਾਵੇ । ਆਉਣ ਵਾਲੇ ਗਰਮੀਆ ਅਤੇ ਬਰਸਾਤਾਂ ਦੇ ਦਿਨਾਂ ਦੇ ਮੱਦੇਨਜਰ ਕੱਪੜੇ ਪੂਰੀਆਂ ਬਾਹਾਂ ਵਾਲੇ ਪਹਿਣੇ ਜਾਣ । ਮੱਛਰ ਭਜਾਊ ਤੇਲ ਅਤੇ ਕਰੀਮਾਂ ਦੀ ਵਰਤੋਂ ਕੀਤੀ ਜਾਵੇ ।ਇਸ ਮੌਕੇ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਤਹਿਤ ਦਿੱਲੀ ਪਬਲਿਕ ਸਕੂਲ ਬਠਿੰਡਾ ਅਤੇ ਗਰਲਜ਼ ਸੀ.ਸੈਕੰਡਰੀ ਸਕੂਲ ਬਠਿੰਡਾ ਵਿਖੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ ਗਿਆ ।ਇਸ ਤੋਂ ਇਲਾਵਾ ਮਲੇਰੀਆਂ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਐਸ.ਆਈ. ਸਹਿਬਾਨ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਹਲਕਾ ਸ਼ਹਿਰੀ ਐਮ.ਐਲ.ਏ. ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਵੀ ਮਲੇਰੀਆ ਤੋ ਪੀੜਤ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਉਚੇੇਚੇ ਉਪਰਾਲੇ ਕੀਤੇ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਬੇਸ਼ੱਕ ਸਟਾਫ ਦੀ ਘਾਟ ਕਾਰਨ ਸਿਹਤ ਵਿਭਾਗ ਵੱਲੋਂ ਸਿਹਤ ਦੇ ਖੇਤਰ ਵਿੱਚ ਦਿਨ ਪੁਰ ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਜਿਸਦੇ ਚੰਗੇ ਨਤੀਜੇ ਵੀ ਪ੍ਰਾਪਤ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਬੜੀ ਜਲਦੀ ਸਰਕਾਰ ਵੱਲੋਂ ਸਿਹਤ ਵਿਭਾਗ ਅੰਦਰ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜ਼ੋ ਆੳਣ ਵਾਲੇ ਸਮੇਂ ਅੰਦਰ ਲੋਕਾ ਨੂੰ ਹੋਰ ਵੀ ਉੱਚ ਪਾਏ ਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ ।ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਆਉਣ ਵਾਲੇ ਸਮੇ ਵਿੱਚ ਨਗਰ ਕਾਰਪੋਰੇਸ਼ਨ, ਨਗਰਪਾਲਕਾ, ਪਿੰਡਾਂ ਦੀ ਪੰਚਾਇਤਾਂ ਨਾਲ ਸਹਿਯੋਗ ਕਰਕੇ ਸਿਹਤ ਵਿਭਾਗ ਦੇ ਹਰ ਸੁਨੇਹੇ ਨੂੰ ਘਰ ਘਰ ਪਹੁੰਚਾਉਣ ਦੀ ਕੋਸ਼ਿਸ ਕੀਤੀ ਜਾਵੇਗੀ । ਜਿਲ੍ਹਾ ਮਲੇਰੀਆ ਅਫਸਰ ਡਾ. ਮਯੰਕ ਜ਼ੋਤ ਸਿੰਘ ਵੱਲੋਂ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 218 ਦੇ ਲੱਗਭੱਗ ਛੱਪੜਾਂ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਗਮਬੁਜੀਆ ਮੱਛੀ ਵੀ ਛੱਡੀ ਜਾ ਚੁੱਕੀ ਹੈ । ਉਨ੍ਹਾਂ ਗੈਰ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਡੇਂਗੂ ਮਲੇਰੀਆ ਸੰਬੰਧੀ ਪਬਲਿਕ ਨੂੰ ਜਾਗਰੂਕ ਕੀਤਾ ਜਾਵੇ ਤਾਂ ਜ਼ੋ ਸਾਫ ਸਫਾਈ ਅਤੇ ਕਾਇਮ ਰਹੇ ਅਤੇ ਮੱਛਰ ਦੇ ਫੈਲਣ ਤੇ ਕੰਟਰੋਲ ਕੀਤਾ ਜਾ ਸਕੇ । ਉਨ੍ਹਾਂ ਵੱਲੋਂ ਪ੍ਰੋਗਰਾਮ ਵਿੱਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ।ਇਸ ਮੌਕੇ ਮਾਸ ਮੀਡੀਆ ਅਤੇ ਮਲੇਰੀਆ ਬ੍ਰਾਂਚ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।
ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮਨਾਇਆ
6 Views