ਸੁਖਜਿੰਦਰ ਮਾਨ
ਬਠਿੰਡਾ, 5 ਅਗਸਤ: ਸਿਹਤ ਵਿਭਾਗ ਵਲੋਂ ਕੋਟਸ਼ਮੀਰ ਪਿੰਡ ਵਿਖੇ ਸੰਤ ਸਹਾਰਾ ਆਯੁਰਵੈਦਿਕ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਨਾਲ ਹੀ ਮਾਂ ਦੇ ਦੁੱਧ ਦੀ ਮਹੱਤਤਾ ਦੇ ਵਿਸ਼ੇ ਹੇਠ ਸਿਹਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਸਿਵਲ ਹਸਪਤਾਲ ਬਠਿੰਡਾ ਵਲੋਂ ਡਾ. ਗੁੰਜਨ ਦੀ ਅਗਵਾਈ ਵਿਚ ਗਠਿਤ ਟੀਮ ਵਲੋਂ 42 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਡੈਂਗੂ ਦਾ ਡੰਗ: ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਥਾਣਿਆਂ ਤੇ ਦਫ਼ਤਰਾਂ ਦੀ ਕੀਤੀ ਚੈਕਿੰਗ
ਇਸ ਮੌਕੇ ਸਿਹਤ ਜਾਗਰੂਕਤਾ ਸੈਮੀਨਾਰ ਦੌਰਾਨ ਬੋਲਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਦਿੱਤੇ ਥੀਮ ”ਕੰਮਕਾਜੀ ਮਾਪਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਨੂੰ ਸਮਰੱਥ ਬਨਾਉਣਾ ਅਤੇ ਬਦਲਾਅ ਲਿਆਉਣਾ ਹੈ”ਤਹਿਤ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਦਾ ਮੁੱਖ ਮੰਤਵ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮਾਂ ਦੇ ਦੁੱਧ ਦੀ ਬੱਚੇ ਅਤੇ ਮਾਂਵਾਂ ਲਈ ਸਤਨਪਾਨ ਕਰਾਉਣ ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ।ਡਾ. ਮਿਯੰਕਜੋਤ ਸਿੰਘ ਨੇ ੋਡੇਂਗੂ ਵਿਰੋਧੀ ਮੁਹਿੰਮੋ ਤਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ।
ਪ੍ਰਾਈਵੇਟ ਹਸਪਤਾਲਾਂ ਦੇ ਸਾਹਮਣੇ ਬਣੀਆਂ ਪਾਰਕਿੰਗਾਂ ਦੀ ਦੂਜੇ ਦਿਨ ਵੀ ਨਗਰ ਨਿਗਮ ਵਲੋਂ ਮਿਣਤੀ ਜਾਰੀ
ਇਸ ਲਈ ਘਰ ਵਿੱਚ ਹਫ਼ਤੇ ਤੋਂ ਵੱਧ ਪਾਣੀ ਖੜ੍ਹਣ ਵਾਲੇ ਸੋਮਿਆਂ ਜਿਵੇਂ ਕੂਲਰਾਂ, ਗਮਲਿਆਂ, ਪਸ਼ੂ ਅਤੇ ਪੰਛੀਆਂ ਦੇ ਪਾਣੀ ਪੀਣ ਵਾਲੀ ਜਗਾਵਾਂ, ਫਰਿਜ਼ਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ।ਇਸ ਮੌਕੇ ਸਿਹਤ ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਮਾਂ ਦੇ ਦੁੱਧ ਦੀ ਮਹੱਤਤਾੋ ਸਮਝਾਉਂਦਿਆਂ ਗਰਭਵਤੀ ਔਰਤਾਂ ਤੇ ਦੁੱਧ ਪਿਲਾ ਰਹੀਆਂ ਮਾਵਾਂ ਨੂੰ ਇਸ ਬਦਲ ਰਹੀ ਜੀਵਨ ਸ਼ੈਲੀ ਵਿਚ ਸਿਹਤ ਅਤੇ ਰੋਜ਼ਾਨਾ ਖੁਰਾਕ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ ਤਾਂ ਕਿ ਵੱਧ ਰਹੀਆਂ ਸਿਹਤ ਸਮੱਸਿਆਵਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਐਲ.ਟੀ. ਨੀਲਮ, ਕਾਲਜ ਮੈਨੇਜਿੰਗ ਡਾ. ਮਨੀਸ਼ ਲੌਢਾ, ਲਖਵਿੰਦਰ ਸਿੰਘ ਸਮੇਤ ਹੋਰ ਫੈਕਲਟੀ ਮੈਂਬਰ ਵੀ ਹਾਜ਼ਰ ਸਨ।
Share the post "ਸਿਹਤ ਵਿਭਾਗ ਨੇ ਸੰਤ ਸਹਾਰਾ ਆਯੁਰਵੈਦਿਕ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਲਗਾਇਆ ਖੂਨਦਾਨ ਕੈਂਪ"