ਸੁਖਜਿੰਦਰ ਮਾਨ
ਬਠਿੰਡਾ, 3 ਅਪ੍ਰੈਲ : ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤੀਸ਼ ਜਿੰਦਲ ਦੀ ਅਗਵਾਈ ਹੇਠ ਜੱਚਾ-ਬੱਚਾ ਹਸਪਤਾਲ ਵਿਖੇ ਕੇਅਰ ਕੰਪੈਨੀਅਨ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਤੋਂ ਲੈ ਕੇ ਸੰਸਥਾਗਤ ਜਣੇਪੇ ਦੌਰਾਨ ਨਿਯਮਿਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਕਾਊਂਸਲਰ ਚਰਨਪਾਲ ਕੌਰ ਅਤੇ ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੇਅਰ ਕੰਪੈਨੀਅਨ ਪ੍ਰੋਗਰਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਹਸਪਤਾਲ ਵਿਚ ਜਣੇਪੇ ਲਈ ਆਏ ਮਰੀਜ਼ਾਂ ਅਤੇ ਮਰੀਜ਼ ਨਾਲ ਆਏ ਰਿਸ਼ਤੇਦਾਰਾਂ ਨੂੰ ਘਰ ਜਾ ਕੇ ਮਰੀਜ਼ ਅਤੇ ਬੱਚੇ ਦੀ ਸਹੀ ਦੇਖਭਾਲ ਜਿਵੇਂ ਕਿ ਖਾਣ-ਪੀਣ, ਉਚਿਤ ਜੀਵਨ ਸ਼ੈਲੀ ਦੇ ਸਬੰਧ ਵਿਚ ਸਿੱਖਿਅਤ ਕਰਨਾ ਹੈ ਤਾਂ ਕਿ ਮਰੀਜ਼ ਜਲਦੀ ਠੀਕ ਹੋ ਸਕੇ ਕਿਉਂਕਿ ਜੇਕਰ ਗਰਭਵਤੀ ਔਰਤਾਂ ਅਤੇ ਉਸ ਦੇ ਪਰਿਵਾਰਕ ਜੀਅ ਸਾਫ਼-ਸਫ਼ਾਈ, ਸਹੀ ਖਾਣ-ਪੀਣ, ਸੁਚੱਜੇ ਸਿਹਤ ਵਿਹਾਰ ਸਬੰਧੀ ਛੋਟੀਆਂ ਛੋਟੀਆਂ ਗੱਲਾਂ ਬਾਰੇ ਜਾਗਰੂਕ ਹੋਣਗੇ ਤਾਂ ਮਰੀਜ਼ ਨੂੰ ਤਕਲੀਫ਼ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹ ਛੇਤੀ ਠੀਕ ਹੋ ਸਕਦਾ ਹੈ ਕਿਉਂਕਿ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਇਨਫੈਕਸ਼ਨ ਜਾਂ ਲਾਗ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਲੋਕਾਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਨਰਸਿੰਗ ਸਿਸਟਰ ਪਰਮਜੀਤ ਸਿੱਧੂ ਅਤੇ ਸਟਾਫ਼ ਨਰਸ ਹਰਪ੍ਰੀਤ ਕੌਰ ਹਾਜ਼ਰ ਸਨ।
ਸਿਹਤ ਵਿਭਾਗ ਵਲੋਂ ਜੱਚਾ-ਬੱਚਾ ਹਸਪਤਾਲ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ
9 Views