WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਡੀ ਸਿਹਤ

ਸਿਹਤ ਵਿਭਾਗ ਵੱਲੋਂ ਜੀ ਐਨ ਐਮ ਸਕੂਲ ਚ ਲੈਪਰੋਸੀ ਦਿਵਸ ਦਾ ਆਯੌਜਨ 

ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ : ਭਾਰਤ ਸਰਕਾਰ ਵਲੋਂ ਨੈਸ਼ਨਲ ਲੈਪਰੋਸੀ ਰਿਡੀਕੇਸ਼ਨ ਪ੍ਰੋਗਰਾਮ (ਐਨ ਐਲ ਈ ਪੀ) ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਮਿਤੀ 30 ਜਨਵਰੀ ਤੋਂ 13 ਫਰਵਰੀ ਤੱਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਿਹਤ ਵਿਭਾਗ ਵਲੋਂ ਜਾਗਰੁਕਤਾ ਰੈਲੀਆਂ, ਗਰੁੱਪ ਮੀਟਿੰਗਾ ਕਰਕੇ ਆਮ ਲੋਕਾਂ ਨੂੰ ਕੁਸ਼ਟ ਰੋਗ ਸੰਬੰਧੀ ਜਾਗਰੂਕ ਕਰਨ ਤੋਂ ਇਲਾਵਾ ਪ੍ਰਵਾਸੀ ਮਜਦੂਰਾਂ ਦੇ ਰਿਹਾਇਸ਼ੀ ਖੇਤਰਾਂ ਵਿਚ ਸਰਵੇ ਕੀਤਾ ਜਾਵੇਗਾ, ਜੇਕਰ ਕੋਈ ਸ਼ੱਕੀ ਲੱਛਣ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਸਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ ।ਇਸ ਸਬੰਧ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਧੀ ਦੇ ਬਲਿਦਾਨ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਜੀ ਐਨ ਐਮ ਟੇ੍ਰਨਿੰਗ ਸਕੂਲ ਵਿਖੇ ਲੈਪਰੋਸੀ ਦਿਵਸ ਦਾ ਆਯੌਜਨ ਕੀਤਾ ਗਿਆ।ਇਸ ਸਾਲ ਦਾ ਥੀਮ ਕੁਸ਼ਟ ਕੇ ਵਿਰੁਧ ਆਖਰੀ ਯੁੱਧ ਤਹਿਤ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਜੀ ਐਨ ਐਮ ਟੇ੍ਰਨਿੰਗ ਸਕੂਲ ਦੇ ਸਟਾਫ, ਵਿਿਦਆਰਥੀ ਸ਼ਾਮਿਲ ਹੋਏ।ਇਸ ਸਮੇਂ ਸਮੂਹ ਹਾਜ਼ਰੀਨ ਨੂੰ ਜਿਲ੍ਹਾ ਲੈਪਰੋਸੀ ਅਫਸਰ ਡਾ ਸੀਮਾ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਸ਼ਟ ਰੋਗ ਇਲਾਜਯੋਗ ਹੈ। ਸਿਹਤ ਵਿਭਾਗ ਦਾ ਟੀਚਾ ਜੀਰੋ ਲੈਪਰੋਸੀ ਟਰਾਸ਼ਮਿਸਨ ਹੈ।ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੁਸ਼ਟ ਰੋਗੀਆਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ॥ਇਸ ਮੌਕੇ ਵਾਇਸ ਪ੍ਰਿਸੀਪਾਲ ਸੀਮਾ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਨਰਿੰਦਰ ਕੁਮਾਰ ਜਿਲ੍ਹਾ ਕੋਆਰਡੀਨੇਟਰ ਬੀ ਸੀ ਸੀ, ਗਗਨਦੀਪ ਸਿੰਘ ਭੁੱਲਰ, ਹਰਵਿੰਦਰ ਸਿੰਘ ਬੀ ਈ ਈ, ਅਜੈਬ ਸਿੰਘ ਲੈਪਰੌਸੀ ਸੁਪਰਵਾਈਜਰ, ਬਲਦੇਵ ਸਿੰਘ ਹਾਜ਼ਰ ਸੀ।

Related posts

ਏਮਜ ਬਠਿੰਡਾ ਵਿੱਚ ਆਧੁਨਿਕ ਗੈਸਟਰੋ ਇੰਟੇਸਟਾਈਨਲ ਸਰਜਰੀ ਸੁਰੂ

punjabusernewssite

ਅੱਖਾਂ ਦੇ ਫਲੂ ਦੇ ਕੇਸ ਵਧੇ, ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜ਼ਾਰੀ

punjabusernewssite

ਭਾਰਤ ਦੇ ਨੌਜਵਾਨਾਂ ਨੂੰ ਹੈਲਥਕੇਅਰ ਸੈਕਟਰ ਚ ਹੁਨਰਮੰਦ ਬਣਾਉਣ ਲਈ ਏਮਜ਼ ਵਲੋਂ ਵਿਸ਼ੇਸ਼ ਉਪਰਾਲੇ ਜਾਰੀ

punjabusernewssite