ਸੁਖਜਿੰਦਰ ਮਾਨ
ਬਠਿੰਡਾ, 10 ਮਾਰਚ :ਭਾਰਤ ਸਰਕਾਰ ਵੱਲੋਂ ਅੰਨ੍ਹੇਪਣ ਨੂੰ ਦੂਰ ਕਰਨ ਲਈ ਚਲਾਏ ਜਾ ਰਹੇ ਕੋਮੀ ਅੰਨ੍ਹਾਪਣ ਰੋਕਥਾਮ ਪ੍ਰੋਗ੍ਰਾਮ ਅਧੀਨ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੇ ਦਿਸਾ ਨਿਰਦੇਸਾਂ ਅਨੁਸਾਰ ਡਾ ਮੀਨਾਕਸ਼ੀ ਸਿੰਗਲਾ ਪ੍ਰੋਗ੍ਰਾਮ ਅਫਸਰ ਦੀ ਦੇਖ ਰੇਖ ਹੇਠ ਜਿਲ੍ਹਾ ਬਠਿੰਡਾ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮਿਤੀ 12 ਤੋਂ 18 ਮਾਰਚ ਤੱਕ ਵਿਸ਼ਵ ਗਲੋਕੋਮਾ ਸਪਤਾਹ ”ਆਓ, ਅਦਿੱਖ ਗਲੋਕੋਮਾ ਨੂੰ ਹਰਾਈੲ”ੇ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸ ਸਪਤਾਹ ਦੌਰਾਨ ਸਿਹਤ ਵਿਭਾਗ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਖਾਸ ਕਰਕੇ ਕਾਲਾ ਮੋਤੀਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ ਸ਼ਤੀਸ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਸ ਗਲੂਕੋਮਾ ਸਪਤਾਹ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੁੰ ਕਾਲੇ ਮੋਤੀਏ ਪ੍ਰਤੀ ਅਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ, ਅੱਖਾਂ ਦਾਨ ਕਰਨ ਸਬੰਧੀ ਅਤੇ ਪੁਤਲੀ ਦੇ ਨੁਕਸ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਉਪਰਾਲੇ ਕੀਤਾ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਹਫ਼ਤੇ ਦੋਰਾਨ ਜਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਕਾਲਾ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ। ਉਹਨਾ ਕਿਹਾ ਕਿ ਚਿੱਟੇ ਮੋਤੀਏ ਦਾ ਸਮੇਂ ਸਿਰ ਅਪੇ੍ਰਸ਼ਨ ਕਰਵਾ ਲੈਣਾ ਚਾਹੀਦਾ ਹੈ। ਨੀਮ ਹਕੀਮਾਂ ਤੋ ਕਦੇ ਵੀ ਦਵਾਈ ਲੈ ਕੇ ਨਹੀਂ ਪਾਉਣੀ ਚਾਹੀਦੀ। ਡਾ ਮੀਨਾਕਸ਼ੀ ਸਿੰਗਲਾ ਐੈਮHਐਸH (ਅੱਖਾਂ ਦੇ ਮਾਹਿਰ) ਨੇ ਕਿਹਾ ਕਿ ਭਾਰਤ ਵਿੱਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾ ਵਿੱਚੋਂ ਇੱਕ ਅਹਿਮ ਕਾਰਣ ਹੈ। ਉਹਨਾਂ ਦੱਸਿਆ ਕਿ ਦੇਸ਼ ਵਿੱਚੋਂ ਅੰਨ੍ਹਾਪਣ ਦੂਰ ਕਰਨ ਲਈ ਪ੍ਰਾਈਵੇਟ ਡਾਕਟਰ ਅਤੇ ਸਮਾਜ ਸੇਵੀ ਸੰਸਥਾਵਾਂ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦੇ ਰਹੀਆਂ ਹਨ। ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਆਮ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੀ ਅਪੀਲ ਕੀਤੀ। ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕੀਤੀਆਂ ਜਾਣ ਤਾਂ ਉਸ ਨਾਲ ਦੋ ਲੋਕਾਂ ਦੀ ਜਿੰਦਗੀ ਵਿੱਚ ਰੋਸ਼ਨੀ ਆ ਸਕਦੀ ਹੈ। ਇਸ ਸਮੇਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਬੈਨਰ ਵੀ ਰੀਲੀਜ਼ ਕੀਤੇ।
Share the post "ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈੇ ਵਿਸ਼ਵ ਕਾਲਾ ਮੋਤੀਆ ਰੋਕਥਾਮ ਸਬੰਧੀ ਹਫ਼ਤਾ: ਡਾ ਤੇਜਵੰਤ ਸਿੰਘ ਢਿੱਲੋਂ"