17 ਸਤੰਬਰ ਤੋਂ 1 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਸਵੈ ਇਛੁੱਕ ਖੂਨਦਾਨ ਪੰਦਰਵਾੜਾ
ਸਿਵਲ ਸਰਜ਼ਨ ਵਲੋਂ ਸਮਾਜਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਖੂਨਦਾਨ ਕੈਂਪ ਲਗਾਉਣ ਲਈ ਕੀਤੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 21 ਸਤੰਬਰ: ਸਿਹਤ ਵਿਭਾਗ ਵੱਲੋਂ ਸਿਵਲ ਸਰਜ਼ਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਿਤੀ 17 ਸਤੰਬਰ ਤੋਂ 1 ਅਕਤੂਬਰ ਤੱਕ ਸਵੈ ਇਛੁੱਕ ਖੂਨਦਾਨ ਪੰਦਰਵਾੜਾੌ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਇੰਸੀਚਿਊਟ ਆਫ ਹੋਟਲ ਮੈਨੇਜਮੈਂਟ ਬਠਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਪੰਦਰਵਾੜੇ ਸਬੰਧੀ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਦੌਰਾਨ ਆਮ ਲੋਕਾਂ ਨੂੰ ਆਪਣੀ ਸਵੈ ਇੱਛਾ ਅਨੁਸਾਰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਸਿਹਤ ਸੰਸਥਾਵਾਂ ਅਤੇ ਹੋਰ ਥਾਵਾਂ ਤੇ ਵਿਸ਼ੇਸ਼ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਇਸ ਸਾਲ ਖੂਨਦਾਨ ਪੰਦਰਵਾੜੇ ਦਾ ਸਲੋਗਨ ਹੈ ੌਖੂਨਦਾਨ ਸਮਾਜਿਕ ਇੱਕਜੁਟਤਾ ਦਾ ਪ੍ਰਤੀਕ ਹੈ, ਯਤਨਾਂ ਵਿੱਚ ਸ਼ਾਮਿਲ ਹੋ ਕੇ ਜੀਵਨ ਬਚਾਓੌ। ਉਹਨਾਂ ਦੱਸਿਆ ਕਿ ਸਵੈ ਇਛੁੱਕ ਖੂਨਦਾਨ ਕਰਨ ਲਈ ਜਨਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰੇਕ ਸਾਲ 1 ਅਕਤੂਬਰ ਨੂੰ ਸਵੈਇਛੁੱਕ ਖੂਨਦਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਹਰੇਕ ਵਿਅਕਤੀ ਨੂੰ ਆਪਣੇ ਖੂਨ ਦੇ ਗਰੁੱਪ ਦਾ ਪਤਾ ਹੋਣਾ ਚਾਹੀਦਾ ਹੈ ਤਾਂ ਜ਼ੋ ਐਂਮਰਜੈਂਸੀ ਦੌਰਾਨ ਖੂਨਦਾਨ ਕਰਨ ਲੱਗਿਆਂ ਜਾਂ ਇਲਾਜ ਕਰਵਾਉਣ ਲੱਗਿਆਂ ਕੋਈ ਮੁਸ਼ਕਿਲ ਨਾ ਆਵੇ। ਉਹਨਾਂ ਸਮਾਜਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਤਾਂ ਜ਼ੋ ਐਂਮਰਜੈਸੀ ਵਿੱਚ ਕਿਸੇ ਦੀ ਜਾਨ ਬਚਾ ਸਕੀਏ। ਉਹਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਪੰਦਰਵਾੜੇ ਦੌਰਾਨ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਏ ਜਾਣ। ਉਹਨਾਂ ਕਿਹਾ ਕਿ ਹਰੇਕ ਵਿਅਕਤੀ 3 ਮਹੀਨੇ ਬਾਅਦ ਆਪਣਾ ਖੂਨ ਦਾਨ ਕਰ ਸਕਦਾ ਹੈ ਅਤੇ ਖੂਨ ਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕੰਮਜ਼ੋਰੀ ਨਹੀਂ ਆਉਂਦੀ। ਏਡਜ਼, ਕੈਂਸਰ, ਪੀਲੀਏ ਅਤੇ ਅਨੀਮੀਏ ਵਾਲੇ ਲੋਕ ਖੂਨ ਦਾਨ ਨਹੀਂ ਕਰ ਸਕਦੇ। ਇਸ ਸਮੇਂ ਸ੍ਰੀ ਰਜਨੀਤ ਕੋਹਲੀ ਪਿ੍ਰੰਸੀਪਲ, ਡਾ ਰੀਤਿਕਾ ਗਰਗ ਬੀ.ਟੀ.ਓ., ਮੀਨੂ ਅਰੋੜਾ, ਰਿਤੂ ਗਰਗ, ਨੀਲਮ ਗਰਗ ਐਲ.ਟੀ., ਵਰੁਣ ਐਲ.ਟੀ., ਹਰਮਨ, ਸਿਮਰਜੀਤ ਕੌਰ, ਰਮੇਸ਼ ਕੁਮਾਰ ਕੌਂਸਲਰ, ਮਨਪ੍ਰੀਤ ਹਾਜ਼ਰ ਸਨ।
ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ’ਚ ਵੱਖ ਵੱਖ ਥਾਂ ਖੂਨਦਾਨ ਕੈਂਪਾਂ ਦਾ ਆਯੋਜਨ
5 Views