ਕਿਹਾ, ਸਲੱਮ ਏਰੀਏ ਵਿੱਚ ਪੜ੍ਹਾਈ ਦੀ ਮਹੱਤਤਾ ਨੂੰ ਮੁੱਖ ਰੱਖਦਿਆ ਸ਼ਾਮ ਨੂੰ ਹਰ ਰੋਜ਼ 2-2 ਘੰਟੇ ਬੱਚਿਆਂ ਨੂੰ ਪੜ੍ਹਾਉਣਾ ਬਣਾਇਆ ਜਾਵੇ ਯਕੀਨੀ
ਸੁਖਜਿੰਦਰ ਮਾਨ
ਬਠਿੰਡਾ, 25 ਮਈ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਅਤੇ ਇਸ ਨਾਲ ਜੁੜੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸ਼ਹਿਰ ਦੇ ਸਲੱਮ ਏਰੀਏ ਵਿੱਚ ਸਿੱਖਿਆ, ਸਿਹਤ ਅਤੇ ਬਜ਼ੁਰਗਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੌਰਾਨ ਸੁਸਾਇਟੀ ਨਾਲ ਸਬੰਧਤ ਵੱਖ-ਵੱਖ ਮੁਦਿਆਂ ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਸਲੱਮ ਏਰੀਏ ਵਿੱਚ ਪੜ੍ਹਾਈ ਦੀ ਮਹੱਤਤਾ ਨੂੰ ਮੁੱਖ ਰੱਖਦਿਆ ਸ਼ਾਮ ਨੂੰ ਹਰ ਰੋਜ਼ 2-2 ਘੰਟੇ ਬੱਚਿਆਂ ਨੂੰ ਪੜ੍ਹਾਉਣਾ ਯਕੀਨੀ ਬਣਾਇਆ ਜਾਵੇ। ਇਸ ਕੰਮ ਲਈ ਬੇਰੋਜ਼ਗਾਰ ਪੜ੍ਹੇ-ਲਿਖੇ ਨੌਜਵਾਨ ਲੜਕੇ ਤੇ ਲੜਕੀਆਂ ਦੀਆਂ ਸੇਵਾਵਾਂ ਲਈਆਂ ਜਾਣ। ਇਸ ਨਾਲ ਜਿੱਥੇ ਬੇਰੋਜ਼ਗਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਉਤਪੱਤੀ ਹੋਵੇਗੀ ਉੱਥੇ ਹੀ ਲੋੜਵੰਦ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਨੂੰ ਪਿੰਡ ਨਰੂਆਣਾ ਵਿਖੇ ਦਾਨ ਵਿੱਚ ਮਿਲੀ ਜ਼ਮੀਨ ਨੂੰ ਸਾਲ 2022-23 ਲਈ ਠੇਕੇ ਤੇ ਦੇਣ ਬਾਰੇ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਨੂੰ ਪਿੰਡ ਉਡਤ ਸੈਦੇ ਵਾਲਾ (ਜ਼ਿਲ੍ਹਾ ਮਾਨਸਾ) ਵਿਖੇ ਦਾਨ ਵਿੱਚ ਮਿਲੀ ਜ਼ਮੀਨ ਨੂੰ ਸਾਲ 2022-23 ਲਈ ਠੇਕੇ ਤੇ ਦੇਣ ਬਾਰੇ ਕਾਰਜਬਾਦ ਪ੍ਰਵਾਨਗੀ ਸਬੰਧੀ ਅਤੇ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਵਿਖੇ ਰੈਡ ਕਰਾਸ ਸੁਸਾਇਟੀ ਨੂੰ ਦਾਨ ਵਿੱਚ ਮਿਲੀ 9 ਕਨਾਲ 14 ਮਰਲੇ ਜ਼ਮੀਨ ਦੇ ਕਬਜ਼ੇ ਬਾਰੇ ਵਿਚਾਰ-ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਨੂੰ ਦਾਨ ਵਿੱਚ ਮਿਲੀ ਭੁੱਚੋਂ ਮੰਡੀ (ਰਕਬਾ ਬੁਰਜ ਕਾਹਨ ਸਿੰਘ ਵਾਲਾ) ਵਿਖੇ ਜ਼ਮੀਨ ਦੀ ਖੁੱਲ੍ਹੀ ਬੋਲੀ ਰਾਹੀਂ ਵੇਚਣ ਬਾਰੇ, ਰੈਡ ਕਰਾਸ ਸੁਸਾਇਟੀ ਨੂੰ ਸ਼ਾਂਤ ਨਗਰ ਵਿਖੇ ਦਾਨ ਵਿੱਚ ਮਿਲੀ 322 ਗਜ਼ ਜ਼ਮੀਨ ਦੀ ਯੋਗ ਵਰਤੋਂ, ਪੁਰਾਣੇ ਡਰੱਗ ਡੀ-ਅਡਿਕਸ਼ਨ ਸੈਂਟਰ ਦੀ ਬਿਲਡਿੰਗ ਦੀ ਯੋਗ ਵਰਤੋਂ ਬਾਰੇ, ਹੁੱਡਕੋ ਵਲੋਂ ਪ੍ਰਾਪਤ ਗ੍ਰਾਟ ਨਾਲ ਨਾਈਟ ਸ਼ੈਲਟਰ ਹੋਮ ਦੀ ਬਿਲਡਿੰਗ ਦੀ ਯੋਗ ਵਰਤੋਂ ਬਾਰੇ, ਰੈਡ ਕਰਾਸ ਵਾਈਟ ਹਾਊਸ ਦੀ ਟੀਨੈਂਸੀ ਰੈਗੂਲਰਾਈਜ਼ ਕਰਨ ਤੋਂ ਇਲਾਵਾ ਰੈਡ ਕਰਾਸ ਦਫ਼ਤਰ ਵਿਖੇ ਕੰਮ ਕਰਦੇ ਰੈਗੂਲਰ ਕਰਮਚਾਰੀਆਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਬਾਰੇ ਵੀ ਪੂਰਨ ਤੌਰ ਤੇ ਵਿਚਾਰ ਵਟਾਂਦਰਾ-ਕੀਤਾ ਗਿਆ।
ਇਸ ਮੌਕੇ ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਆਰਟੀਏ ਸ਼੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਡਾ. ਸੁਖਜਿੰਦਰ ਸਿੰਘ ਗਿੱਲ, ਸ਼੍ਰੀ ਭੂਸ਼ਣ ਗਰਗ, ਮੈਡਮ ਮੋਨਿਕਾ ਕਪੂਰ, ਜਸਕਰਨ ਸਿੰਘ ਸਿਵੀਆਂ ਆਦਿ ਮੈਂਬਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਸਿੱਖਿਆ, ਸਿਹਤ ਤੇ ਬਜ਼ੁਰਗਾਂ ਦੀ ਭਲਾਈ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਡਿਪਟੀ ਕਮਿਸ਼ਨਰ"