spot_img
spot_img

ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

Date:

spot_img

ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ

ਅੰਮ੍ਰਿਤਸਰ, 20 ਸਤੰਬਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ।

ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ‘ਆਪ’ ਦਾ ਫੜਿਆਂ ਪਲ੍ਹਾਂ

ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ। ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...

Haryana के खिलाड़ियों का विश्व स्तर पर खेलों में बजा है डंका- मंत्री विपुल गोयल

👉भारत मंडपम में आयोजित स्पोर्टस फिटनेस और इन्फ्रास्ट्रक्चर एक्पो...