ਸਿੱਖ ਪੰਥ ਦੇ ਮਹਾਨ ਜਰੈਨਲ ਜੱਸਾ ਸਿੰਘ ਜੀ ਰਾਮਗੜ੍ਹੀਆਂ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ

Date:

spot_img

ਵੱਡੀ ਗਿਣਤੀ ’ਚ ਸਿੱਖ ਸੰਗਤਾ ਵਲੋਂ ਗੁਰਮਤਿ ਸਮਾਗਮ ਵਿਚ ਹਾਜਰੀ ਭਰੀ
ਸੁਖਜਿੰਦਰ ਮਾਨ
ਬਠਿੰਡਾ, 6 ਮਈ : ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿਦਿਆ ਸੇਵਾ ਸੁਸਾਇਟੀ ਮੁਲਤਾਨੀਆਂ ਰੋਡ ਵਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿੱਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਭਾਈ ਧਰਮਵੀਰ ਸਿੰਘ ਖਾਲਸਾ ਘਰਾਂਗਣੇ ਵਾਲੇ, ਭਾਈ ਜਗਤਾਰ ਸਿੰਘ ਖਾਲਸਾ ਹੈਡੱ ਗ੍ਰੰਥੀ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਭਾਈ ਅਵਤਾਰ ਸਿੰਘ ਖਾਲਸਾ ਗੁਲਾਬਗੜ੍ਹ ਵਿਸੇਸ ਤੌਰ ਤੇ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾ ਨਾਲ ਸੰਗਤਾ ਨੂੰ ਨਿਹਾਲ ਕੀਤਾ। ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਮਤਿ ਸਮਾਗਮ ’ਚ ਸਹਿਯੋਗ ਦੇਣ ਵਾਲੀਆਂ ਸੰਗਤਾ ਨੂੰ ਸਿਰੋਪਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਹਾਜੀ ਰਤਨ ਮਨੈਜਰ ਸੁਮੇਰ ਸਿੰਘ, ਹੈਡੱ ਗ੍ਰੰਥੀ ਬੂਟਾ ਸਿੰਘ, ਸਰਬਜੀਤ ਸਿੰਘ, ਪ੍ਰਭਜੋਤ ਸਿੰਘ, ਨਿਰਮਲ ਸਿੰਘ, ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ, ਭਾਈ ਘਨ੍ਹਈਆ ਸੇਵਕ ਦਲ, ਕੋਸਿਸ ਵੈਲਫੇਅਰ ਸੁਸਾਇਟੀ ਅਤੇ ਸਮੂੰਹ ਧਾਰਮਿਕ ਸੇਵਾ ਸੁਸਾਇਟੀਆਂ ਨੇ ਯੋਗਦਾਨ ਪਾਇਆ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਰਕਾਰ ਦੇ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਕੀਤਾ ਸਮਾਪਤ

👉ਭਗਵੰਤ ਮਾਨ ਸਰਕਾਰ ਵੱਲੋਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ,...

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

👉ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ...