ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਵੀ ਦਰਜ਼ਨਾਂ ਪਿੰਡਾਂ ’ਚ ਕੇਂਦਰ ਸਰਕਾਰ ਦੇ ਪੁਤਲੇ ਫ਼ੂਕੇ ਗਏ। ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ, ਬਲਦੇਵ ਸਿੰਘ ਸੰਦੋਹਾ, ਯੋਧਾ ਸਿੰਘ ਨੰਗਲਾ ਤੇ ਬਲਵਿੰਦਰ ਸਿੰਘ ਜੋਧਪੁਰ ਨੇ ਕਿਹਾ ਕਿ ਖੇਤੀ ਬਿੱਲ ਵਾਪਸ ਲੈਣ ਤੋਂ ਬਾਅਦ ਧਰਨੇ ਦੀ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਲਿਖ਼ਤੀ ਤੌਰ ‘ਤੇ ਐੱਮਐੱਸਪੀ ਸਬੰਧੀ ਇੱਕ ਕਮੇਟੀ ਦਾ ਗਠਨ ਕਰਕੇ ਸਾਰੀਆਂ ਫ਼ਸਲਾਂ ਦੀ ਖ਼ਰੀਦ ਨੂੰ ਕਾਨੂੰਨੀ ਗਾਰੰਟੀ ਦਿੱਤੀ ਦੇਣ, ਦੇਸ਼ ’ਚ ਸਰਵ ਜਨਤਕ ਵੰਡ ਪ੍ਰਣਾਲੀ ਲਾਗੂ ਕੀਤੀ ਜਾਵੇਗੀ । ਲਖੀਮਪੁਰ ਖੀਰੀ ( ਯੂ ਪੀ ) ਕਾਂਡ ਜਿਸ ਵਿੱਚ ਸਿੱਧੀ ਗੱਡੀ ਚੜ੍ਹਾ ਕੇ ਚਾਰ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ ਤੇ ਅਨੇਕਾਂ ਹੋਰ ਜ਼ਖਮੀ ਹੋ ਗਏ ਸਨ, ਦੇ ਕਥਿਤ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਅਤੇ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸਾਰੇ ਦੇਸ਼ ਦੇ ਰਾਜਾਂ ਅਤੇ ਕੇਂਦਰ ਪ੍ਰਸ਼ਾਸਤ ਰਾਜਾਂ ਦੇ ਕਿਸਾਨਾਂ ,ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ, ਅੰਦੋਲਨ ਦੌਰਾਨ ਦਰਜ ਕੀਤੇ ਦੇਸ਼ ਕਿਸਾਨਾਂ ਵਿਰੁੱਧ ਪੁਲਿਸ ਕੇਸ ਰੱਦ ਕਰਨ ਤੋਂ ਇਲਾਵਾ ਬਿਜਲੀ ਬਿੱਲ 2020 ਨੂੰ ਕਿਸਾਨਾਂ ਨਾਲ ਮੀਟਿੰਗ ਕਰ ਕੇ ਇਸ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਰੱਦ ਕਰਨ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਇਸ ਲਿਖਤੀ ਭਰੋਸੇ ਦੌਰਾਨ ਮੰਨੀਆਂ ਮੰਗਾਂ ਨੂੰ ਹਾਲੇ ਤਕ ਲਾਗੂ ਨਹੀਂ ਕੀਤਾ ਗਿਆ ਸਗੋਂ ਇਸ ਦੇ ਉਲਟ ਕਿਸਾਨਾਂ ਦੇ ਕਾਤਲ ਕੇਂਦਰੀ ਰਾਜ ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ ਜਿਸ ਦੇ ਵਿਰੁੱਧ ਕਤਲ ਦਾ ਕੇਸ ਦਰਜ ਹੋਣ ਕਰਕੇ ਜੇਲ੍ਹ ਵਿੱਚ ਬੰਦ ਸੀ ਨੂੰ ਸਿਆਸੀ ਦਬਾਅ ਹੇਠ ਪੁਲੀਸ ਵੱਲੋਂ ਵਰਤੀ ਗਈ ਢਿੱਲੀ ਕਾਰਵਾਈ ਕਾਰਨ ਅਦਾਲਤ ਵੱਲੋਂ ਜਮਾਨਤ ਦੇ ਦਿੱਤੀ ਗਈ ਹੈ ਜਿਸ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।
ਸਿੱਧੂਪੁਰ ਜਥੇਬੰਦੀ ਨੇ ਫ਼ੂਕੇ ਦਰਜ਼ਨਾਂ ਪਿੰਡਾਂ ’ਚ ਪੁਤਲੇ
7 Views