Friday, April 17, 2026
spot_img
spot_img

ਸਿੱਧੂ ਫਾਊਂਡੇਸ਼ਨ ਵੱਲੋਂ ਏਅਰਪੋਰਟ ਰੋਡ ਉਤੇ ਸਫ਼ਾਈ ਮੁਹਿੰਮ ਚਲਾਈ

Date:

spot_img

ਮੋਹਾਲੀ, 22 ਅਗਸਤ – ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ‘ਸਿੱਧੂ ਫਾਊਂਡੇਸ਼ਨ’ ਦੇ ਵਲੰਟੀਅਰਾਂ ਵਲੋਂ ਅੱਜ ਏਅਰਪੋਰਟ ਰੋਡ ਉਤੇ ਚਲਾਈ ਗਈ ਸਫ਼ਾਈ ਮੁਹਿੰਮ ਦੌਰਾਨ ਵੱਡੀ ਮਾਤਰਾ ਵਿੱਚ ਪਲਾਸਟਿਕ ਦੇ ਲਿਫ਼ਾਫਿਆਂ ਸਮੇਤ ਹੋਰ ਨਾ-ਗਲਣਯੋਗ ਕੂੜਾ ਇਕੱਠਾ ਕੀਤਾ ਗਿਆ। ਸਿੱਧੂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅਸੀਂ ਅਜਿਹੇ ਖੇਤਰਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਰੋਜ਼ਾਨਾ ਪਲਾਸਟਿਕ ਅਤੇ ਪੋਲੀਥੀਨ ਦਾ ਕੂੜਾ ਇਕੱਠਾ ਹੁੰਦਾ ਹੈ।

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ

ਉਨ੍ਹਾਂ ਦੱਸਿਆ ਕਿ ਇਸ ਰੁਝਾਨ ਨੂੰ ਖਤਮ ਕਰਨ ਲਈ ਅਸੀਂ ਜਲਦੀ ਹੀ ਸਿੱਧੂ ਫਾਊਂਡੇਸ਼ਨ ਦੇ ਬੈਨਰ ਹੇਠ ਇੱਕ ਵੱਡੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਾਂਗੇ ਜਿਸ ਵਿਚ ਕੋਈ ਵੀ ਵਿਅਕਤੀ ਵਲੰਟੀਅਰ ਵਜੋਂ ਕੰਮ ਕਰ ਕੇ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸਾਡਾ ਆਪਣਾ ਸ਼ਹਿਰ ਹੈ ਅਤੇ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਸ਼ਹਿਰ ਨੂੰ ਸਾਫ਼ ਕਰਕੇ ਮੁਹਾਲੀ ਨੂੰ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਈਏ।

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਉਨ੍ਹਾਂ ਅੱਗੇ ਦੱਸਿਆ ਕਿ ਡੇਂਗੂ-ਡਾਇਰੀਆ ਬੀਮਾਰੀਆਂ ਵਿਰੁੱਧ ਵਿੱਢੀ ਗਈ ਮੋਹੀਮ ਵਿੱਚ ਫਾਊਂਡੇਸ਼ਨ ਵੱਲੋਂ ਰੋਜ਼ਾਨਾ ਨਾਜ਼ਕ ਥਾਵਾਂ ’ਤੇ ਫੌਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸੈਕਟਰ ਜਾਂ ਸੁਸਾਇਟੀ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਜਾਂ ਕੋਈ ਵਿਅਕਤੀ ਵੀ ਮਹਿਸੂਸ ਕਰਦਾ ਹੈ ਕਿ ਉਨ੍ਹਾਂ ਦੇ ਰਿਹਾਇਸ਼ੀ ਇਲਾਕੇ ਵਿੱਚ ਫੌਗਿੰਗ ਦੀ ਲੋੜ ਹੈ ਤਾਂ ਉਹ ਫਾਊਂਡੇਸ਼ਨ ਦੇ ਵਲੰਟੀਅਰਾਂ ਨਾਲ ਸੰਪਰਕ ਕਰ ਸਕਦਾ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...