Punjabi Khabarsaar
ਮਾਨਸਾ

ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: ਭਗਵੰਤ ਮਾਨ

“ਮੇਰੇ ਲਈ ਪੰਜਾਬੀਅਤ ਤੇ ਇਨਸਾਨੀਅਤ ਅਹਿਮ, ਜਿਹੜੇ ਵੀ ਸਿਆਸਤ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ”

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮੁੱਖ ਮੰਤਰੀ ਨੇ ਮਰਹੂਮ ਗਾਇਕ ਦੇ ਜੱਦੀ ਪਿੰਡ ਵਿੱਚ ਪਰਿਵਾਰ ਨਾਲ ਦੁੱਖ ਵੰਡਾਇਆ
ਸੁਖਜਿੰਦਰ ਮਾਨ
ਮਾਨਸਾ, 3 ਜੂਨ: ਲੰਘੀ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਦਰਦਨਾਕ ਕਤਲ ਤੋਂ ਬਾਅਦ ਵਿਰੋਧੀ ਪਾਰਟੀਆਂ ਤੇ ਆਮ ਲੋਕਾਂ ਦਾ ਵਿਰੋਧ ਝੱਲ ਰਹੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪਿੰਡ ਮੂਸੈ ਪੁੱਜ ਕੇ ਮਹਰੂਮ ਗਾਇਕ ਦੇ ਪ੍ਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਹਾਲਾਂਕਿ ਇਸ ਮੌਕੇ ਕਿਸੇ ਸੰਭਾਵੀ ਵਿਰੋਧ ਤੋਂ ਬਚਣ ਲਈ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਹੋਏ ਸਨ। ਇਸਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਘਰ ਜਾ ਰਹੇ ਸਥਾਨਕ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਉਧਰ ਪੀੜਤ ਪ੍ਰਵਾਰ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਮਾਨ ਨੇ ਅਹਿਦ ਲੈਂਦਿਆਂ ਐਲਾਨ ਕੀਤਾ ਕਿ ਜਲਦ ਹੀ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਸਲਾਖਾਂ ਪਿੱਛੇ ਹੋਣਗੇ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਅਹਿਮ ਸਬੂਤ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਕਤਲ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਇਕ ਪ੍ਰਤੀਭਾਸ਼ਾਲੀ ਕਲਾਕਾਰ ਸੀ, ਜਿਸ ਕੋਲ ਹਰੇਕ ਨੂੰ ਕੀਲ੍ਹਣ ਵਾਲੀ ਆਵਾਜ਼ ਤੇ ਕਮਾਲ ਦੀ ਸਿਰਜਣਾਤਮਕਤਾ ਸੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਅਚਨਚੇਤੀ ਤੇ ਦੁਖਦ ਮੌਤ ਨਾਲ ਸੰਗੀਤ ਜਗਤ ਨੂੰ ਖ਼ਾਸ ਤੌਰ ਉਤੇ ਉਸ ਦੇ ਪ੍ਰਸੰਸਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੰਜਾਬੀਅਤ ਤੇ ਇਨਸਾਨੀਅਤ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਆਸਤ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ।ਭਗਵੰਤ ਮਾਨ ਨੇ ਝੋਰਾ ਪ੍ਰਗਟਾਇਆ ਕਿ ਕੁੱਝ ਲੋਕ ਇਸ ਨੌਜਵਾਨ ਗਾਇਕ ਦੀ ਦੁਖਦ ਹੱਤਿਆ ਉਤੇ ਬੇਸ਼ਰਮੀ ਨਾਲ ਸਿਆਸਤ ਕਰ ਰਹੇ ਹਨ, ਜਿਹੜੀ ਬੇਲੋੜੀ ਤੇ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ, ਜਿਹੜੇ ਪਹਿਲਾਂ ਇਸ ਮਹਾਨ ਗਾਇਕ ਦੀ ਵੱਖ-ਵੱਖ ਮਸਲਿਆਂ ਉਤੇ ਜ਼ੋਰ-ਸ਼ੋਰ ਨਾਲ ਆਲੋਚਨਾ ਕਰਦੇ ਸਨ ਪਰ ਹੁਣ ਘਟੀਆ ਪ੍ਰਚਾਰ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀ.ਜੀ.ਪੀ. ਨੂੰ ਪਹਿਲਾਂ ਹੀ ਇਸ ਕੇਸ ਦੀ ਜਾਂਚ ਤੇਜ਼ ਕਰਨ ਲਈ ਕਹਿ ਦਿੱਤਾ ਹੈ ਤਾਂ ਕਿ ਦੋਸ਼ੀਆਂ ਨੂੰ ਫੜਿਆ ਜਾ ਸਕੇ। ਇਸ ਮੌਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਪੁੱਤ ਦੇ ਕਤਲ ਲਈ ਛੇਤੀ ਤੋਂ ਛੇਤੀ ਇਨਸਾਫ ਦੇਣ ਦੀ ਮੰਗ ਕੀਤੀ।

Related posts

ਬਠਿੰਡਾ ਦੀ ਐਮ.ਪੀ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

punjabusernewssite

ਮਾਨਸਾ ਚ ਥਾਣੇ ਸਾਹਮਣੇ ਦਿਨ ਦਿਹਾੜੇ ਚੋਰੀ ,9 ਤੋਲੇ ਸੋਨਾ ਚੋਰੀ

punjabusernewssite

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ’ਚ ਲੱਗੇ ਗੰਨਮੈਂਨਾਂ ਵਿਚਕਾਰ ਹੋਈ ਖ਼ੂ+ਨੀ ਝੜਪ

punjabusernewssite