ਪ੍ਰੀਖਿਆ ਕੇਂਦਰਾਂ ਤਕ ਉਮੀਦਵਾਰਾਂ ਨੂੰ ਪਹੁੰਚਾਉਣ ਲਈ ਕੀਤੀ ਜਾਵੇਗੀ ਵਿਸ਼ੇਸ਼ ਵਿਵਸਥਾ
ਬੱਸਾਂ ਦੀ ਏਡਵਾਂਸ ਬੁਕਿੰਗ ਲਈ ਮੋਬਾਇਲ ਏਪ ਅਤੇ ਪੋਰਟਲ ਕੀਤਾ ਜਾਵੇਗਾ ਵਿਕਸਿਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਕਿਹਾ ਕਿ ਗਰੁੱਪ ਸੀ ਦੀ ਅਸਾਮੀਆਂ ਦੀ ਭਰਤੀ ਲਈ ਹੋਣ ਵਾਲੀ ਕਾਮਨ ਯੋਗਤਾ ਪ੍ਰੀਖਿਆ (ਸੀਈਟੀ) ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੀ ਤਰ੍ਹਾ ਦੀ ਅਸਹੂਲਤ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਿਰਦੇਸ਼ ਅਨੁਸਾਰ ਸੂਬਾ ਸਰਕਾਰ ਵੱਲੋਂ ਟ੍ਰਾਂਸਪੋਰਟ ਦੀ ਸਹੂਲਤ ਮਹੁਇਆ ਕਰਵਾਈ ਜਾਵੇਗੀ। ਟ੍ਰਾਂਸਪੋਰਟ ਵਿਭਾਗ ਨੂੰ ਜਿਲ੍ਹਾ ਮੁੱਖ ਦਫਤਰਾਂ ਅਤੇ ਸਬ-ਡਿਵੀਜਨਲ ਦਫਤਰਾਂਤੋਂ ਲੈ ਕੇ ਪ੍ਰੀਖਿਆ ਕੇਂਦਰਾਂ ਤਕ ਉਮੀਦਵਾਰਾਂ ਨੂੰ ਪਹੁੰਚਾਉਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਉਮੀਦਵਾਰਾਂ ਤੇ ਉਨ੍ਹੈ ਦੇ ਨਾਲ ਆਉਣ ਵਾਲੇ ਪਰਿਜਨਾ ਦੇ ਰਹਿਣ ਲਈ ਵੀ ਵਿਵਸਥਾ ਕੀਤੀ ਜਾਵੇਗੀ। ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਜਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਨਾਲ ਸੀਈਟੀ ਪ੍ਰੀਖਿਆ ਦੀ ਤਿਆਰੀਆਂ ਦੇ ਸਬੰਧ ਵਿਚ ਮਹਤੱਵਪੂਰਣ ਮੀਟਿੰਗ ਕੀਤੀ ਅਤੇ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿਚ ਪੁਲਿਸ ਸੁਪਰਡੈਂਟ, ਰੋਡਵੇਜ ਮਹਾਪ੍ਰਬੰਧਕਾਂ ਨੇ ਵੀ ਹਿੱਸਾ ਲਿਆ। ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਭੋਪਾਲ ਸਿੰਘ, ਟ੍ਰਾਂਸਪੋਰਟ ਵਿਭਾਗ ਦੇ ਪ੍ਰਧਾਨ ਸਕੱਤਰ ਨਵਦੀਪ ਵਿਰਕ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਸ੍ਰੀ ਸੰਜੀਵ ਕੌਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਜਨਾਂ ਨੁੰ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਹੀ ਹੋਣੀ ਚਾਹੀਦੀ ਹੈ। ਇਸ ਦੇ ਲਈ ਸੰਪੂਰਣ ਵਿਵਸਥਾ ਕੀਤੀ ਜਾਵੇਗੀ। ਇਸ ਲਈ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਆਪਣੇ ਜਿਲ੍ਹਿਆਂ ਵਿਚ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਟ੍ਰਾਂਸਪੋਰਟ ਪ੍ਰਬੰਧਨ ਕਮੇਟੀਆਂ ਦਾ ਗਠਨ ਕਰਨ। ਇਸ ਵਿਚ ਪੁਲਿਸ ਸੁਪਰਡੈਂਟ ਅਤੇ ਰੋਡਵੇਜ ਮਹਾਪ੍ਰਬੰਧਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਰੋਡਵੇਜ ਦੀਆਂ ਬੱਸਾਂ ਜਿਲ੍ਹਾ ਮੁੱਖ ਦਫਤਰਾਂ ਅਤੇ ਸਬ-ਡਿਵੀਜਨ ਮੁੱਖ ਦਫਤਰਾਂ ਤੋਂ ਚੱਲਣਗੀਆਂ ਅਤੇ ਉਮੀਦਵਾਰਾਂ ਨੂੰ ਪ੍ਰੀਖਿਆ ਦੇ ਲਈ ਅਲਾਟ ਜਿਲ੍ਹਾ ਮੁੱਖ ਦਫਤਰਾਂ ‘ਤੇ ਛੱਡਣਗੀਆਂ। ਉੱਥੋਂ ਅੱਗੇ ਪ੍ਰੀਖਿਆ ਕੇਂਦਰਾਂ ਤਕ ਪਹੁੰਚਾਉਣ ਦੀ ਜਿਮ੍ਰੇਵਾਰੀ ਸਥਾਨਕ ਪ੍ਰਸਾਸ਼ਨ ਦੀ ਹੋਵੇਗੀ। ਇਸ ਲਈ ਜਿਲ੍ਹਾ ਪ੍ਰਸਾਸ਼ਨ ਸਕੂਲ ਬੱਸਾਂ ਜਾਂ ਹੋਰ ਵਾਹਨਾਂ ਰਾਹੀਂ ਸੰਪੂਰਣ ਵਿਵਸਥਾ ਕਰਨਾ ਯਕੀਨੀ ਕਰਣ।ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਭੋਪਾਲ ਸਿੰਘ ਨੇ ਕਿਹਾ ਕਿ ਪ੍ਰੀਖਿਆ ਐਨਟੀਏ ਵੱਲੋਂ ਕਰਵਾਈ ਜਾ ਰਹੀ ਹੈ, ਸੂਬਾ ਸਰਕਾਰ ਕਾਨੁੰਨ ਵਿਵਸਥਾ ਯਕੀਨੀ ਕਰਨ ਦਾ ਕਾਰਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇਿ ਮਾਰਗਦਰਸ਼ਨ ਵਿਚ ਕਮਿਸ਼ਨ ਨੇ ਕਾਰਜਪ੍ਰਣਾਲੀਡ ਨੂੰ ਮਜਬੂਤ ਕੀਤਾ ਹੈ। ਪ੍ਰੀਖਿਆਵਾਂ ਵਿਚ ਨਕਲ ‘ਤੇ ਨਕੇਲ ਕਸੀ ਹੈ। ਹੋਰ ਕਮਿਸ਼ਨ ਵੀ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਦਾ ਅਧਿਐਨ ਕਰ ਰਹੇ ਹਨ। ਇਹ ਪ੍ਰੀਖਿਆ ਚੰਗੀ ਤਰ੍ਹਾ ਨਾਲ ਪ੍ਰਬੰਧਿਤ ਕੀਤੀ ਜਾਵੇਗੀ।
Share the post "ਸੀਈਟੀ ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਨਹੀਂ ਹੋਵੇਗੀ ਕਿਸੇ ਤਰ੍ਹਾ ਦੀ ਅਸਹੂਲਤ – ਮੁੱਖ ਸਕੱਤਰ"